12 ਅੰਗੂਰ ਦੀ ਵਾੜੀ ਸੁੱਕਦੀ ਜਾਂਦੀ ਹੈ, ਹੰਜ਼ੀਰ ਦਾ ਰੁੱਖ ਮੁਰਝਾ ਗਿਆ ਹੈ, ਅਨਾਰ, ਖ਼ਜੂਰ, ਸੇਬ ਸਗੋਂ ਖੇਤ ਦੇ ਸਾਰੇ ਰੁੱਖ ਸੁੱਕ ਗਏ ਹਨ, ਅਤੇ ਖੁਸ਼ੀ ਨੇ ਆਦਮ ਵੰਸ਼ ਨੂੰ ਤਿਆਗ ਦਿੱਤਾ ਹੈ !
ਯੋਏਲ 1:12
9 “ਮੈਂ ਤੁਹਾਡੇ ਬਹੁਤ ਸਾਰੇ ਬਾਗਾਂ ਅਤੇ ਤੁਹਾਡੇ ਅੰਗੂਰੀ ਬਾਗਾਂ ਨੂੰ ਸੋਕੇ ਅਤੇ ਉੱਲੀ ਨਾਲ ਮਾਰਿਆ ਅਤੇ ਤੁਹਾਡੇ ਹੰਜੀਰ ਦੇ ਰੁੱਖਾਂ ਅਤੇ ਤੁਹਾਡੇ ਜ਼ੈਤੂਨ ਦੇ ਰੁੱਖਾਂ ਨੂੰ ਟਿੱਡੀਆਂ ਨੇ ਖਾ ਲਿਆ, ਪਰ ਫਿਰ ਵੀ ਤੁਸੀਂ ਮੇਰੀ ਵੱਲ ਨਹੀਂ ਮੁੜੇ”, ਪ੍ਰਭੂ ਯਹੋਵਾਹ ਦਾ ਵਾਕ ਹੈ ।
ਆਮੋਸ 4: 9
19 ਕੀ ਬੀਜ ਅਜੇ ਕੋਠੇ ਵਿੱਚ ਹੈ ? ਕੀ ਅੰਗੂਰੀ ਬਾਗ, ਹੰਜ਼ੀਰ, ਅਨਾਰ ਅਤੇ ਜ਼ੈਤੂਨ ਦੇ ਦਰੱਖਤ ਅਜੇ ਫਲ ਨਹੀਂ ਦਿੰਦੇ ? ਅੱਜ ਤੋਂ ਮੈਂ ਤੁਹਾਨੂੰ ਬਰਕਤ ਦਿਆਂਗਾ ।
ਹੱਜਈ 2:19
4 ਅਕਾਸ਼ ਦੇ ਸਾਰੇ ਮੰਡਲ ਖਤਮ ਹੋ ਜਾਣਗੇ ਅਤੇ ਅਕਾਸ਼ ਪੱਤ੍ਰੀ ਵਾਂਗੂੰ ਲਪੇਟਿਆ ਜਾਵੇਗਾ, ਤਾਰਿਆਂ ਦੀ ਸਾਰੀ ਸੈਨਾ ਝੜ ਜਾਵੇਗੀ, ਜਿਵੇਂ ਪੱਤੇ ਅੰਗੂਰੀ ਵੇਲ ਤੋਂ ਜਾਂ ਹੰਜ਼ੀਰ ਤੋਂ ਝੜ ਜਾਂਦੇ ਹਨ ।
ਯਸਾਯਾਹ 34: 4
13 ਮੈਂ ਉਹਨਾਂ ਨੂੰ ਮੂਲੋਂ ਮਿਟਾ ਦਿਆਂਗਾ, ਯਹੋਵਾਹ ਦਾ ਵਾਕ ਹੈ, ਨਾ ਬੇਲ ਵਿੱਚ ਅੰਗੂਰ ਹੋਣਗੇ, ਨਾ ਹਜੀਰ ਵਿੱਚ ਹਜੀਰਾਂ, ਪੱਤੇ ਵੀ ਕੁਮਲਾ ਜਾਣਗੇ, ਅਤੇ ਜੋ ਮੈਂ ਉਹਨਾਂ ਨੂੰ ਦਿੱਤਾ ਉਹ ਜਾਂਦਾ ਰਹੇਗਾ ।
ਯਿਰਮਿਯਾਹ 8:13