Skip to content
Home » bible passage

bible passage

ਮਨੁੱਖ ਦੀ ਭਾਸ਼ਾ ਦੇ ਵਿੱਚ ਗੜਬੜ ਹੋਣ ਦਾ ਵਰਣਨ11

ਸਾਰੀ ਧਰਤੀ ਉੱਤੇ ਇੱਕੋ ਹੀ ਬੋਲੀ ਅਤੇ ਇੱਕੋ ਹੀ ਭਾਸ਼ਾ ਸੀ । ਉਸ ਵੇਲੇ ਲੋਕਾਂ ਨੂੰ ਪੂਰਬ ਵੱਲ ਜਾਂਦੇ ਹੋਏ, ਇੱਕ ਮੈਦਾਨ ਸਿਨਾਰ ਦੇਸ਼ ਵਿੱਚ ਲੱਭਿਆ ਅਤੇ ਉੱਥੇ ਉਹ ਵੱਸ ਗਏ । ਤਦ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ ਕਿ ਆਓ ਅਸੀਂ ਇੱਟਾਂ ਬਣਾਈਏ ਅਤੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਪਕਾਈਏ, ਉਨ੍ਹਾਂ ਕੋਲ ਪੱਥਰਾਂ ਦੀ ਥਾਂ ਇੱਟਾਂ ਅਤੇ ਚੂਨੇ ਦੀ ਥਾਂ ਗਾਰਾ ਸੀ । ਫਿਰ ਉਨ੍ਹਾਂ ਨੇ ਆਖਿਆ ਕਿ ਆਉ ਅਸੀਂ ਆਪਣੇ ਲਈ ਇੱਕ ਸ਼ਹਿਰ ਅਤੇ ਇੱਕ ਬੁਰਜ ਬਣਾਈਏ ਜਿਸ ਦੀ ਚੋਟੀ ਅਕਾਸ਼ ਤੱਕ ਹੋਵੇ ਅਤੇ ਅਜਿਹਾ ਕਰਕੇ ਅਸੀਂ ਨਾਮ ਕਮਾਈਏ ਅਜਿਹਾ ਨਾ ਹੋਵੇ ਜੋ ਅਸੀਂ ਸਾਰੀ ਧਰਤੀ ਉੱਤੇ ਖਿੰਡ ਜਾਈਏ । ਜਦ ਲੋਕ ਉਸ ਸ਼ਹਿਰ ਅਤੇ ਬੁਰਜ ਨੂੰ ਬਣਾ ਰਹੇ ਸਨ ਤਦ ਯਹੋਵਾਹ ਉਸ ਨੂੰ ਵੇਖਣ ਲਈ ਉਤਰਿਆ । ਯਹੋਵਾਹ ਨੇ ਆਖਿਆ, ਵੇਖੋ, ਇਹ ਲੋਕ ਇੱਕ ਹਨ, ਇਹਨਾਂ ਸਾਰਿਆਂ ਦੀ ਬੋਲੀ ਵੀ ਇੱਕ ਹੈ ਅਤੇ ਇਹਨਾਂ ਨੇ ਇਸ ਕੰਮ ਨੂੰ ਅਰੰਭ ਕੀਤਾ ਹੈ, ਜੋ ਕੁਝ ਵੀ ਉਹ ਕਰਨ ਦਾ ਯਤਨ ਕਰਨਗੇ ਹੁਣ ਉਨ੍ਹਾਂ ਲਈ ਕੁਝ ਵੀ ਰੁਕਾਵਟ ਨਾ ਹੋਵੇਗੀ । ਇਸ ਲਈ ਆਓ ਅਸੀਂ ਉਤਰੀਏ, ਉਨ੍ਹਾਂ ਦੀ ਭਾਸ਼ਾ ਨੂੰ ਉਲਟ-ਪੁਲਟ ਕਰ ਦੇਈਏ ਤਾਂ ਜੋ ਉਹ ਇੱਕ ਦੂਜੇ ਦੀ ਭਾਸ਼ਾ ਨਾ ਸਮਝ ਸਕਣ । ਇਸ ਤਰ੍ਹਾਂ ਯਹੋਵਾਹ ਨੇ ਉਨ੍ਹਾਂ ਨੂੰ ਉੱਥੋਂ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ । ਇਸ ਲਈ ਉਹਨਾਂ ਨੇ ਉਸ ਸ਼ਹਿਰ ਦਾ ਨਿਰਮਾਣ ਕਰਨਾ ਬੰਦ ਕਰ ਦਿੱਤਾ । ਇਸ ਕਾਰਨ ਉਨ੍ਹਾਂ ਨੇ ਉਸ ਨਗਰ ਦਾ ਨਾਮ ਬਾਬਲ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਸਾਰੀ ਧਰਤੀ ਦੀ ਭਾਸ਼ਾ ਉਲਟ-ਪੁਲਟ ਕਰ ਦਿੱਤੀ ਅਤੇ ਉੱਥੋਂ ਯਹੋਵਾਹ ਨੇ ਉਨ੍ਹਾਂ ਨੂੰ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ ।ਸ਼ੇਮ ਦੀ ਵੰਸ਼ਾਵਲੀ10 ਇਹ ਸ਼ੇਮ ਦੀ ਵੰਸ਼ਾਵਲੀ ਹੈ । ਸ਼ੇਮ ਸੌ ਸਾਲ ਦਾ ਸੀ ਅਤੇ ਜਲ ਪਰਲੋ ਤੋਂ ਦੋ ਸਾਲ ਬਾਅਦ ਉਸ ਤੋਂ ਅਰਪਕਸਦ ਜੰਮਿਆ । 11 ਅਰਪਕਸਦ ਦੇ ਜਨਮ ਤੋਂ ਬਾਅਦ, ਸ਼ੇਮ ਪੰਜ ਸੌ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ । 12 ਜਦ ਅਰਪਕਸਦ ਪੈਂਤੀਆਂ ਸਾਲਾਂ ਦਾ ਹੋਇਆ ਤਾਂ ਉਸ ਤੋਂ ਸ਼ਲਹ ਜੰਮਿਆ । 13 ਅਤੇ ਅਰਪਕਸਦ ਸ਼ਲਹ ਦੇ ਜਨਮ ਤੋਂ ਬਾਅਦ ਚਾਰ ਸੌ ਤਿੰਨ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ । 14 ਜਦ ਸ਼ਲਹ ਤੀਹ ਸਾਲ ਦਾ ਹੋਇਆ ਤਾਂ ਏਬਰ ਜੰਮਿਆ । 15 ਸ਼ਲਹ ਏਬਰ ਦੇ ਜਨਮ ਤੋਂ ਬਾਅਦ ਚਾਰ ਸੌ ਤਿੰਨ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ । 16 ਅਤੇ ਏਬਰ ਚੌਂਤੀ ਸਾਲ ਦਾ ਹੋਇਆ ਤਾਂ ਉਸ ਤੋਂ ਪੇਲੇਗ ਜੰਮਿਆ । 17 ਏਬਰ ਪੇਲੇਗ ਦੇ ਜਨਮ ਤੋਂ ਬਾਅਦ ਚਾਰ ਸੌ ਤੀਹ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ । 18 ਜਦ ਪੇਲੇਗ ਤੀਹ ਸਾਲ ਦਾ ਹੋਇਆ ਤਾਂ ਉਸ ਤੋਂ ਰਊ ਜੰਮਿਆ । 19 ਪੇਲੇਗ ਰਊ ਦੇ ਜਨਮ ਤੋਂ ਬਾਅਦ ਦੋ ਸੌ ਨੌ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ । 20 ਰਊ ਬੱਤੀ ਸਾਲ ਦਾ ਹੋਇਆ ਤਾਂ ਉਸ ਤੋਂ ਸਰੂਗ ਜੰਮਿਆ । 21 ਰਊ ਸਰੂਗ ਦੇ ਜਨਮ ਤੋਂ ਬਾਅਦ ਦੋ ਸੌ ਸੱਤ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ । 22 ਜਦ ਸਰੂਗ ਤੀਹ ਸਾਲ ਦਾ ਹੋਇਆ ਤਾਂ ਉਸ ਤੋਂ ਨਾਹੋਰ ਜੰਮਿਆ । 23 ਸਰੂਗ ਨਾਹੋਰ ਦੇ ਜਨਮ ਤੋਂ ਬਾਅਦ ਦੋ ਸੌ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ । 24 ਜਦ ਨਾਹੋਰ ਉਨੱਤੀ ਸਾਲ ਦਾ ਹੋਇਆ ਤਾਂ ਉਸ ਤੋਂ ਤਾਰਹ ਜੰਮਿਆ । 25 ਨਾਹੋਰ ਤਾਰਹ ਦੇ ਜਨਮ ਤੋਂ ਬਾਅਦ ਇੱਕ ਸੌ ਉੱਨੀ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ । 26 ਤਾਰਹ ਸੱਤਰ ਸਾਲ ਦਾ ਹੋਇਆ ਤਾਂ ਉਸ ਤੋਂ ਅਬਰਾਮ, ਨਾਹੋਰ ਅਤੇ ਹਾਰਾਨ ਜੰਮੇ ।ਤਾਰਹ ਦੀ ਵੰਸ਼ਾਵਲੀ27 ਇਹ ਤਾਰਹ ਦੀ ਵੰਸ਼ਾਵਲੀ ਹੈ । ਤਾਰਹ ਤੋਂ ਅਬਰਾਮ, ਨਾਹੋਰ ਅਤੇ ਹਾਰਾਨ ਜੰਮੇ ਅਤੇ ਹਾਰਾਨ ਤੋਂ ਲੂਤ ਜੰਮਿਆ । 28 ਹਾਰਾਨ ਆਪਣੀ ਜਨਮ ਭੂਮੀ ਅਰਥਾਤ ਕਸਦੀਆਂ ਦੇ ਊਰ ਨਗਰ ਵਿੱਚ ਮਰ ਗਿਆ ਜਦ ਕਿ ਉਸਦਾ ਪਿਤਾ ਤਾਰਹ ਅਜੇ ਜਿਉਂਦਾ ਸੀ । 29 ਅਬਰਾਮ ਅਤੇ ਨਾਹੋਰ ਦੋਵਾਂ ਨੇ ਵਿਆਹ ਕਰ ਲਿਆ । ਅਬਰਾਮ ਦੀ ਪਤਨੀ ਦਾ ਨਾਮ ਸਾਰਈ ਸੀ ਅਤੇ ਨਾਹੋਰ ਦੀ ਪਤਨੀ ਦਾ ਨਾਮ ਮਿਲਕਾਹ ਸੀ, ਜਿਹੜੀ ਹਾਰਾਨ ਦੀ ਧੀ ਸੀ ਜੋ ਮਿਲਕਾਹ ਅਤੇ ਯਿਸਕਾਹ ਦਾ ਪਿਤਾ ਸੀ । 30 ਪਰ ਸਾਰਈ ਬਾਂਝ ਸੀ, ਉਸ ਦੇ ਕੋਈ ਬੱਚਾ ਨਹੀਂ ਸੀ । 31 ਤਾਰਹ ਆਪਣੇ ਪੁੱਤਰ ਅਬਰਾਮ ਤੇ ਆਪਣੇ ਪੋਤੇ ਲੂਤ, ਜੋ ਹਾਰਾਨ ਦਾ ਪੁੱਤਰ ਸੀ, ਆਪਣੀ ਨੂੰਹ ਸਾਰਈ, ਜੋ ਅਬਰਾਮ ਦੀ ਪਤਨੀ ਸੀ, ਇਹਨਾਂ ਸਾਰਿਆਂ ਨੂੰ ਲੈ ਕੇ ਕਸਦੀਮ ਦੇ ਊਰ ਨਗਰ ਤੋਂ ਨਿਕਲ ਕੇ ਕਨਾਨ ਦੇਸ਼ ਨੂੰ ਜਾਣ ਲਈ ਨਿੱਕਲਿਆ; ਪਰ ਓਹ ਹਾਰਾਨ ਵਿੱਚ ਆ ਕੇ ਉੱਥੇ ਵੱਸ ਗਏ । 32 ਜਦ ਤਾਰਹ ਦੀ ਉਮਰ ਦੋ ਸੌ ਪੰਜ ਸਾਲ ਦੀ ਸੀ ਤਦ ਉਹ ਹਾਰਾਨ ਦੇਸ਼ ਵਿੱਚ ਮਰ ਗਿਆ

ਉਤਪਤ 11

ਨੂਹ ਦੀ ਵੰਸ਼ਾਵਲੀ10

ਨੂਹ ਦੇ ਪੁੱਤਰ ਸ਼ੇਮ, ਹਾਮ ਅਤੇ ਯਾਫ਼ਥ ਸਨ । ਉਨ੍ਹਾਂ ਦੇ ਪੁੱਤਰ ਜੋ ਜਲ ਪਰਲੋ ਦੇ ਬਾਅਦ ਪੈਦਾ ਹੋਏ – ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹਨ । ਯਾਫ਼ਥ ਦੇ ਪੁੱਤਰ: ਗੋਮਰ, ਮਾਗੋਗ, ਮਾਦਈ, ਯਾਵਾਨ, ਤੂਬਲ, ਮਸਕ ਅਤੇ ਤੀਰਾਸ ਸਨ । ਗੋਮਰ ਦੇ ਪੁੱਤਰ: ਅਸ਼ਕਨਜ਼, ਰੀਫ਼ਤ, ਤੋਗਰਮਾਹ ਸਨ । ਯਾਵਾਨ ਦੇ ਪੁੱਤਰ ਅਲੀਸਾਹ, ਤਰਸ਼ੀਸ਼, ਕਿੱਤੀਮ ਅਤੇ ਦੋਦਾਨੀਮ ਸਨ । ਇਨ੍ਹਾਂ ਦੇ ਘਰਾਣੇ ਪਰਾਈਆਂ ਕੌਮਾਂ ਦੇ ਟਾਪੂਆਂ ਦੇ ਦੇਸ਼ਾਂ ਵਿੱਚ ਅਜਿਹੇ ਵੰਡੇ ਗਏ ਕਿ ਉਹ ਵੱਖ-ਵੱਖ ਭਾਸ਼ਾਵਾਂ, ਟੱਬਰਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ । ਹਾਮ ਦੇ ਪੁੱਤਰ: ਕੂਸ਼, ਮਿਸਰਇਮ, ਪੂਟ ਅਤੇ ਕਨਾਨ ਸਨ । ਕੂਸ਼ ਦੇ ਪੁੱਤਰ ਸਬਾ, ਹਵੀਲਾਹ, ਸਬਤਾਹ, ਰਾਮਾਹ ਅਤੇ ਸਬਤਕਾ ਸਨ ਅਤੇ ਰਾਮਾਹ ਦੇ ਪੁੱਤਰ ਸਬਾ ਅਤੇ ਦਦਾਨ ਸਨ । ਕੂਸ਼ ਤੋਂ ਨਿਮਰੋਦ ਜੰਮਿਆ । ਧਰਤੀ ਉੱਤੇ ਸਭ ਤੋਂ ਪਹਿਲਾ ਸੂਰਬੀਰ ਉਹ ਹੀ ਸੀ । ਉਹ ਯਹੋਵਾਹ ਦੇ ਅੱਗੇ ਇੱਕ ਬਲਵੰਤ ਸ਼ਿਕਾਰੀ ਸੀ । ਇਸ ਲਈ ਕਿਹਾ ਜਾਂਦਾ ਹੈ, ਨਿਮਰੋਦ ਵਰਗਾ ਯਹੋਵਾਹ ਦੇ ਅੱਗੇ ਬਲਵੰਤ ਸ਼ਿਕਾਰੀ । 10 ਉਸ ਦੇ ਰਾਜ ਦਾ ਅਰੰਭ ਸ਼ਿਨਾਰ ਦੇ ਦੇਸ਼ ਵਿੱਚ ਬਾਬਲ, ਅਰਕ, ਅਕੱਦ, ਕਲਨੇਹ ਤੋਂ ਹੋਇਆ ਸੀ । 11 ਉਸ ਦੇਸ਼ ਤੋਂ ਨਿੱਕਲ ਕੇ ਉਹ ਅੱਸ਼ੂਰ ਨੂੰ ਗਿਆ ਅਤੇ ਨੀਨਵਾਹ, ਰਹੋਬੋਥ-ਈਰ ਅਤੇ ਕਾਲਹ, 12 ਅਤੇ ਨੀਨਵਾਹ ਅਤੇ ਕਾਲਹ ਦੇ ਵਿਚਕਾਰ ਰਸਨ ਨੂੰ ਜਿਹੜਾ ਵੱਡਾ ਸ਼ਹਿਰ ਹੈ, ਬਣਾਇਆ । 13 ਮਿਸਰਇਮ ਲੂਦੀ, ਅਨਾਮੀ, ਲਬਾਹੀ, ਨਫ਼ਤੂਹੀ 14 ਅਤੇ ਪਤਰੂਸੀ, ਕੁਸਲੂਹੀ ਅਤੇ ਕਫ਼ਤੋਰੀ ਦਾ ਪਿਤਾ ਹੋਇਆ । 15 ਕਨਾਨ ਦੇ ਵੰਸ਼ ਵਿੱਚ ਸੀਦੋਨ ਉਸ ਦਾ ਪਹਿਲੌਠਾ ਪੁੱਤਰ ਸੀ, ਤਦ ਹੇਥ, 16 ਯਬੂਸੀ, ਅਮੋਰੀ, ਗਿਰਗਾਸ਼ੀ, 17 ਹਿੱਵੀ, ਅਰਕੀ, ਸੀਨੀ, 18 ਅਰਵਾਦੀ, ਸਮਾਰੀ ਅਤੇ ਹਮਾਤੀ ਲੋਕ ਹੋਏ ਅਤੇ ਇਸ ਤੋਂ ਬਾਅਦ ਕਨਾਨੀਆਂ ਦੇ ਘਰਾਣੇ ਵੀ ਫੈਲ ਗਏ । 19 ਕਨਾਨੀਆਂ ਦੀ ਹੱਦ ਸੀਦੋਨ ਤੋਂ ਗਰਾਰ ਨੂੰ ਜਾਂਦੇ ਹੋਏ ਅੱਜ਼ਹ ਤੱਕ ਸੀ ਅਤੇ ਸਦੂਮ, ਅਮੂਰਾਹ, ਅਦਮਾਹ, ਸਬੋਈਮ ਨੂੰ ਜਾਂਦੇ ਹੋਏ ਲਾਸ਼ਾ ਤੱਕ ਸੀ । 20 ਹਾਮ ਦੇ ਘਰਾਣੇ ਵਿੱਚ ਇਹ ਹੀ ਹੋਏ, ਅਤੇ ਇਹ ਵੱਖ-ਵੱਖ ਟੱਬਰਾਂ, ਭਾਸ਼ਾਵਾਂ, ਦੇਸ਼ਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ । 21 ਸ਼ੇਮ, ਜੋ ਸਾਰੇ ਏਬਰ ਦੇ ਵੰਸ਼ ਦਾ ਪੁਰਖਾ ਸੀ ਅਤੇ ਜੋ ਯਾਫ਼ਥ ਦਾ ਵੱਡਾ ਭਰਾ ਸੀ, ਉਸ ਦੇ ਵੀ ਪੁੱਤਰ ਜੰਮੇ । 22 ਸ਼ੇਮ ਦੇ ਪੁੱਤਰ: ਏਲਾਮ, ਅੱਸ਼ੂਰ,ਅਰਪਕਸਦ, ਲੂਦ ਅਤੇ ਅਰਾਮ ਸਨ । 23 ਅਰਾਮ ਦੇ ਪੁੱਤਰ: ਊਸ, ਹੂਲ, ਗਥਰ ਅਤੇ ਮਸ਼ ਸਨ । 24 ਅਰਪਕਸਦ ਤੋਂ ਸ਼ਾਲਹ, ਸ਼ਾਲਹ ਤੋਂ ਏਬਰ ਜੰਮੇ । 25 ਏਬਰ ਦੇ ਦੋ ਪੁੱਤਰ ਜੰਮੇ, ਇੱਕ ਦਾ ਨਾਮ ਪੇਲੇਗ ਸੀ, ਕਿਉਂਕਿ ਉਹ ਦੇ ਦਿਨਾਂ ਵਿੱਚ ਧਰਤੀ ਵੰਡੀ ਗਈ ਅਤੇ ਉਸ ਦੇ ਭਰਾ ਦਾ ਨਾਮ ਯਾਕਟਾਨ ਸੀ । 26 ਯਾਕਟਾਨ ਤੋਂ ਅਲਮੋਦਾਦ, ਸਾਲਫ, ਹਸਰਮਾਵਤ, ਯਾਰਹ, 27 ਹਦੋਰਾਮ, ਊਜ਼ਾਲ, ਦਿਕਲਾਹ, 28 ਓਬਾਲ, ਅਬੀਮਾਏਲ, ਸ਼ਬਾ, 29 ਓਫਿਰ, ਹਵੀਲਾਹ ਅਤੇ ਯੋਬਾਬ ਜੰਮੇ । ਇਹ ਸਾਰੇ ਯਾਕਟਾਨ ਦੇ ਪੁੱਤਰ ਸਨ । 30 ਉਨ੍ਹਾਂ ਦਾ ਵਾਸ ਮੇਸ਼ਾ ਤੋਂ ਜਾਂਦੇ ਹੋਏ ਸਫ਼ਾਰ ਤੱਕ ਹੈ, ਜੋ ਪੂਰਬ ਦਾ ਇੱਕ ਪਹਾੜ ਹੈ । 31 ਇਹ ਸ਼ੇਮ ਦੇ ਪੁੱਤਰ ਹਨ, ਅਤੇ ਉਹ ਵੱਖ-ਵੱਖ ਟੱਬਰਾਂ, ਭਾਸ਼ਾਵਾਂ, ਦੇਸ਼ਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ । 32 ਨੂਹ ਦੇ ਪੁੱਤਰਾਂ ਦੇ ਘਰਾਣੇ ਇਹ ਹੀ ਹਨ: ਉਨ੍ਹਾਂ ਦੀਆਂ ਕੌਮਾਂ ਦੇ ਅਨੁਸਾਰ ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹੀ ਹਨ । ਜਲ ਪਰਲੋ ਤੋਂ ਬਾਅਦ ਧਰਤੀ ਉੱਤੇ ਸਾਰੀਆਂ ਕੌਮਾਂ ਇਨ੍ਹਾਂ ਵਿੱਚੋਂ ਹੀ ਫੈਲ ਗਈਆਂ ।

ਉਤਪਤ 10

ਪਹਾੜੀ ਉਪਦੇਸ਼5

ਭੀੜ ਨੂੰ ਵੇਖ ਕੇ ਯਿਸੂ ਪਹਾੜ ਉੱਤੇ ਚੜ੍ਹ ਗਿਆ ਅਤੇ ਜਦ ਬੈਠ ਗਿਆ ਤਦ ਚੇਲੇ ਉਸ ਦੇ ਕੋਲ ਆਏ । ਉਹ ਚੇਲਿਆਂ ਨੂੰ ਇਹ ਉਪਦੇਸ਼ ਦੇਣ ਲੱਗਾ :ਧੰਨ ਵਚਨਉਹ ਧੰਨ ਹਨ ਜਿਹੜੇ ਦਿਲ ਦੇ ਗ਼ਰੀਬ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ । ਉਹ ਧੰਨ ਹਨ ਜਿਹੜੇ ਸੋਗ ਕਰਦੇ ਹਨ, ਕਿਉਂ ਜੋ ਉਹ ਸ਼ਾਂਤ ਕੀਤੇ ਜਾਣਗੇ । ਉਹ ਧੰਨ ਹਨ ਜਿਹੜੇ ਹਲੀਮ ਹਨ, ਕਿਉਂ ਜੋ ਉਹ ਧਰਤੀ ਦੇ ਵਾਰਸ ਹੋਣਗੇ । ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਭੁੱਖੇ ਤੇ ਪਿਆਸੇ ਹਨ, ਕਿਉਂ ਜੋ ਉਹ ਰਜਾਏ ਜਾਣਗੇ । ਉਹ ਧੰਨ ਹਨ ਜਿਹੜੇ ਦਿਆਲੂ ਹਨ, ਕਿਉਂ ਜੋ ਉਨ੍ਹਾਂ ਉੱਤੇ ਦਯਾ ਕੀਤੀ ਜਾਵੇਗੀ । ਉਹ ਧੰਨ ਹਨ ਜਿਹਨਾਂ ਦੇ ਮਨ ਸ਼ੁੱਧ ਹਨ, ਕਿਉਂ ਜੋ ਉਹ ਪਰਮੇਸ਼ੁਰ ਨੂੰ ਵੇਖਣਗੇ । ਉਹ ਧੰਨ ਹਨ ਜਿਹੜੇ ਮੇਲ-ਮਿਲਾਪ ਕਰਾਉਂਦੇ ਹਨ, ਕਿਉਂ ਜੋ ਉਹ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ । 10 ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਕਾਰਨ ਸਤਾਏ ਜਾਂਦੇ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ । 11 ਧੰਨ ਹੋ ਤੁਸੀਂ, ਜਦੋਂ ਲੋਕ ਮੇਰੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆਂ ਗੱਲਾਂ ਬੋਲਣ ਅਤੇ ਝੂਠੇ ਦੋਸ਼ ਲਾਉਣ । 12 ਖੁਸ਼ ਹੋਵੋ ਅਤੇ ਅਨੰਦ ਮਨਾਓ, ਕਿਉਂ ਜੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ ।ਲੂਣ ਅਤੇ ਚਾਨਣ13 ਤੁਸੀਂ ਧਰਤੀ ਦੇ ਲੂਣ ਹੋ ! ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਫਿਰ ਕਿਵੇਂ ਸਲੂਣਾ ਕੀਤਾ ਜਾਵੇਗਾ ? ਉਹ ਫਿਰ ਬੇਕਾਰ ਹੈ, ਕਿ ਬਾਹਰ ਸੁੱਟਿਆ ਅਤੇ ਮਨੁੱਖਾਂ ਦੇ ਪੈਰਾਂ ਹੇਠ ਮਿੱਧਿਆ ਜਾਵੇ । 14 ਤੁਸੀਂ ਸੰਸਾਰ ਦੇ ਚਾਨਣ ਹੋ । ਜਿਹੜਾ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਲੁਕਿਆ ਨਹੀਂ ਰਹਿ ਸਕਦਾ । 15 ਲੋਕ ਦੀਵਾ ਬਾਲ ਕੇ ਟੋਕਰੇ ਹੇਠਾਂ ਨਹੀਂ ਰੱਖਦੇ ਸਗੋਂ ਦੀਵਟ ਉੱਤੇ ਰੱਖਦੇ ਹਨ ਤਾਂ ਜੋ ਜਿਹੜੇ ਘਰ ਵਿੱਚ ਹਨ ਉਹਨਾਂ ਨੂੰ ਚਾਨਣ ਦੇਵੇ । 16 ਤੁਹਾਡਾ ਚਾਨਣ ਲੋਕਾਂ ਦੇ ਸਾਹਮਣੇ ਅਜਿਹਾ ਚਮਕੇ ਕਿ ਉਹ ਤੁਹਾਡੇ ਚੰਗੇ ਕੰਮਾਂ ਨੂੰ ਵੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ, ਜਿਹੜਾ ਸਵਰਗ ਵਿੱਚ ਹੈ ।ਬਿਵਸਥਾ ਦੀ ਸਿੱਖਿਆ17 ਇਹ ਨਾ ਸੋਚੋ ਕਿ ਮੈਂ ਮੂਸਾ ਦੀ ਬਿਵਸਥਾ ਜਾਂ ਨਬੀਆਂ ਦੇ ਉਪਦੇਸ਼ ਨੂੰ ਰੱਦ ਕਰਨ ਆਇਆ ਹਾਂ । ਮੈਂ ਰੱਦ ਕਰਨ ਨਹੀਂ ਸਗੋਂ ਪੂਰਾ ਕਰਨ ਆਇਆ ਹਾਂ । 18 ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਅਕਾਸ਼ ਅਤੇ ਧਰਤੀ ਟਲ ਨਾ ਜਾਣ, ਬਿਵਸਥਾ ਵਿੱਚੋਂ ਇੱਕ ਅੱਖਰ ਜਾਂ ਇੱਕ ਬਿੰਦੀ ਵੀ ਨਾ ਟਲੇਗੀ, ਜਦ ਤੱਕ ਸਭ ਕੁੱਝ ਪੂਰਾ ਨਾ ਹੋਵੇ । 19 ਸੋ ਜੋ ਕੋਈ ਇਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾਂ ਦੂਜਿਆਂ ਨੂੰ ਸਿਖਾਵੇ ਸੋ ਸਵਰਗ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਕਹਾਵੇਗਾ । 20 ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਤੁਹਾਡੀ ਧਾਰਮਿਕਤਾ, ਉਪਦੇਸ਼ਕਾਂ ਅਤੇ ਫ਼ਰੀਸੀਆਂ ਦੇ ਨਾਲੋਂ ਵੱਧ ਨਾ ਹੋਵੇ ਤਾਂ ਤੁਸੀਂ ਸਵਰਗ ਰਾਜ ਵਿੱਚ ਕਿਸੇ ਵੀ ਤਰ੍ਹਾਂ ਨਾ ਵੜੋਂਗੇ ।ਕ੍ਰੋਧ ਅਤੇ ਹੱਤਿਆ21 ਤੁਸੀਂ ਸੁਣਿਆ ਹੈ ਕਿ ਬਹੁਤ ਚਿਰ ਪਹਿਲਾਂ ਇਹ ਕਿਹਾ ਗਿਆ ਸੀ, ਤੂੰ ਕਿਸੇ ਮਨੁੱਖ ਦਾ ਖ਼ੂਨ ਨਾ ਕਰ ਅਤੇ ਜੇ ਕੋਈ ਖ਼ੂਨ ਕਰੇ ਸੋ ਅਦਾਲਤ ਵਿੱਚ ਸਜ਼ਾ ਦੇ ਯੋਗ ਹੋਵੇਗਾ । 22 ਪਰ ਮੈਂ ਤੁਹਾਨੂੰ ਆਖਦਾ ਹਾਂ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਕੱਢੇ ਉਹ ਸਭਾ ਵਿੱਚ ਸਜ਼ਾ ਪਾਵੇਗਾ ਪਰ ਜਿਹੜਾ ਆਪਣੇ ਭਰਾ ਨੂੰ “ਮੂਰਖ” ਕਹੇ, ਉਹ ਨਰਕ ਦੀ ਅੱਗ ਦੀ ਸਜ਼ਾ ਪਾਵੇਗਾ । 23 ਸੋ ਜਦੋਂ ਤੂੰ ਜਗਵੇਦੀ ਉੱਤੇ ਆਪਣੀ ਭੇਟ ਚੜ੍ਹਾਉਣ ਲੱਗੇਂ ਅਤੇ ਤੈਨੂੰ ਯਾਦ ਆਵੇ ਜੋ ਤੇਰੇ ਭਰਾ ਦੇ ਮਨ ਵਿੱਚ ਤੇਰੇ ਲਈ ਕੁੱਝ ਗੁੱਸਾ ਹੈ, 24 ਤਾਂ ਉੱਥੇ ਆਪਣੀ ਭੇਟ ਜਗਵੇਦੀ ਦੇ ਸਾਹਮਣੇ ਛੱਡ ਕੇ ਚੱਲਿਆ ਜਾ ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ-ਮਿਲਾਪ ਕਰ । ਫਿਰ ਆ ਕੇ ਆਪਣੀ ਭੇਟ ਚੜ੍ਹਾ । 25 ਜੇ ਤੇਰਾ ਵਿਰੋਧੀ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਰਸਤੇ ਵਿੱਚ ਹੀ ਛੇਤੀ ਉਹ ਦੇ ਨਾਲ ਮਿਲਾਪ ਕਰ, ਇਸ ਤਰ੍ਹਾਂ ਨਾ ਹੋਵੇ ਜੋ ਵਿਰੋਧੀ ਤੈਨੂੰ ਹਾਕਮ ਦੇ ਹਵਾਲੇ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਤੂੰ ਕੈਦ ਵਿੱਚ ਪੈ ਜਾਵੇਂ । 26 ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਤੂੰ ਸਭ ਕੁੱਝ ਨਾ ਭਰ ਦੇਵੇਂ ਉੱਥੋਂ ਕਿਸੇ ਵੀ ਤਰ੍ਹਾਂ ਨਾ ਛੁੱਟੇਂਗਾ ।ਵਿਭਚਾਰ27 ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਵਿਭਚਾਰ ਨਾ ਕਰ । 28 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਕਿਸੇ ਔਰਤ ਨੂੰ ਬੁਰੀ ਕਾਮਨਾ ਨਾਲ ਵੇਖਦਾ ਹੈ, ਉਹ ਓਸੇ ਵੇਲੇ ਹੀ ਆਪਣੇ ਮਨੋਂ ਉਹ ਦੇ ਨਾਲ ਵਿਭਚਾਰ ਕਰ ਚੁੱਕਿਆ । 29 ਜੇ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ । 30 ਅਤੇ ਜੇ ਤੇਰਾ ਸੱਜਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ ।ਤਲਾਕ31 ਇਹ ਵੀ ਆਖਿਆ ਗਿਆ ਸੀ ਕਿ ਜਿਹੜਾ ਆਪਣੀ ਪਤਨੀ ਨੂੰ ਤਲਾਕ ਦੇਵੇ, ਉਹ ਉਸ ਨੂੰ ਤਲਾਕ ਨਾਮਾ ਲਿਖ ਕੇ ਦੇਵੇ । 32 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜਾ ਆਪਣੀ ਪਤਨੀ ਨੂੰ ਹਰਾਮਕਾਰੀ ਤੋਂ ਇਲਾਵਾ ਕਿਸੇ ਹੋਰ ਕਾਰਨ ਤਿਆਗੇ, ਉਹ ਉਸ ਕੋਲੋਂ ਵਿਭਚਾਰ ਕਰਾਉਂਦਾ ਹੈ ਅਤੇ ਜੋ ਕੋਈ ਉਸ ਤਿਆਗੀ ਹੋਈ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ ।ਸਹੁੰ33 ਤੁਸੀਂ ਸੁਣਿਆ ਹੈ ਜੋ ਪੁਰਖਿਆਂ ਨੂੰ ਕਿਹਾ ਗਿਆ ਸੀ ਕਿ ਤੁਸੀਂ ਝੂਠੀ ਸਹੁੰ ਨਾ ਖਾਣਾ ਪਰ ਪ੍ਰਭੂ ਦੇ ਲਈ ਆਪਣੇ ਵਾਅਦਿਆਂ ਨੂੰ ਪੂਰਾ ਕਰਨਾ । 34 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਕਦੇ ਵੀ ਸਹੁੰ ਨਾ ਖਾਓ, ਨਾ ਸਵਰਗ ਦੀ ਕਿਉਂ ਜੋ ਉਹ ਪਰਮੇਸ਼ੁਰ ਦਾ ਸਿੰਘਾਸਣ ਹੈ । 35 ਨਾ ਧਰਤੀ ਦੀ ਕਿਉਂ ਜੋ ਉਹ ਪਰਮੇਸ਼ੁਰ ਦੇ ਚਰਨਾਂ ਦੀ ਚੌਂਕੀ ਹੈ ਅਤੇ ਨਾ ਯਰੂਸ਼ਲਮ ਦੀ ਕਿਉਂ ਜੋ ਉਹ ਪਰਮੇਸ਼ੁਰ ਦਾ ਸ਼ਹਿਰ ਹੈ । 36 ਅਤੇ ਨਾ ਆਪਣੇ ਸਿਰ ਦੀ ਸਹੁੰ ਖਾਹ ਕਿਉਂ ਜੋ ਤੂੰ ਇੱਕ ਵਾਲ਼ ਨੂੰ ਸਫ਼ੇਦ ਜਾਂ ਕਾਲਾ ਨਹੀਂ ਕਰ ਸਕਦਾ । 37 ਪਰ ਤੁਹਾਡੀ ਗੱਲਬਾਤ ਹਾਂ ਦੀ ਹਾਂ ਅਤੇ ਨਾਂਹ ਦੀ ਨਾਂਹ ਹੋਵੇ ਅਤੇ ਜੋ ਇਸ ਤੋਂ ਵੱਧ ਹੈ ਸੋ ਦੁਸ਼ਟ ਵੱਲੋਂ ਹੁੰਦਾ ਹੈ ।ਬਦਲਾ38 ਤੁਸੀਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ । 39 ਮੈਂ ਤੁਹਾਨੂੰ ਆਖਦਾ ਹਾਂ ਜੋ ਦੁਸ਼ਟ ਦਾ ਸਾਹਮਣਾ ਨਾ ਕਰਨਾ ਸਗੋਂ ਜੇ ਕੋਈ ਤੇਰੀ ਸੱਜੀ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ । 40 ਅਤੇ ਜੇ ਕੋਈ ਤੇਰੇ ਉੱਤੇ ਮੁਕੱਦਮਾ ਕਰ ਕੇ ਤੇਰਾ ਕੁੜਤਾ ਲੈਣਾ ਚਾਹੇ ਤਾਂ ਉਹ ਨੂੰ ਚੋਗਾ ਵੀ ਦੇ ਦਿਓ । 41 ਅਤੇ ਜੋ ਕੋਈ ਤੈਨੂੰ ਬੇਗ਼ਾਰੀ ਵਿੱਚ ਇੱਕ ਮੀਲ ਲੈ ਜਾਵੇ ਤਾਂ ਉਹ ਦੇ ਨਾਲ ਦੋ ਮੀਲ ਚੱਲਿਆ ਜਾ । 42 ਜਿਹੜਾ ਤੇਰੇ ਕੋਲੋਂ ਮੰਗੇ ਉਹ ਨੂੰ ਦੇ ਅਤੇ ਜੋ ਤੇਰੇ ਕੋਲੋਂ ਉਧਾਰ ਮੰਗੇ ਤਾਂ ਉਸ ਤੋਂ ਮੂੰਹ ਨਾ ਮੋੜ ।ਵੈਰੀਆਂ ਦੇ ਨਾਲ ਪਿਆਰ43 ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਆਪਣੇ ਗੁਆਂਢੀ ਨਾਲ ਪਿਆਰ ਕਰ ਅਤੇ ਆਪਣੇ ਵੈਰੀ ਨਾਲ ਵੈਰ ਰੱਖ । 44 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ । ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ । 45 ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ ਕਿਉਂ ਜੋ ਉਹ ਆਪਣਾ ਸੂਰਜ, ਬੁਰਿਆਂ ਅਤੇ ਭਲਿਆਂ ਲਈ ਚੜ੍ਹਾਉਂਦਾ ਹੈ ! ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ । 46 ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ, ਤਾਂ ਤੁਹਾਨੂੰ ਕੀ ਫਲ ਮਿਲੇਗਾ ? ਭਲਾ, ਚੁੰਗੀ ਲੈਣ ਵਾਲੇ ਵੀ ਇਹੋ ਨਹੀਂ ਕਰਦੇ ? 47 ਅਤੇ ਜੇਕਰ ਤੁਸੀਂ ਸਿਰਫ਼ ਆਪਣੇ ਭਰਾਵਾਂ ਨੂੰ ਹੀ ਪ੍ਰਣਾਮ ਕਰੋ, ਤਾਂ ਤੁਸੀਂ ਕੀ ਵੱਧ ਕਰਦੇ ਹੋ ? ਕੀ, ਪਰਾਈ ਕੌਮ ਦੇ ਲੋਕ ਵੀ ਇਹੋ ਨਹੀਂ ਕਰਦੇ ? 48 ਸੋ ਜਿਵੇਂ ਤੁਹਾਡਾ ਸਵਰਗੀ ਪਿਤਾ ਸੰਪੂਰਨ ਹੈ, ਤਿਵੇਂ ਤੁਸੀਂ ਵੀ ਸੰਪੂਰਨ ਹੋਵੋ ।
ਦਾਨ6ਸਾਵਧਾਨ, ਤੁਸੀਂ ਆਪਣੇ ਧਾਰਮਿਕਤਾ ਦੇ ਕੰਮ ਮਨੁੱਖਾਂ ਦੇ ਸਾਹਮਣੇ ਦਿਖਾਵੇ ਲਈ ਨਾ ਕਰੋ, ਨਹੀਂ ਤਾਂ ਤੁਸੀਂ ਆਪਣੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ, ਕੁੱਝ ਵੀ ਫਲ ਪ੍ਰਾਪਤ ਨਾ ਕਰੋਗੇ ।ਇਸ ਲਈ ਜਦ ਤੁਸੀਂ ਦਾਨ ਕਰੋਂ, ਜਿਸ ਤਰ੍ਹਾਂ ਕਪਟੀ ਪ੍ਰਾਰਥਨਾ ਘਰਾਂ ਅਤੇ ਰਸਤਿਆਂ ਵਿੱਚ ਆਪਣੇ ਅੱਗੇ ਚਰਚਾ ਕਰਵਾਉਂਦੇ ਹਨ ਕਿ ਲੋਕ ਉਨ੍ਹਾਂ ਦੀ ਵਡਿਆਈ ਕਰਨ, ਤੁਸੀਂ ਅਜਿਹਾ ਨਾ ਕਰੋ । ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾ ਚੁੱਕੇ । ਪਰ ਜਦੋਂ ਤੂੰ ਦਾਨ ਦੇਵੇਂ ਤਾਂ ਜੋ ਕੁੱਝ ਤੂੰ ਸੱਜੇ ਹੱਥ ਨਾਲ ਦਿੰਦਾ ਤੇਰਾ ਖੱਬਾ ਹੱਥ ਨਾ ਜਾਣੇ, ਤੇਰਾ ਦਾਨ ਗੁਪਤ ਵਿੱਚ ਹੋਵੇ, ਤਾਂ ਜੋ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਤੈਨੂੰ ਫਲ ਦੇਵੇ ।ਪ੍ਰਾਰਥਨਾਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਦੀ ਤਰ੍ਹਾਂ ਨਾ ਕਰੋ ਕਿਉਂਕਿ ਉਹ ਪ੍ਰਾਰਥਨਾ ਘਰਾਂ ਅਤੇ ਚੌਕਾਂ ਵਿੱਚ ਖੜ੍ਹੇ ਹੋ ਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ, ਤਾਂ ਜੋ ਮਨੁੱਖ ਉਨ੍ਹਾਂ ਨੂੰ ਵੇਖਣ । ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ । ਪਰ ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਆਪਣੇ ਕਮਰੇ ਵਿੱਚ ਜਾਓ ਅਤੇ ਦਰਵਾਜ਼ਾ ਬੰਦ ਕਰ ਕੇ, ਆਪਣੇ ਪਿਤਾ ਅੱਗੇ ਜਿਹੜਾ ਗੁਪਤ ਹੈ ਪ੍ਰਾਰਥਨਾ ਕਰੋ ! ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਉਹ ਤੈਨੂੰ ਫਲ ਦੇਵੇਗਾ । ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਪਰਾਈਆਂ ਕੌਮਾਂ ਦੇ ਲੋਕਾਂ ਵਾਂਗੂੰ ਨਾ ਕਰੋ, ਕਿਉਂਕਿ ਉਹ ਸਮਝਦੇ ਹਨ ਕਿ ਸਾਡੇ ਜ਼ਿਆਦਾ ਬੋਲਣ ਨਾਲ ਸਾਡੀ ਸੁਣੀ ਜਾਵੇਗੀ । ਇਸ ਲਈ ਤੁਸੀਂ ਉਨ੍ਹਾਂ ਵਰਗੇ ਨਾ ਹੋਵੋ, ਕਿਉਂਕਿ ਤੁਹਾਡਾ ਪਿਤਾ ਤੁਹਾਡੇ ਮੰਗਣ ਤੋਂ ਪਹਿਲਾਂ ਹੀ ਤੁਹਾਡੀਆਂ ਜ਼ਰੂਰਤਾਂ ਨੂੰ ਜਾਣਦਾ ਹੈ । ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ, ਹੇ ਸਾਡੇ ਪਿਤਾ, ਜਿਹੜਾ ਸਵਰਗ ਵਿੱਚ ਹੈਂ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ, 10 ਤੇਰਾ ਰਾਜ ਆਵੇ, ਤੇਰੀ ਮਰਜ਼ੀ ਜਿਵੇਂ ਸਵਰਗ ਵਿੱਚ ਪੂਰੀ ਹੁੰਦੀ ਹੈ ਧਰਤੀ ਉੱਤੇ ਵੀ ਹੋਵੇ । 11 ਸਾਡੀ ਰੋਜ਼ ਦੀ ਰੋਟੀ ਅੱਜ ਸਾਨੂੰ ਦੇ, 12 ਅਤੇ ਸਾਡੇ ਗੁਨਾਹ ਸਾਨੂੰ ਮਾਫ਼ ਕਰ, ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕੀਤਾ ਹੈ, 13 ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ, ਸਗੋਂ ਬੁਰਿਆਈ ਤੋਂ ਬਚਾ । ਕਿਉਂਕਿ ਕੁਦਰਤ, ਜਲਾਲ ਅਤੇ ਪਾਤਸ਼ਾਹੀ ਸਦਾ ਤੁਹਾਡੇ ਹਨ । ਆਮੀਨ ।14 ਜੇਕਰ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦੇਵੋ, ਤਾਂ ਤੁਹਾਡਾ ਸਵਰਗੀ ਪਿਤਾ ਤੁਹਾਨੂੰ ਵੀ ਮਾਫ਼ ਕਰ ਦੇਵੇਗਾ । 15 ਪਰ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਨਾ ਕਰੋ, ਤਾਂ ਤੁਹਾਡਾ ਪਿਤਾ ਵੀ ਤੁਹਾਡੇ ਅਪਰਾਧ ਮਾਫ਼ ਨਾ ਕਰੇਗਾ ।ਵਰਤ16 ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਦੀ ਤਰ੍ਹਾਂ ਉਦਾਸੀ ਵਾਲਾ ਚਿਹਰਾ ਨਾ ਬਣਾਓ, ਕਿਉਂ ਜੋ ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ, ਕਿ ਲੋਕ ਜਾਨਣ ਜੋ ਉਹਨਾਂ ਨੇ ਵਰਤ ਰੱਖਿਆ ਹੈ । ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ । 17 ਪਰ ਜਦੋਂ ਤੂੰ ਵਰਤ ਰੱਖੇਂ ਤਾਂ ਆਪਣੇ ਸਿਰ ਉੱਤੇ ਤੇਲ ਲਾ ਅਤੇ ਆਪਣਾ ਮੂੰਹ ਧੋ । 18 ਤੂੰ ਮਨੁੱਖਾਂ ਨੂੰ ਨਹੀਂ ਪਰ ਆਪਣੇ ਪਿਤਾ ਨੂੰ ਜਿਹੜਾ ਗੁਪਤ ਹੈ ਵਰਤੀ ਮਲੂਮ ਹੋਵੇਂ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇਗਾ ।ਸਵਰਗ ਵਿੱਚ ਧਨ19 ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ ਮਾਰ ਕੇ ਇਸ ਨੂੰ ਚੁਰਾਉਂਦੇ ਹਨ । 20 ਪਰ ਸਵਰਗ ਵਿੱਚ ਆਪਣੇ ਲਈ ਧਨ ਜੋੜੋ, ਜਿੱਥੇ ਨਾ ਕੋਈ ਕੀੜਾ ਨਾ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰ ਕੇ ਚੁਰਾਉਂਦੇ ਹਨ । 21 ਕਿਉਂਕਿ ਜਿੱਥੇ ਤੁਹਾਡਾ ਧਨ ਹੋਵੇਗਾ, ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ ।ਸਰੀਰ ਦਾ ਦੀਵਾ22 ਸਰੀਰ ਦਾ ਦੀਵਾ ਅੱਖ ਹੈ, ਜੇਕਰ ਤੁਹਾਡੀ ਅੱਖ ਨਿਰਮਲ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਚਾਨਣ ਨਾਲ ਭਰਪੂਰ ਹੋਵੇਗਾ । 23 ਪਰ ਜੇ ਤੁਹਾਡੀ ਅੱਖ ਵਿੱਚ ਬੁਰਾਈ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਹਨ੍ਹੇਰੇ ਨਾਲ ਭਰਿਆ ਹੋਵੇਗਾ । ਸੋ ਜੇ ਤੁਹਾਡੇ ਅੰਦਰ ਦਾ ਚਾਨਣ ਹੀ ਹਨ੍ਹੇਰਾ ਹੈ ਤਾਂ ਉਹ ਹਨ੍ਹੇਰਾ ਕਿੰਨ੍ਹਾਂ ਵਧੇਰੇ ਹੋਵੇਗਾ ।ਪਰਮੇਸ਼ੁਰ ਅਤੇ ਧਨ24 ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ । ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ । 25 ਇਸ ਕਰ ਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਆਪਣੀ ਜਿੰਦਗੀ ਦੇ ਲਈ ਚਿੰਤਾ ਨਾ ਕਰੋ, ਕਿ ਅਸੀਂ ਕੀ ਖਾਵਾਂਗੇ ਜਾਂ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਜੋ ਕੀ ਪਹਿਨਾਂਗੇ ? ਕੀ ਜਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ ? 26 ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ ! ਨਾ ਤਾਂ ਉਹ ਬੀਜਦੇ ਹਨ ਤੇ ਨਾ ਹੀ ਵੱਢਦੇ ਹਨ ਅਤੇ ਨਾ ਭੜੋਲਿਆਂ ਵਿੱਚ ਇਕੱਠਿਆਂ ਕਰਦੇ ਹਨ ! ਪਰ ਤੁਹਾਡਾ ਸਵਰਗੀ ਪਿਤਾ ਉਨ੍ਹਾਂ ਦੀ ਦੇਖਭਾਲ ਕਰਦਾ ਹੈ । ਕੀ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ ? 27 ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਹੜਾ ਚਿੰਤਾ ਕਰ ਕੇ ਆਪਣੀ ਉਮਰ ਇੱਕ ਪਲ ਵਧਾ ਸਕਦਾ ਹੈ ? 28 ਅਤੇ ਪਹਿਰਾਵੇ ਲਈ ਕਿਉਂ ਚਿੰਤਾ ਕਰਦੇ ਹੋ ? ਜੰਗਲੀ ਫੁੱਲਾਂ ਨੂੰ ਵੇਖੋ ਕਿ ਉਹ ਕਿਵੇਂ ਵੱਧਦੇ ਹਨ । ਉਹ ਨਾ ਮਿਹਨਤ ਕਰਦੇ ਨਾ ਕੱਤਦੇ ਹਨ । 29 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਸੁਲੇਮਾਨ ਵੀ ਆਪਣੀ ਸਾਰੀ ਸ਼ਾਨੋ ਸ਼ੌਕਤ ਵਿੱਚ ਇਨ੍ਹਾਂ ਵਿੱਚੋਂ ਇੱਕ ਦੇ ਸਮਾਨ ਬਸਤਰ ਪਹਿਨਿਆ ਹੋਇਆ ਨਹੀਂ ਸੀ । 30 ਪਰਮੇਸ਼ੁਰ ਜੰਗਲੀ ਘਾਹ ਨੂੰ ਜਿਹੜੀ ਅੱਜ ਹੈ ਅਤੇ ਕੱਲ੍ਹ ਅੱਗ ਵਿੱਚ ਝੋਕਿਆ ਜਾਂਦਾ ਹੈ, ਅਜਿਹਾ ਪਹਿਰਾਵਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਕੀ ਉਹ ਤੁਹਾਨੂੰ ਉਸ ਤੋਂ ਵੱਧ ਨਾ ਪਹਿਨਾਵੇਗਾ ? 31 ਇਸ ਲਈ ਤੁਸੀਂ ਚਿੰਤਾ ਕਰ ਕੇ ਇਹ ਨਾ ਆਖੋ ਕਿ ਅਸੀਂ ਕੀ ਖਾਵਾਂਗੇ ? ਜਾਂ ਕੀ ਪੀਵਾਂਗੇ ? ਜਾਂ ਕੀ ਪਹਿਨਾਂਗੇ ? 32 ਪਰਾਈਆਂ ਕੌਮਾਂ ਦੇ ਲੋਕ ਤਾਂ ਇਨ੍ਹਾਂ ਸਭਨਾਂ ਵਸਤਾਂ ਦੀ ਭਾਲ ਵਿੱਚ ਲੱਗੇ ਰਹਿੰਦੇ ਹਨ, ਪਰ ਤੁਸੀਂ ਚਿੰਤਾ ਨਾ ਕਰੋ ਕਿਉਂ ਜੋ ਤੁਹਾਡਾ ਸਵਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਸਭਨਾਂ ਵਸਤਾਂ ਦੀ ਲੋੜ ਹੈ । 33 ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ । 34 ਇਸ ਲਈ ਤੁਸੀਂ ਕੱਲ ਦੀ ਚਿੰਤਾ ਨਾ ਕਰੋ ਕਿਉਂ ਜੋ ਕੱਲ ਆਪਣੇ ਲਈ ਆਪੇ ਚਿੰਤਾ ਕਰੇਗਾ । ਅੱਜ ਦੇ ਲਈ ਅੱਜ ਦਾ ਹੀ ਦੁੱਖ ਬਥੇਰਾ ਹੈ ।
ਦੂਸਰਿਆਂ ਉੱਤੇ ਦੋਸ਼ ਨਾ ਲਗਾਓ7ਦੋਸ਼ ਨਾ ਲਾਓ ਤਾਂ ਜੋ ਤੁਹਾਡੇ ਉੱਤੇ ਵੀ ਦੋਸ਼ ਨਾ ਲਾਇਆ ਜਾਵੇ । ਕਿਉਂਕਿ ਜਿਸ ਤਰ੍ਹਾਂ ਤੁਸੀਂ ਦੋਸ਼ ਲਾਉਂਦੇ ਹੋ, ਉਸੇ ਤਰ੍ਹਾਂ ਤੁਹਾਡੇ ਉੱਤੇ ਵੀ ਦੋਸ਼ ਲਾਇਆ ਜਾਵੇਗਾ ਅਤੇ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਮਿਣਿਆ ਜਾਵੇਗਾ । ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ, ਕਿਉਂ ਵੇਖਦਾ ਹੈਂ ? ਪਰ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ ਉਸ ਵੱਲ ਧਿਆਨ ਨਹੀਂ ਦਿੰਦਾ ! ਪਰ ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ ਕਿ ਲਿਆ ਤੇਰੀ ਅੱਖ ਵਿੱਚੋਂ ਕੱਖ ਕੱਢ ਦਿਆਂ, ਜਦ ਕਿ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ ! ਹੇ ਕਪਟੀ ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਤੂੰ ਚੰਗੀ ਤਰ੍ਹਾਂ ਵੇਖ ਕੇ, ਉਸ ਕੱਖ ਨੂੰ ਆਪਣੇ ਭਰਾ ਦੀ ਅੱਖ ਵਿੱਚੋਂ ਕੱਢ ਸਕੇਂਗਾ ।ਪਵਿੱਤਰ ਵਸਤੂ ਕੁੱਤਿਆਂ ਨੂੰ ਨਾ ਪਾਓ ਅਤੇ ਆਪਣੇ ਮੋਤੀ ਸੂਰਾਂ ਅੱਗੇ ਨਾ ਸੁੱਟੋ, ਕਿਤੇ ਅਜਿਹਾ ਨਾ ਹੋਵੇ ਜੋ ਉਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿੱਧ ਦੇਣ ਅਤੇ ਮੁੜ ਕੇ ਤੁਹਾਨੂੰ ਪਾੜਨ ।ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ । ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ । ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ । ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ, ਲੱਭਣ ਵਾਲੇ ਨੂੰ ਲੱਭ ਜਾਂਦਾ ਹੈ ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ । ਜਾਂ ਤੁਹਾਡੇ ਵਿੱਚੋਂ ਕੌਣ ਅਜਿਹਾ ਹੈ, ਕਿ ਜਦੋਂ ਉਸ ਦਾ ਪੁੱਤਰ ਉਸ ਤੋਂ ਰੋਟੀ ਮੰਗੇ ਤਾਂ ਉਹ ਉਸ ਨੂੰ ਪੱਥਰ ਦੇਵੇ ? 10 ਅਤੇ ਜਦੋਂ ਮੱਛੀ ਮੰਗੇ ਤਾਂ ਉਹ ਉਸ ਨੂੰ ਸੱਪ ਦੇਵੇ ? 11 ਜਦੋਂ ਤੁਸੀਂ ਬੁਰੇ ਹੋ ਕੇ, ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਕਿੰਨੀਆਂ ਵਧੇਰੇ ਚੰਗੀਆਂ ਵਸਤੂਆਂ ਕਿਉਂ ਨਾ ਦੇਵੇਗਾ ? 12 ਇਸ ਲਈ ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ ! ਕਿਉਂਕਿ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੇ ਉਪਦੇਸ਼ ਦਾ ਇਹੋ ਹੀ ਅਰਥ ਹੈ ।ਭੀੜਾ ਅਤੇ ਖੁੱਲ੍ਹਾ ਫਾਟਕ13 ਭੀੜੇ ਫਾਟਕ ਤੋਂ ਵੜੋ, ਕਿਉਂ ਜੋ ਉਹ ਖੁੱਲ੍ਹਾ ਹੈ ਉਹ ਫਾਟਕ ਅਤੇ ਸੁਖਾਲਾ ਹੈ ਉਹ ਰਾਹ ਜਿਹੜਾ ਨਾਸ ਨੂੰ ਜਾਂਦਾ ਹੈ ਅਤੇ ਬਹੁਤੇ ਹਨ ਜਿਹੜੇ ਉਸ ਤੋਂ ਜਾਂਦੇ ਹਨ । 14 ਅਤੇ ਉਹ ਫਾਟਕ ਭੀੜਾ ਹੈ ਅਤੇ ਉਹ ਰਾਹ ਔਖਾ ਹੈ, ਜਿਹੜਾ ਸੱਚੇ ਜੀਵਨ ਵੱਲ ਜਾਂਦਾ ਹੈ ਅਤੇ ਬਹੁਤ ਥੋੜ੍ਹੇ ਹਨ ਜੋ ਉਸ ਨੂੰ ਲੱਭਦੇ ਹਨ ।ਸੱਚੇ ਅਤੇ ਝੂਠੇ ਨਬੀ15 ਝੂਠੇ ਨਬੀਆਂ ਤੋਂ ਸਾਵਧਾਨ ਰਹੋ, ਜਿਹੜੇ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ ਪਰ ਅੰਦਰੋਂ ਉਹ ਪਾੜਨ ਵਾਲੇ ਬਘਿਆੜ ਹਨ । 16 ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ । ਕੀ, ਕੰਡਿਆਲੀਆਂ ਝਾੜੀਆਂ ਨੂੰ ਦਾਖਾਂ ਜਾਂ ਭਖੜੇ ਨੂੰ ਹੰਜ਼ੀਰ ਲੱਗਦੇ ਹਨ ? 17 ਜਿਸ ਤਰ੍ਹਾਂ ਹਰੇਕ ਚੰਗੇ ਰੁੱਖ ਨੂੰ ਚੰਗੇ ਫਲ ਲੱਗਦੇ ਹਨ, ਪਰ ਮਾੜੇ ਰੁੱਖ ਨੂੰ ਬੁਰੇ ਫਲ ਲੱਗਦੇ ਹਨ । 18 ਚੰਗਾ ਰੁੱਖ ਬੁਰਾ ਫਲ ਨਹੀਂ ਦੇ ਸਕਦਾ ਅਤੇ ਨਾ ਮਾੜਾ ਰੁੱਖ ਚੰਗਾ ਫਲ ਦੇ ਸਕਦਾ ਹੈ । 19 ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ । 20 ਇਸ ਲਈ ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ । 21 ਹਰ ਕੋਈ ਮੈਨੂੰ ਪ੍ਰਭੂ ! ਪ੍ਰਭੂ ! ਕਹਿਣ ਵਾਲਾ ਸਵਰਗ ਰਾਜ ਵਿੱਚ ਨਹੀਂ ਵੜੇਗਾ ਪਰ ਉਹ ਹੀ ਵੜੇਗਾ ਜੋ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ । 22 ਉਸ ਦਿਨ ਬਹੁਤੇ ਮੈਨੂੰ ਆਖਣਗੇ, ਹੇ ਪ੍ਰਭੂ ! ਹੇ ਪ੍ਰਭੂ ! ਕੀ ਅਸੀਂ ਤੇਰਾ ਨਾਮ ਲੈ ਕੇ ਅਗੰਮ ਵਾਕ ਨਹੀਂ ਕੀਤੇ ? ਅਤੇ ਤੇਰਾ ਨਾਮ ਲੈ ਕੇ ਭੂਤ ਨਹੀਂ ਕੱਢੇ ? ਅਤੇ ਤੇਰਾ ਨਾਮ ਲੈ ਕੇ ਬਹੁਤ ਅਚਰਜ ਕੰਮ ਨਹੀਂ ਕੀਤੇ ? 23 ਤਦ ਮੈਂ ਉਨ੍ਹਾਂ ਨੂੰ ਸਪੱਸ਼ਟ ਆਖਾਂਗਾ, ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ । ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ !ਘਰ ਬਣਾਉਣ ਵਾਲੇ ਦੋ ਮਨੁੱਖ: ਬੁੱਧੀਮਾਨ ਅਤੇ ਮੂਰਖ24 ਇਸ ਲਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਚੱਲਦਾ ਹੈ, ਉਹ ਉਸ ਬੁੱਧਵਾਨ ਵਰਗਾ ਹੈ ਜਿਸ ਨੇ ਆਪਣਾ ਘਰ ਪੱਥਰ ਉੱਤੇ ਬਣਾਇਆ । 25 ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਪਰ ਉਹ ਨਾ ਡਿੱਗਿਆ, ਕਿਉਂਕਿ ਉਸ ਦੀ ਨੀਂਹ ਪੱਥਰ ਉੱਤੇ ਧਰੀ ਹੋਈ ਸੀ । 26 ਅਤੇ ਹਰ ਕੋਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਨਹੀਂ ਚੱਲਦਾ ਉਹ ਉਸ ਮੂਰਖ ਵਰਗਾ ਹੈ ਜਿਸ ਨੇ ਆਪਣਾ ਘਰ ਰੇਤ ਉੱਤੇ ਬਣਾਇਆ । 27 ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਅਤੇ ਉਹ ਘਰ ਡਿੱਗ ਗਿਆ ਅਤੇ ਉਸ ਦਾ ਵੱਡਾ ਨਾਸ ਹੋਇਆ ।28 ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਯਿਸੂ ਇਹ ਗੱਲਾਂ ਕਰ ਹੱਟਿਆ ਤਾਂ ਭੀੜ ਉਹ ਦੇ ਉਪਦੇਸ਼ ਤੋਂ ਹੈਰਾਨ ਹੋਈ । 29 ਕਿਉਂਕਿ ਉਸ ਨੇ ਉਨ੍ਹਾਂ ਨੂੰ ਉਪਦੇਸ਼ਕਾਂ ਵਾਂਗੂੰ ਉਪਦੇਸ਼ ਨਹੀਂ ਦਿੱਤਾ, ਸਗੋਂ ਇੱਕ ਅਧਿਕਾਰ ਨਾਲ ਉਪਦੇਸ਼ ਦਿੱਤਾ ।

ਮੈਥਿ 5 5-7

ਚੇਲਿਆਂ ਨੂੰ ਦਿਖਾਈ ਦੇਣਾ19

 ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕੱਠੇ ਹੋਏ । ਉਨ੍ਹਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ । ਤਦ ਯਿਸੂ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਆਖਣ ਲੱਗਾ, “ ਤੁਹਾਨੂੰ ਸ਼ਾਂਤੀ ਮਿਲੇ l” 20 ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਦੇ ਚੇਲਿਆਂ ਨੂੰ ਆਪਣੇ ਹੱਥ ਅਤੇ ਆਪਣੀ ਵੱਖੀ ਵਿਖਾਈ । ਚੇਲੇ ਪ੍ਰਭੂ ਨੂੰ ਵੇਖ ਕੇ ਬੜੇ ਖੁਸ਼ ਹੋਏ । 21 ਤਦ ਯਿਸੂ ਨੇ ਫਿਰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਭੇਜਿਆ ਹੈ ।” 22 ਯਿਸੂ ਨੇ ਇਹ ਆਖਿਆ ਉਸ ਨੇ ਆਪਣੇ ਚੇਲਿਆਂ ਉੱਪਰ ਫੂਕ ਮਾਰੀ ਅਤੇ ਯਿਸੂ ਨੇ ਆਖਿਆ, “ਪਵਿੱਤਰ ਆਤਮਾ ਲਵੋ । 23 ਜਦੋਂ ਤੁਸੀਂ ਲੋਕਾਂ ਦੇ ਪਾਪ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾਣਗੇ, ਤੇ ਜੇ ਤੁਸੀਂ ਉਨ੍ਹਾਂ ਦੇ ਪਾਪਾਂ ਨੂੰ ਨਾ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਨਹੀਂ ਜਾਣਗੇ ।”ਥੋਮਾ ਉੱਤੇ ਪ੍ਰਗਟ ਹੋਣਾ24 ਜਦ ਯਿਸੂ ਉਨ੍ਹਾਂ ਕੋਲ ਆਇਆ ਤਾਂ ਥੋਮਾ, ਜਿਸ ਨੂੰ ਦੀਦੁਮਸ ਵੀ ਕਹਿੰਦੇ ਸਨ, ਉੱਥੇ ਚੇਲਿਆਂ ਵਿੱਚ ਨਹੀਂ ਸੀ । ਥੋਮਾ ਉਨ੍ਹਾਂ ਬਾਰ੍ਹਾਂ ਵਿੱਚੋਂ ਇੱਕ ਸੀ । 25 ਦੂਜੇ ਚੇਲਿਆਂ ਨੇ ਥੋਮਾ ਨੂੰ ਦੱਸਿਆ, “ਅਸੀਂ ਪ੍ਰਭੂ ਨੂੰ ਵੇਖਿਆ ।” ਥੋਮਾ ਨੇ ਕਿਹਾ, “ਮੈਂ ਉਦੋਂ ਤੱਕ ਵਿਸ਼ਵਾਸ ਨਹੀਂ ਕਰਾਂਗਾ ਜਦ ਤੱਕ ਮੈਂ ਉਸ ਦੇ ਹੱਥਾਂ ਵਿੱਚ ਕਿੱਲਾਂ ਦੇ ਨਿਸ਼ਾਨ ਤੇ ਛੇਦ ਨਾ ਵੇਖਾਂ ਅਤੇ ਆਪਣੀ ਉਂਗਲ ਉਨ੍ਹਾਂ ਥਾਵਾਂ ਵਿੱਚ ਪਾ ਕੇ ਨਾ ਵੇਖ ਲਵਾਂ ਜਿੱਥੇ ਕਿੱਲਾਂ ਠੋਕੀਆਂ ਗਈਆਂ ਸਨ ਅਤੇ ਆਪਣਾ ਹੱਥ ਉਸ ਦੀ ਵੱਖੀ ਚ ਨਾ ਪਾਵਾਂ ।” 26 ਇੱਕ ਹਫ਼ਤੇ ਬਾਅਦ ਚੇਲੇ ਉਸੇ ਘਰ ਵਿੱਚ ਫਿਰ ਇਕੱਠੇ ਹੋਏ । ਥੋਮਾ ਉਨ੍ਹਾਂ ਦੇ ਨਾਲ ਸੀ । ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ ।” 27 ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇੱਧਰ ਕਰ, ਅਤੇ ਮੇਰੇ ਹੱਥਾਂ ਵੱਲ ਵੇਖ । ਆਪਣਾ ਹੱਥ ਮੇਰੀ ਵੱਖੀ ਵਿੱਚ ਵਾੜ । ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ ।” 28 ਥੋਮਾ ਨੇ ਯਿਸੂ ਨੂੰ ਕਿਹਾ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ ।” 29 ਯਿਸੂ ਨੇ ਥੋਮਾ ਨੂੰ ਕਿਹਾ, “ਤੂੰ ਜੋ ਮੈਨੂੰ ਵੇਖਿਆ ਇਸ ਕਰਕੇ ਵਿਸ਼ਵਾਸ ਕੀਤਾ ਹੈ ? ਧੰਨ ਉਹ ਜਿਨ੍ਹਾਂ ਨੇ ਨਹੀਂ ਵੀ ਵੇਖਿਆ ਫ਼ਿਰ ਵੀ ਵਿਸ਼ਵਾਸ ਕਰਦੇ ।”ਇਸ ਕਿਤਾਬ ਦਾ ਟੀਚਾ30 ਯਿਸੂ ਨੇ ਹੋਰ ਵੀ ਕਈ ਚਮਤਕਾਰ ਕੀਤੇ ਜਿਹੜੇ ਉਸ ਦੇ ਚੇਲਿਆਂ ਨੇ ਵੇਖੇ । ਉਹ ਚਮਤਕਾਰ ਇਸ ਪੁਸਤਕ ਵਿੱਚ ਨਹੀਂ ਲਿਖੇ ਗਏ ਹਨ । 31 ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਕੇ, ਉਸ ਦੇ ਨਾਮ ਤੋਂ ਤੁਸੀਂ ਜੀਵਨ ਪ੍ਰਾਪਤ ਕਰ ਸਕੋ ।

ਯੂਹੰਨਾ 20: 19-31

ਤਿਬਿਰਿਯਾਸ ਝੀਲ ਦੇ ਕਿਨਾਰੇ ਚੇਲਿਆਂ ਨੂੰ ਦਿਖਾਈ ਦੇਣਾ21

ਬਾਅਦ ਵਿੱਚ ਯਿਸੂ ਨੇ ਆਪਣੇ ਆਪ ਨੂੰ ਚੇਲਿਆਂ ਉੱਤੇ ਪ੍ਰਗਟ ਕੀਤਾ । ਇਹ ਤਿਬਿਰਿਯਾਸ ਦੀ ਝੀਲ ਤੇ ਵਾਪਰਿਆ । ਕੁੱਝ ਚੇਲੇ ਉੱਥੇ ਇਕੱਠੇ ਹੋਏ ਸਨ, ਉਹ ਸ਼ਮਊਨ ਪਤਰਸ, ਥੋਮਾ, ਜਿਹੜਾ ਕਿ ਦੀਦਮੁਸ ਅਖਵਾਉਂਦਾ ਹੈ, ਨਥਾਨਿਏਲ ਜੋ ਗਲੀਲ ਦੇ ਕਾਨਾ ਤੋਂ ਸੀ, ਜ਼ਬਦੀ ਦੇ ਪੁੱਤਰ ਅਤੇ ਉਸ ਦੇ ਚੇਲਿਆਂ ਵਿੱਚੋਂ ਦੋ ਹੋਰ ਸਨ । ਸ਼ਮਊਨ ਪਤਰਸ ਨੇ ਕਿਹਾ, “ਮੈਂ ਮੱਛੀਆਂ ਫ਼ੜਨ ਜਾਂਦਾ ਹਾਂ ।” ਦੂਜੇ ਬਾਕੀ ਚੇਲਿਆਂ ਨੇ ਕਿਹਾ, “ਅਸੀਂ ਵੀ ਤੇਰੇ ਨਾਲ ਚੱਲਦੇ ਹਾਂ ।” ਤਦ ਸਾਰੇ ਚੇਲੇ ਗਏ ਅਤੇ ਬੇੜੀ ਉੱਤੇ ਚੜ ਗਏ । ਉਨ੍ਹਾਂ ਉਸ ਰਾਤ ਮੱਛੀਆਂ ਫ਼ੜਨ ਦੀ ਬਹੁਤ ਕੋਸ਼ਿਸ਼ ਕੀਤੀ, ਪਰ ਉਹ ਕੋਈ ਮੱਛੀ ਨਾ ਫ਼ੜ ਸਕੇ । ਸਵੇਰ ਵੇਲੇ ਯਿਸੂ ਕਿਨਾਰੇ ਕੋਲ ਖੜ੍ਹਾ ਸੀ, ਪਰ ਚੇਲਿਆਂ ਨੂੰ ਨਹੀਂ ਪਤਾ ਸੀ ਕਿ ਉਹ ਯਿਸੂ ਸੀ । ਤਦ ਯਿਸੂ ਨੇ ਚੇਲਿਆਂ ਨੂੰ ਕਿਹਾ, “ਮਿੱਤਰੋ ਕੀ ਤੁਸੀਂ ਕੁੱਝ ਖਾਣ ਲਈ ਫੜਿਆ ? ” ਚੇਲਿਆਂ ਨੇ ਉੱਤਰ ਦਿੱਤਾ, “ਨਹੀਂ ।” ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਆਪਣਾ ਜਾਲ਼ ਬੇੜੀ ਦੇ ਸੱਜੇ ਪਾਸੇ ਪਾਣੀ ਵਿੱਚ ਸੁੱਟੋ ਉੱਥੇ ਤੁਹਾਨੂੰ ਕੁੱਝ ਮੱਛੀਆਂ ਮਿਲਣਗੀਆਂ ਤਾਂ ਚੇਲਿਆਂ ਨੇ ਓਸੇ ਤਰ੍ਹਾਂ ਹੀ ਕੀਤਾ । ਉਨ੍ਹਾਂ ਨੂੰ ਉੱਥੇ ਮੱਛੀਆਂ ਮਿਲੀਆਂ । ਜਾਲ਼ ਬਹੁਤ ਭਾਰਾ ਹੋ ਗਿਆ ਤੇ ਉਹ ਇਸ ਨੂੰ ਬੇੜੀ ਵੱਲ ਖਿੱਚ ਨਾ ਸਕੇ । ਉਹ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਪਤਰਸ ਨੂੰ ਕਿਹਾ, “ਉਹ ਪ੍ਰਭੂ ਹੈ ।” ਜਦ ਪਤਰਸ ਨੇ ਉਸ ਨੂੰ ਇਹ ਕਹਿੰਦਿਆਂ ਸੁਣਿਆ, “ਉਹ ਪ੍ਰਭੂ ਹੈ ।” ਉਸ ਨੇ ਆਪਣਾ ਕੱਪੜਾ ਆਪਣੇ ਆਲੇ-ਦੁਆਲੇ ਲਪੇਟ ਲਿਆ ਅਤੇ ਪਾਣੀ ਵਿੱਚ ਛਾਲ ਮਾਰ ਗਿਆ ਦੂਜੇ ਚੇਲੇ ਬੇੜੀ ਵਿੱਚ ਨਦੀ ਦੇ ਕੰਢੇ ਵੱਲ ਨੂੰ ਚਲੇ ਗਏ ਅਤੇ ਮੱਛੀਆਂ ਦਾ ਭਰਿਆ ਹੋਇਆ ਜਾਲ਼ ਖਿੱਚਣ ਲੱਗੇ । ਉਹ ਕੰਡੇ ਤੋਂ ਕੋਈ ਸੌ ਕੁ ਗਜ ਦੀ ਦੂਰੀ ਤੇ ਹੀ ਸਨ । ਜਦੋਂ ਚੇਲੇ ਪਾਣੀ ਵਿੱਚੋਂ ਬਾਹਰ ਆਏ ਅਤੇ ਜ਼ਮੀਨ ਤੇ ਪਹੁੰਚੇ, ਉੱਥੇ ਉਨ੍ਹਾਂ ਨੇ ਅੱਗ ਵੇਖੀ । ਇਸ ਉੱਤੇ ਇੱਕ ਮੱਛੀ ਅਤੇ ਰੋਟੀ ਪਈ ਸੀ । 10 ਯਿਸੂ ਨੇ ਆਖਿਆ ਉਹ “ਮੱਛੀਆਂ ਲਿਆਓ ਜਿਹੜੀਆਂ ਤੁਸੀਂ ਹੁਣੇ ਫ਼ੜੀਆਂ ਹਨ ।” 11 ਸ਼ਮਊਨ ਪਤਰਸ ਬੇੜੀ ਵਿੱਚ ਗਿਆ ਅਤੇ ਜਾਲ਼ ਨੂੰ ਕਿਨਾਰੇ ਤੇ ਖਿੱਚ ਲਿਆਇਆ । ਇਹ, ਇੱਕ ਸੌ ਤਰਵਿੰਜਾ ਵੱਡੀਆਂ ਮੱਛੀਆਂ ਨਾਲ ਭਰਿਆ ਹੋਇਆ ਸੀ, ਭਾਵੇਂ ਮੱਛੀਆਂ ਬੜੀਆਂ ਵੱਡੀਆਂ ਸਨ, ਪਰ ਜਾਲ਼ ਤਾਂ ਵੀ ਨਾ ਟੁੱਟਿਆ । 12 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਆਓ ਤੇ ਆ ਕੇ ਖਾਵੋ ।” ਕਿਸੇ ਚੇਲੇ ਵਿੱਚ ਉਸ ਨੂੰ ਇਹ ਪੁੱਛਣ ਦੀ ਹਿੰਮਤ ਨਹੀਂ ਸੀ, “ਕਿ ਤੂੰ ਕੌਣ ਹੈ ? ” ਉਹ ਜਾਣਦੇ ਸਨ ਕਿ ਇਹ ਪ੍ਰਭੂ ਹੀ ਹੈ । 13 ਯਿਸੂ ਆਇਆ, ਰੋਟੀ ਲਈ ਅਤੇ ਉਨ੍ਹਾਂ ਨੂੰ ਦੇ ਦਿੱਤੀ । ਇਸੇ ਤਰ੍ਹਾਂ ਹੀ ਮੱਛੀ ਵੀ ਲਈ ਅਤੇ ਉਨ੍ਹਾਂ ਨੂੰ ਦਿੱਤੀ । 14 ਜੀ ਉੱਠਣ ਤੋਂ ਬਾਅਦ ਇਹ ਤੀਜੀ ਵਾਰ ਸੀ ਕਿ ਯਿਸੂ ਨੇ ਚੇਲਿਆਂ ਨੂੰ ਦਰਸ਼ਣ ਦਿੱਤਾ ਸੀ ।ਯਿਸੂ ਅਤੇ ਪਤਰਸ15 ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ ? ” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ ।” 16 ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, “ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ ? ” ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।” ਤਦ ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਦੀ ਰਾਖੀ ਕਰ ।” 17 ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ ? ” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁੱਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।” ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਨੂੰ ਚਾਰ । 18 ਮੈਂ ਤੈਨੂੰ ਸੱਚ-ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹ ਕੇ ਜਿੱਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁੱਢਾ ਹੋਵੇਂਗਾ ਤੂੰ ਆਪਣੇ ਹੱਥ ਲੰਬੇ ਕਰੇਗਾ ਅਤੇ ਕੋਈ ਹੋਰ ਵਿਅਕਤੀ ਤੇਰੇ ਲੱਕ ਬੰਨ੍ਹੇਗਾ ਅਤੇ ਜਿੱਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉੱਥੇ ਲੈ ਜਾਵੇਗਾ ।” 19 ਯਿਸੂ ਨੇ ਉਸ ਨੂੰ ਇਹ ਦੱਸਣ ਲਈ ਕਿਹਾ ਕਿ ਪਰਮੇਸ਼ੁਰ ਦੀ ਵਡਿਆਈ ਕਰਨ ਲਈ ਕਿਸ ਤਰ੍ਹਾਂ ਦੀ ਮੌਤ ਮਰੇਗਾ । ਅਤੇ ਇਹ ਕਹਿ ਕੇ ਉਸ ਨੇ ਆਖਿਆ, “ਮੇਰੇ ਮਗਰ ਹੋ ਤੁਰ ।”ਯਿਸੂ ਅਤੇ ਉਸ ਦਾ ਪਿਆਰਾ ਚੇਲਾ20 ਪਤਰਸ ਨੇ ਵੇਖਿਆ ਕਿ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਉਹ ਚੇਲਾ ਪਿਛੇ ਆ ਰਿਹਾ ਸੀ । ਇਹ ਉਹ ਚੇਲਾ ਸੀ ਜਿਹੜਾ ਉਸ ਰਾਤ ਦੇ ਖਾਣੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਣਾਂ ਹੱਥੀਂ ਕੌਣ ਫ਼ੜਵਾਏਗਾ ? ” 21 ਜਦੋਂ ਪਤਰਸ ਨੇ ਉਸ ਚੇਲੇ ਨੂੰ ਆਪਣੇ ਪਿਛੋਂ ਆਉਂਦਿਆਂ ਦੇਖਿਆ ਤਾਂ ਉਸ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਇਸ ਦੇ ਬਾਰੇ ਤੁਹਾਡਾ ਕੀ ਖਿਆਲ ਹੈ ? ਇਸ ਦਾ ਕੀ ਹੋਵੇਗਾ ? ” 22 ਯਿਸੂ ਨੇ ਉੱਤਰ ਦਿੱਤਾ, “ਜੇ ਮੈਂ ਚਾਹਵਾਂ ਕਿ ਮੇਰੇ ਆਉਣ ਤੱਕ ਉਹ ਠਹਿਰੇ, ਤਾਂ ਤੈਨੂੰ ਕੀ ? ਤੂੰ ਮੇਰੇ ਪਿਛੇ ਹੋ ਤੁਰ ।” 23 ਤਾਂ ਇਹ ਗੱਲ ਚੇਲਿਆਂ ਵਿੱਚ ਫ਼ੈਲ ਗਈ ਕਿ ਇਹ ਚੇਲਾ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਓਹ ਨਹੀਂ ਮਰੇਗਾ । ਪਰ ਯਿਸੂ ਨੇ ਇਹ ਨਹੀਂ ਆਖਿਆ ਸੀ ਕਿ ਉਹ ਨਹੀਂ ਮਰੇਗਾ । ਸਗੋਂ ਅਸਲ ਵਿੱਚ ਆਖਿਆ ਸੀ, “ਜੇ ਮੈਂ ਚਾਹਵਾਂ ਮੇਰੇ ਆਉਣ ਤੱਕ ਓਹ ਜੀਵੇ ਤਾਂ ਤੁਹਾਨੂੰ ਕੀ ? ” 24 ਇਹ ਉਹ ਚੇਲਾ ਹੈ ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ । ਅਤੇ ਜਿਸ ਨੇ ਇਹ ਗੱਲਾਂ ਲਿਖੀਆਂ ਅਤੇ ਅਸੀਂ ਜਾਣਦੇ ਹਾਂ ਕਿ ਉਸ ਦੀ ਗਵਾਹੀ ਸੱਚੀ ਹੈ । 25 ਯਿਸੂ ਨੇ ਹੋਰ ਵੀ ਬਹੁਤ ਕੰਮ ਕੀਤੇ । ਜੇ ਉਹ ਸਾਰੇ ਇੱਕ-ਇੱਕ ਕਰਕੇ ਲਿਖੇ ਜਾਂਦੇ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰਾ ਜਗਤ ਵੀ ਘੱਟ ਹੁੰਦਾ ।

ਯੂਹੰਨਾ 21: 1-25

ਜਾਣ-ਪਛਾਣ1

ਹੇ ਥਿਉਫ਼ਿਲੁਸ, ਮੈਂ ਉਹ ਪਹਿਲੀ ਪੋਥੀ ਉਨ੍ਹਾਂ ਸਾਰੀਆਂ ਗੱਲਾਂ ਦੇ ਬਾਰੇ ਲਿਖੀ, ਜਿਹੜੀਆਂ ਯਿਸੂ ਕਰਦਾ ਅਤੇ ਸਿਖਾਉਂਦਾ ਰਿਹਾ । ਉਸ ਦਿਨ ਤੱਕ ਉਨ੍ਹਾਂ ਰਸੂਲਾਂ ਨੂੰ, ਜਿਹੜੇ ਉਸ ਨੇ ਚੁਣੇ ਸਨ, ਪਵਿੱਤਰ ਆਤਮਾ ਦੇ ਰਾਹੀਂ ਆਗਿਆ ਦੇ ਕੇ ਉਤਾਹਾਂ ਉਠਾ ਲਿਆ ਗਿਆ । ਉਸ ਨੇ ਦੁੱਖ ਭੋਗਣ ਦੇ ਮਗਰੋਂ, ਆਪਣੇ ਆਪ ਨੂੰ ਉਨ੍ਹਾਂ ਉੱਤੇ ਬਹੁਤਿਆਂ ਪ੍ਰਮਾਣਾਂ ਨਾਲ ਜਿਉਂਦਾ ਪਰਗਟ ਕੀਤਾ ਅਤੇ ਉਹ ਚਾਲ੍ਹੀਆਂ ਦਿਨਾਂ ਤੱਕ ਉਨ੍ਹਾਂ ਨੂੰ ਦਰਸ਼ਣ ਦਿੰਦਾ ਅਤੇ ਪਰਮੇਸ਼ੁਰ ਦੇ ਰਾਜ ਦੀਆਂ ਗੱਲਾਂ ਕਰਦਾ ਰਿਹਾ । ਅਤੇ ਚੇਲਿਆਂ ਨਾਲ ਇਕੱਠੇ ਹੋ ਕੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਕਿ ਯਰੂਸ਼ਲਮ ਤੋਂ ਬਾਹਰ ਨਾ ਜਾਓ, ਪਰ ਪਿਤਾ ਦੇ ਉਸ ਵਾਇਦੇ ਦੀ ਉਡੀਕ ਵਿੱਚ ਰਹੋ ਜਿਸ ਦੇ ਬਾਰੇ ਤੁਸੀਂ ਮੇਰੇ ਕੋਲੋਂ ਸੁਣਿਆ ਹੈ । ਕਿਉਂਕਿ ਜੋ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਪਰ ਥੋੜ੍ਹੇ ਦਿਨਾਂ ਬਾਅਦ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ ।ਯਿਸੂ ਦਾ ਸਵਰਗ ਤੇ ਉਠਾਇਆ ਜਾਣਾਸੋ ਜਦੋਂ ਉਹ ਇਕੱਠੇ ਹੋਏ ਤਾਂ ਉਸ ਤੋਂ ਪੁੱਛਿਆ ਕਿ ਪ੍ਰਭੂ ਜੀ ਕੀ ਤੂੰ ਇਸ ਸਮੇਂ ਇਸਰਾਏਲ ਦਾ ਰਾਜ ਬਹਾਲ ਕਰੇਗਾ ? ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਤੁਹਾਡਾ ਕੰਮ ਨਹੀਂ ਕਿ ਤੁਸੀਂ ਉਨ੍ਹਾਂ ਸਮਿਆਂ ਅਤੇ ਵੇਲਿਆਂ ਨੂੰ ਜਾਣੋ, ਜੋ ਪਿਤਾ ਨੇ ਆਪਣੇ ਅਧਿਕਾਰ ਵਿੱਚ ਰੱਖੇ ਹਨ । ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ, ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਆਖਰੀ ਕਿਨਾਰੇ ਤੱਕ ਮੇਰੇ ਗਵਾਹ ਹੋਵੋਗੇ । ਅਤੇ ਜਦੋਂ ਉਹ ਇਹ ਗੱਲਾਂ ਕਹਿ ਚੁੱਕਿਆ ਤਾਂ ਉਨ੍ਹਾਂ ਦੇ ਵੇਖਦਿਆਂ ਹੀ ਉਹ ਉਤਾਹਾਂ ਉੱਠਾਇਆ ਗਿਆ ਅਤੇ ਬੱਦਲ ਨੇ ਉਸ ਨੂੰ ਉਨ੍ਹਾਂ ਦੀ ਨਜ਼ਰੋਂ ਓਹਲੇ ਕਰ ਦਿੱਤਾ । 10 ਅਤੇ ਉਸ ਦੇ ਜਾਂਦਿਆਂ ਹੋਇਆਂ ਜਦੋਂ ਉਹ ਅਕਾਸ਼ ਦੀ ਵੱਲ ਤੱਕ ਰਹੇ ਸਨ, ਤਾਂ ਵੇਖੋ ਦੋ ਜਣੇ ਚਿੱਟਾ ਪਹਿਰਾਵਾ ਪਹਿਨੀ ਉਨ੍ਹਾਂ ਦੇ ਕੋਲ ਆ ਖੜੇ ਹੋਏ । 11 ਅਤੇ ਉਹ ਆਖਣ ਲੱਗੇ, ਹੇ ਗਲੀਲੀ ਮਨੁੱਖੋ, ਤੁਸੀਂ ਕਿਉਂ ਅਕਾਸ਼ ਦੀ ਵੱਲ ਵੇਖ ਰਹੇ ਹੋ ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਸਵਰਗ ਉੱਪਰ ਉੱਠਾ ਲਿਆ ਗਿਆ, ਉਸੇ ਤਰ੍ਹਾਂ ਫਿਰ ਆਵੇਗਾ ਜਿਸ ਤਰ੍ਹਾਂ ਤੁਸੀਂ ਉਸ ਨੂੰ ਸਵਰਗ ਉੱਤੇ ਜਾਂਦੇ ਵੇਖਿਆ l

ਰਸੂਲਾਂ ਦੇ ਕਰਤੱਬ 1: 1-11

ਅਬਰਾਹਾਮ ਦੇ ਪਰਤਾਵੇ ਦਾ ਵਰਣਨ22

ਇਨ੍ਹਾਂ ਗੱਲਾਂ ਦੇ ਬਾਅਦ ਅਜਿਹਾ ਹੋਇਆ ਕਿ ਪਰਮੇਸ਼ੁਰ ਨੇ ਅਬਰਾਹਾਮ ਨੂੰ ਪਰਤਾਇਆ ਅਤੇ ਉਸ ਨੇ ਆਖਿਆ, ਹੇ ਅਬਰਾਹਾਮ ! ਅੱਗੋਂ ਉਸ ਨੇ ਆਖਿਆ, ਮੈਂ ਹਾਜ਼ਰ ਹਾਂ । ਉਸ ਨੇ ਆਖਿਆ, ਹੁਣ ਤੂੰ ਆਪਣੇ ਪੁੱਤਰ ਨੂੰ, ਹਾਂ, ਆਪਣੇ ਇਕਲੌਤੇ ਨੂੰ ਜਿਸ ਨੂੰ ਤੂੰ ਪਿਆਰ ਕਰਦਾ ਹੈਂ ਅਰਥਾਤ ਇਸਹਾਕ ਨੂੰ ਲੈ ਕੇ ਮੋਰੀਆਹ ਦੇਸ਼ ਨੂੰ ਜਾ ਅਤੇ ਪਹਾੜਾਂ ਵਿੱਚੋਂ ਇੱਕ ਉੱਤੇ ਜਿਹੜਾ ਮੈਂ ਤੈਨੂੰ ਦੱਸਾਂਗਾ ਉਸ ਨੂੰ ਹੋਮ ਦੀ ਬਲੀ ਕਰਕੇ ਚੜ੍ਹਾ । ਤਦ ਅਬਰਾਹਾਮ ਨੇ ਤੜਕੇ ਉੱਠਕੇ ਆਪਣੇ ਗਧੇ ਉੱਤੇ ਕਾਠੀ ਕੱਸੀ ਅਤੇ ਆਪਣੇ ਦੋ ਦਾਸਾਂ ਨੂੰ ਅਤੇ ਆਪਣੇ ਪੁੱਤਰ ਇਸਹਾਕ ਨੂੰ ਨਾਲ ਲਿਆ ਅਤੇ ਹੋਮ ਦੀ ਬਲੀ ਲਈ ਲੱਕੜੀਆਂ ਚੀਰੀਆਂ ਅਤੇ ਉੱਠ ਕੇ ਉਸ ਸਥਾਨ ਨੂੰ ਤੁਰ ਪਿਆ ਜਿਹੜੀ ਪਰਮੇਸ਼ੁਰ ਨੇ ਉਸ ਨੂੰ ਦੱਸੀ ਸੀ । ਤੀਜੇ ਦਿਨ ਅਬਰਾਹਾਮ ਨੇ ਆਪਣੀਆਂ ਅੱਖਾਂ ਚੁੱਕ ਕੇ ਉਸ ਸਥਾਨ ਨੂੰ ਦੂਰੋਂ ਵੇਖਿਆ ਤਦ ਅਬਰਾਹਾਮ ਨੇ ਆਪਣੇ ਦਾਸਾਂ ਨੂੰ ਆਖਿਆ, ਤੁਸੀਂ ਇੱਥੇ ਗਧੇ ਦੇ ਕੋਲ ਰੁਕੋ । ਮੈਂ ਅਤੇ ਇਹ ਮੁੰਡਾ ਥੋੜ੍ਹੀ ਦੂਰ ਅੱਗੇ ਜਾਂਵਾਂਗੇ ਅਤੇ ਉਪਾਸਨਾ ਕਰ ਕੇ ਤੁਹਾਡੇ ਕੋਲ ਮੁੜ ਆਵਾਂਗੇ । ਤਦ ਅਬਰਾਹਾਮ ਨੇ ਹੋਮ ਬਲੀ ਦੀਆਂ ਲੱਕੜੀਆਂ ਲੈ ਕੇ ਆਪਣੇ ਪੁੱਤਰ ਇਸਹਾਕ ਨੂੰ ਚੁਕਾ ਦਿੱਤੀਆਂ ਅਤੇ ਆਪਣੇ ਹੱਥ ਵਿੱਚ ਅੱਗ ਅਤੇ ਛੁਰੀ ਫੜ ਲਈ ਅਤੇ ਦੋਵੇਂ ਇੱਕਠੇ ਤੁਰ ਪਏ । ਇਸਹਾਕ ਨੇ ਆਪਣੇ ਪਿਤਾ ਅਬਰਾਹਾਮ ਨੂੰ ਆਖਿਆ, ਪਿਤਾ ਜੀ, ਉਸ ਨੇ ਆਖਿਆ, ਹੇ ਮੇਰੇ ਪੁੱਤਰ ਕੀ ਗੱਲ ਹੈ ? ਉਸ ਨੇ ਆਖਿਆ, ਵੇਖ, ਅੱਗ ਅਤੇ ਲੱਕੜੀਆਂ ਤਾਂ ਹਨ ਪਰ ਹੋਮ ਬਲੀ ਲਈ ਲੇਲਾ ਕਿੱਥੇ ਹੈ ? ਅਬਰਾਹਾਮ ਨੇ ਆਖਿਆ, ਹੇ ਮੇਰੇ ਪੁੱਤਰ, ਪਰਮੇਸ਼ੁਰ ਹੋਮ ਬਲੀ ਲਈ ਲੇਲਾ ਆਪ ਹੀ ਦੇਵੇਗਾ ਤਾਂ ਓਹ ਦੋਵੇਂ ਇਕੱਠੇ ਤੁਰਦੇ ਗਏ । ਓਹ ਉਸ ਸਥਾਨ ਉੱਤੇ ਜਾ ਪਹੁੰਚੇ ਜਿਹੜਾ ਪਰਮੇਸ਼ੁਰ ਨੇ ਉਹ ਨੂੰ ਦੱਸਿਆ ਸੀ । ਉੱਥੇ ਅਬਰਾਹਾਮ ਨੇ ਇੱਕ ਜਗਵੇਦੀ ਬਣਾਈ ਅਤੇ ਉਸ ਉੱਤੇ ਲੱਕੜੀਆਂ ਚਿਣ ਦਿੱਤੀਆਂ ਅਤੇ ਆਪਣੇ ਪੁੱਤਰ ਇਸਹਾਕ ਨੂੰ ਬੰਨ੍ਹ ਕੇ ਜਗਵੇਦੀ ਦੀਆਂ ਲੱਕੜੀਆਂ ਉੱਤੇ ਰੱਖ ਦਿੱਤਾ । 10 ਜਿਵੇਂ ਹੀ ਅਬਰਾਹਾਮ ਨੇ ਆਪਣਾ ਹੱਥ ਵਧਾ ਕੇ ਛੁਰੀ ਫੜੀ ਕਿ ਆਪਣੇ ਪੁੱਤਰ ਨੂੰ ਹੋਮ ਬਲੀ ਕਰਕੇ ਚੜ੍ਹਾਵੇ 11 ਤਦ ਯਹੋਵਾਹ ਦੇ ਦੂਤ ਨੇ ਅਕਾਸ਼ ਤੋਂ ਉਸ ਨੂੰ ਪੁਕਾਰਿਆ, “ਅਬਰਾਹਾਮ ਅਬਰਾਹਾਮ !” ਉਸ ਨੇ ਉੱਤਰ ਦਿੱਤਾ, ਮੈਂ ਹਾਜ਼ਰ ਹਾਂ । 12 ਉਸ ਨੇ ਆਖਿਆ, ਤੂੰ ਇਸ ਮੁੰਡੇ ਨੂੰ ਹੱਥ ਨਾ ਲਾ ਅਤੇ ਨਾ ਹੀ ਉਸ ਨਾਲ ਕੁਝ ਕਰ । ਹੁਣ ਮੈਂ ਜਾਣ ਗਿਆ ਹਾਂ ਕਿ ਤੂੰ ਪਰਮੇਸ਼ੁਰ ਤੋਂ ਡਰਦਾ ਹੈਂ ਕਿਉਂ ਜੋ ਤੂੰ ਆਪਣੇ ਪੁੱਤਰ, ਹਾਂ, ਆਪਣੇ ਇਕਲੌਤੇ ਪੁੱਤਰ ਦਾ ਵੀ ਮੈਥੋਂ ਸਰਫ਼ਾ ਨਹੀਂ ਕੀਤਾ । 13 ਜਦ ਅਬਰਾਹਾਮ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਤਾਂ ਵੇਖੋ, ਉਹ ਦੇ ਪਿੱਛੇ ਇੱਕ ਲੇਲਾ ਸੀ, ਜਿਸ ਦੇ ਸਿੰਗ ਝਾੜੀ ਵਿੱਚ ਫਸੇ ਹੋਏ ਸਨ ਤਾਂ ਅਬਰਾਹਾਮ ਨੇ ਜਾ ਕੇ ਉਸ ਲੇਲੇ ਨੂੰ ਫੜ ਲਿਆ ਅਤੇ ਉਸ ਨੂੰ ਆਪਣੇ ਪੁੱਤਰ ਦੀ ਥਾਂ ਹੋਮ ਬਲੀ ਕਰਕੇ ਚੜ੍ਹਾਇਆ । 14 ਅਬਰਾਹਾਮ ਨੇ ਉਸ ਸਥਾਨ ਦਾ ਨਾਮ ਯਹੋਵਾਹ ਯਿਰਹ ਰੱਖਿਆ, ਅੱਜ ਤੱਕ ਵੀ ਇਹ ਕਿਹਾ ਜਾਂਦਾ ਹੈ ‘ਯਹੋਵਾਹ ਦੇ ਪਰਬਤ ਉੱਤੇ ਪ੍ਰਬੰਧ ਕੀਤਾ ਜਾਵੇਗਾ ।’ 15 ਫੇਰ ਯਹੋਵਾਹ ਦੇ ਦੂਤ ਨੇ ਦੂਜੀ ਵਾਰ ਅਕਾਸ਼ ਤੋਂ ਅਬਰਾਹਾਮ ਨੂੰ ਪੁਕਾਰ ਕੇ ਆਖਿਆ, 16 ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਂ ਆਪ ਆਪਣੀ ਸਹੁੰ ਖਾਧੀ ਹੈ, ਕਿ ਤੂੰ ਜੋ ਇਹ ਕੰਮ ਕੀਤਾ ਅਤੇ ਆਪਣੇ ਪੁੱਤਰ ਸਗੋਂ ਆਪਣੇ ਇਕਲੌਤੇ ਪੁੱਤਰ ਦਾ ਵੀ ਸਰਫ਼ਾ ਨਹੀਂ ਕੀਤਾ, 17 ਇਸ ਲਈ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਮੈਂ ਤੇਰੀ ਅੰਸ ਨੂੰ ਅਕਾਸ਼ ਤੇ ਤਾਰਿਆਂ ਜਿੰਨ੍ਹੀਂ ਅਤੇ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ ਅੱਤ ਵਧਾਵਾਂਗਾ ਅਤੇ ਤੇਰੀ ਅੰਸ ਆਪਣੇ ਵੈਰੀਆਂ ਦੇ ਫਾਟਕ ਉੱਤੇ ਕਬਜ਼ਾ ਕਰੇਗੀ । 18 ਧਰਤੀ ਦੀਆਂ ਸਾਰੀਆਂ ਕੌਮਾਂ ਤੇਰੀ ਅੰਸ ਦੇ ਕਾਰਨ ਬਰਕਤ ਪਾਉਣਗੀਆਂ ਕਿਉਂ ਜੋ ਤੂੰ ਮੇਰੇ ਹੁਕਮ ਨੂੰ ਮੰਨਿਆ ਹੈ । 19 ਤਦ ਅਬਰਾਹਾਮ ਆਪਣੇ ਦਾਸਾਂ ਕੋਲ ਮੁੜ ਆਇਆ ਅਤੇ ਉਹ ਉੱਠਕੇ ਬਏਰਸਬਾ ਨੂੰ ਵਾਪਿਸ ਆਏ ਅਤੇ ਅਬਰਾਹਾਮ ਬਏਰਸਬਾ ਵਿੱਚ ਆ ਕੇ ਵੱਸਿਆ ਰਿਹਾ ।

ਵਰਣਨ22

ਮਨੁੱਖ ਜਾਤੀ ਦੀ ਦੁਸ਼ਟਤਾ6

ਫਿਰ ਜਦ ਮਨੁੱਖ ਧਰਤੀ ਉੱਤੇ ਵਧਣ ਲੱਗ ਪਏ ਅਤੇ ਉਨ੍ਹਾਂ ਤੋਂ ਧੀਆਂ ਜੰਮੀਆਂ । ਤਦ ਪਰਮੇਸ਼ੁਰ ਦੇ ਪੁੱਤਰਾਂ ਨੇ ਮਨੁੱਖ ਦੀਆਂ ਧੀਆਂ ਨੂੰ ਵੇਖਿਆ ਕਿ ਉਹ ਸੋਹਣੀਆਂ ਹਨ, ਤਦ ਉਨ੍ਹਾਂ ਨੇ ਉਨ੍ਹਾਂ ਸਾਰੀਆਂ ਵਿੱਚੋਂ ਆਪਣੇ ਲਈ ਚੁਣ ਕੇ ਉਹਨਾਂ ਨਾਲ ਵਿਆਹ ਕਰ ਲਏ । ਯਹੋਵਾਹ ਨੇ ਆਖਿਆ, ਮੇਰਾ ਆਤਮਾ ਮਨੁੱਖ ਦੇ ਵਿਰੁੱਧ ਸਦਾ ਤੱਕ ਵਾਦ-ਵਿਵਾਦ ਨਹੀਂ ਕਰਦਾ ਰਹੇਗਾ ਕਿਉਂਕਿ ਉਹ ਸਰੀਰ ਹੀ ਹੈ, ਉਸ ਦੀ ਉਮਰ ਇੱਕ ਸੌ ਵੀਹ ਸਾਲਾਂ ਦੀ ਹੋਵੇਗੀ । ਉਨ੍ਹਾਂ ਦਿਨਾਂ ਵਿੱਚ ਧਰਤੀ ਉੱਤੇ ਦੈਂਤ ਵੱਸਦੇ ਸਨ ਅਤੇ ਇਸ ਤੋਂ ਬਾਅਦ ਜਦ ਪਰਮੇਸ਼ੁਰ ਦੇ ਪੁੱਤਰ ਆਦਮੀ ਦੀਆਂ ਧੀਆਂ ਕੋਲ ਆਏ ਅਤੇ ਉਨ੍ਹਾਂ ਨੇ ਉਨ੍ਹਾਂ ਲਈ ਜੋ ਪੁੱਤਰ ਜਣੇ ਉਹ ਸੂਰਬੀਰ ਸਨ ਜਿਹੜੇ ਸ਼ੁਰੂ ਤੋਂ ਪ੍ਰਸਿੱਧ ਹੋਏ । ਫੇਰ ਯਹੋਵਾਹ ਨੇ ਵੇਖਿਆ ਕਿ ਆਦਮੀ ਦੀ ਬੁਰਿਆਈ ਧਰਤੀ ਉੱਤੇ ਵੱਧ ਗਈ ਹੈ ਅਤੇ ਉਨ੍ਹਾਂ ਦੇ ਮਨ ਵਿੱਚ ਪੈਦਾ ਹੋਣ ਵਾਲਾ ਹਰੇਕ ਵਿਚਾਰ ਬੁਰਿਆਈ ਨਾਲ ਭਰਿਆ ਹੁੰਦਾ ਹੈ । ਯਹੋਵਾਹ ਧਰਤੀ ਉੱਤੇ ਆਦਮੀ ਦੀ ਸਿਰਜਣਾ ਕਰਕੇ ਪਛਤਾਇਆ ਅਤੇ ਉਹ ਮਨ ਵਿੱਚ ਦੁਖੀ ਹੋਇਆ । ਤਦ ਯਹੋਵਾਹ ਨੇ ਆਖਿਆ, ਮੈਂ ਆਦਮੀ ਨੂੰ ਜਿਸ ਦੀ ਮੈਂ ਰਚਨਾ ਕੀਤੀ, ਹੈ, ਆਦਮੀ, ਡੰਗਰ, ਘਿੱਸਰਨ ਵਾਲੇ ਅਤੇ ਅਕਾਸ਼ ਦੇ ਪੰਛੀਆਂ ਨੂੰ ਵੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ, ਕਿਉਂ ਜੋ ਮੈਂ ਉਨ੍ਹਾਂ ਨੂੰ ਬਣਾ ਕੇ ਪਛਤਾਉਂਦਾ ਹਾਂ । ਪਰ ਨੂਹ ਉੱਤੇ ਯਹੋਵਾਹ ਦੀ ਕਿਰਪਾ ਹੋਈ ।ਨੂਹਇਹ ਨੂਹ ਦੀ ਵੰਸ਼ਾਵਲੀ ਹੈ । ਨੂਹ ਇੱਕ ਧਰਮੀ ਮਨੁੱਖ ਸੀ, ਆਪਣੀ ਪੀੜ੍ਹੀ ਵਿੱਚ ਸੰਪੂਰਨ ਸੀ ਅਤੇ ਨੂਹ ਪਰਮੇਸ਼ੁਰ ਦੇ ਨਾਲ-ਨਾਲ ਚਲਦਾ ਸੀ । 10 ਨੂਹ ਦੇ ਤਿੰਨ ਪੁੱਤਰ ਸਨ ਅਰਥਾਤ ਸ਼ੇਮ, ਹਾਮ ਅਤੇ ਯਾਫ਼ਥ । 11 ਧਰਤੀ ਪਰਮੇਸ਼ੁਰ ਦੇ ਅੱਗੇ ਵਿਗੜੀ ਹੋਈ ਸੀ ਅਤੇ ਜ਼ੁਲਮ ਨਾਲ ਭਰੀ ਹੋਈ ਸੀ । 12 ਤਦ ਪਰਮੇਸ਼ੁਰ ਨੇ ਧਰਤੀ ਨੂੰ ਵੇਖਿਆ ਅਤੇ ਵੇਖੋ ਉਹ ਵਿਗੜੀ ਹੋਈ ਸੀ, ਕਿਉਂ ਜੋ ਸਾਰੇ ਮਨੁੱਖਾਂ ਨੇ ਆਪਣੇ ਚਾਲ-ਚਲਣ ਨੂੰ ਧਰਤੀ ਉੱਤੇ ਵਿਗਾੜ ਲਿਆ ਸੀ । 13 ਪਰਮੇਸ਼ੁਰ ਨੇ ਨੂਹ ਨੂੰ ਆਖਿਆ, ਮੈਂ ਸਾਰੇ ਪ੍ਰਾਣੀਆਂ ਨੂੰ ਨਾਸ਼ ਕਰਨ ਦਾ ਵਿਚਾਰ ਕਰ ਲਿਆ ਹੈ ਕਿਉਂ ਜੋ ਧਰਤੀ ਉਨ੍ਹਾਂ ਦੇ ਕਾਰਨ ਬੁਰਿਆਈ ਨਾਲ ਭਰ ਗਈ ਹੈ । ਵੇਖ ਮੈਂ ਉਨ੍ਹਾਂ ਨੂੰ ਧਰਤੀ ਦੇ ਸਮੇਤ ਨਾਸ਼ ਕਰ ਦਿਆਂਗਾ । 14 ਤੂੰ ਗੋਫ਼ਰ ਦੀ ਲੱਕੜੀ ਤੋਂ ਆਪਣੇ ਲਈ ਇੱਕ ਕਿਸ਼ਤੀ ਬਣਾ । ਤੂੰ ਉਸ ਕਿਸ਼ਤੀ ਵਿੱਚ ਕੋਠੜੀਆਂ ਬਣਾਈਂ ਅਤੇ ਤੂੰ ਉਸ ਨੂੰ ਅੰਦਰੋਂ ਬਾਹਰੋਂ ਰਾਲ ਨਾਲ ਲਿੱਪੀਂ । 15 ਉਹ ਨੂੰ ਇਸੇ ਤਰ੍ਹਾਂ ਬਣਾਈਂ, ਭਈ ਕਿਸ਼ਤੀ ਦੀ ਲੰਬਾਈ ਤਿੰਨ ਸੌ ਹੱਥ, ਉਹ ਦੀ ਚੌੜਾਈ ਪੰਜਾਹ ਹੱਥ ਅਤੇ ਉਹ ਦੀ ਉਚਾਈ ਤੀਹ ਹੱਥ ਹੋਵੇ । 16 ਤੂੰ ਕਿਸ਼ਤੀ ਵਿੱਚ ਇੱਕ ਖਿੜ੍ਹਕੀ ਬਣਾਈਂ ਅਤੇ ਉਸ ਦੇ ਇੱਕ ਹੱਥ ਉੱਪਰੋਂ ਉਸ ਦੀ ਛੱਤ ਬਣਾਈਂ ਅਤੇ ਕਿਸ਼ਤੀ ਦੇ ਇੱਕ ਪਾਸੇ ਇੱਕ ਦਰਵਾਜ਼ਾ ਬਣਾਈਂ ਅਤੇ ਉਸ ਦੀਆਂ ਤਿੰਨ ਮੰਜ਼ਲਾਂ ਬਣਾਈਂ । 17 ਵੇਖ ਮੈਂ, ਹਾਂ, ਮੈਂ ਹੀ ਪਾਣੀ ਦੀ ਪਰਲੋ ਧਰਤੀ ਉੱਤੇ ਲਿਆ ਰਿਹਾ ਹਾਂ ਤਾਂ ਜੋ ਸਾਰੇ ਸਰੀਰਾਂ ਨੂੰ ਜਿਨ੍ਹਾਂ ਦੇ ਵਿੱਚ ਜੀਵਨ ਦਾ ਸਾਹ ਹੈ, ਅਕਾਸ਼ ਦੇ ਹੇਠੋਂ ਨਾਸ਼ ਕਰ ਦਿਆਂ । ਉਹ ਸਭ ਕੁਝ ਜਿਹੜਾ ਧਰਤੀ ਉੱਤੇ ਹੈ, ਪ੍ਰਾਣ ਛੱਡ ਦੇਵੇਗਾ । 18 ਪਰ ਮੈਂ ਆਪਣਾ ਨੇਮ ਤੇਰੇ ਨਾਲ ਬੰਨ੍ਹਾਂਗਾ । ਤੂੰ ਕਿਸ਼ਤੀ ਵਿੱਚ ਆਪਣੇ ਪੁੱਤਰਾਂ, ਆਪਣੀ ਪਤਨੀ ਅਤੇ ਆਪਣੀਆਂ ਨੂੰਹਾਂ ਨਾਲ ਜਾਵੀਂ । 19 ਤੂੰ ਸਾਰੇ ਜੀਉਂਦੇ ਪ੍ਰਾਣੀਆਂ ਵਿੱਚੋਂ ਇੱਕ-ਇੱਕ ਜੋੜਾ ਅਰਥਾਤ ਨਰ ਅਤੇ ਮਾਦਾ ਕਿਸ਼ਤੀ ਵਿੱਚ ਲੈ ਲਈਂ ਤਾਂ ਜੋ ਤੂੰ ਉਨ੍ਹਾਂ ਨੂੰ ਆਪਣੇ ਨਾਲ ਜੀਉਂਦਾ ਰੱਖ ਸਕੇਂ । 20 ਪੰਛੀਆਂ ਦੀ ਹਰੇਕ ਪ੍ਰਜਾਤੀ, ਡੰਗਰ ਦੀ ਹਰੇਕ ਪ੍ਰਜਾਤੀ, ਅਤੇ ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਵਿੱਚੋਂ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਸਾਰਿਆਂ ਵਿੱਚੋਂ ਇੱਕ-ਇੱਕ ਜੋੜਾ ਤੇਰੇ ਨਾਲ ਆਉਣਗੇ ਤਾਂ ਜੋ ਉਹ ਤੇਰੇ ਨਾਲ ਜੀਉਂਦੇ ਰਹਿਣ । 21 ਤੂੰ ਆਪਣੇ ਲਈ ਹਰ ਪ੍ਰਕਾਰ ਦੇ ਭੋਜਨ ਪਦਾਰਥਾਂ ਵਿੱਚੋਂ ਕੁਝ ਲੈ ਲੈ ਅਤੇ ਉਸ ਨੂੰ ਆਪਣੇ ਕੋਲ ਇਕੱਠਾ ਕਰ । ਉਹ ਤੇਰੇ ਲਈ ਅਤੇ ਉਨ੍ਹਾਂ ਦੇ ਲਈ ਭੋਜਨ ਹੋਵੇਗਾ । 22 ਤਦ ਨੂਹ ਨੇ ਉਸੇ ਤਰ੍ਹਾਂ ਹੀ ਕੀਤਾ, ਜਿਵੇਂ ਪਰਮੇਸ਼ੁਰ ਨੇ ਉਸ ਨੂੰ ਹੁਕਮ ਦਿੱਤਾ ਸੀ ।
ਜਲ ਪਰਲੋ7ਫੇਰ ਯਹੋਵਾਹ ਨੇ ਨੂਹ ਨੂੰ ਆਖਿਆ, ਤੂੰ ਅਤੇ ਤੇਰਾ ਸਾਰਾ ਘਰਾਣਾ ਕਿਸ਼ਤੀ ਵਿੱਚ ਜਾਓ ਕਿਉਂ ਜੋ ਮੈਂ ਤੈਨੂੰ ਇਸ ਪੀੜ੍ਹੀ ਵਿੱਚ ਧਰਮੀ ਵੇਖਿਆ ਹੈ । ਸਾਰੇ ਸ਼ੁੱਧ ਪਸ਼ੂਆਂ ਵਿੱਚੋਂ ਸੱਤ-ਸੱਤ ਨਰ ਅਤੇ ਮਾਦਾ ਆਪਣੇ ਨਾਲ ਲੈ ਲੈ ਅਤੇ ਅਸ਼ੁੱਧ ਪਸ਼ੂਆਂ ਵਿੱਚੋਂ ਦੋ-ਦੋ ਨਰ ਅਤੇ ਮਾਦਾ । ਅਤੇ ਅਕਾਸ਼ ਦੇ ਪੰਛੀਆਂ ਵਿੱਚੋਂ ਸੱਤ-ਸੱਤ ਨਰ ਮਾਦਾ ਲੈ ਤਾਂ ਜੋ ਸਾਰੀ ਧਰਤੀ ਉੱਤੇ ਅੰਸ ਜੀਉਂਦੀ ਰਹੇ । ਕਿਉਂਕਿ ਸੱਤ ਦਿਨ ਬਾਅਦ ਮੈਂ ਧਰਤੀ ਉੱਤੇ ਚਾਲ੍ਹੀ ਦਿਨ, ਚਾਲ੍ਹੀ ਰਾਤ ਮੀਂਹ ਵਰਾਉਣ ਵਾਲਾ ਹਾਂ ਅਤੇ ਮੈਂ ਸਾਰੇ ਪ੍ਰਾਣੀਆਂ ਨੂੰ ਜਿਹਨਾਂ ਦੀ ਮੈਂ ਸਿਰਜਣਾ ਕੀਤੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ । ਤਦ ਜਿਵੇਂ ਯਹੋਵਾਹ ਨੇ ਆਗਿਆ ਦਿੱਤੀ ਨੂਹ ਨੇ ਸਭ ਕੁਝ ਉਸੇ ਤਰ੍ਹਾਂ ਹੀ ਕੀਤਾ । ਨੂਹ ਦੀ ਉਮਰ ਛੇ ਸੌ ਸਾਲਾਂ ਦਾ ਸੀ ਜਦ ਪਰਲੋ ਧਰਤੀ ਉੱਤੇ ਆਈ । ਅਤੇ ਨੂਹ, ਉਹ ਦੇ ਪੁੱਤਰ, ਉਹ ਦੀ ਪਤਨੀ ਅਤੇ ਉਹ ਦੀਆਂ ਨੂੰਹਾਂ ਜਲ ਪਰਲੋ ਦੇ ਕਾਰਨ ਉਹ ਦੇ ਨਾਲ ਕਿਸ਼ਤੀ ਵਿੱਚ ਗਏ । ਸ਼ੁੱਧ ਪਸ਼ੂਆਂ ਵਿੱਚੋਂ ਅਤੇ ਅਸ਼ੁੱਧ ਪਸ਼ੂਆਂ ਵਿੱਚੋਂ, ਪੰਛੀਆਂ ਵਿੱਚੋਂ, ਸਭ ਜ਼ਮੀਨ ਉੱਤੇ ਘਿੱਸਰਨ ਵਾਲਿਆਂ ਵਿੱਚੋਂ ਦੋ-ਦੋ ਅਰਥਾਤ ਨਰ ਮਾਦਾ ਕਿਸ਼ਤੀ ਵਿੱਚ ਨੂਹ ਕੋਲ ਗਏ ਜਿਵੇਂ ਪਰਮੇਸ਼ੁਰ ਨੇ ਨੂਹ ਨੂੰ ਆਗਿਆ ਦਿੱਤੀ ਸੀ । 10 ਤਦ ਅਜਿਹਾ ਹੋਇਆ ਕਿ ਸੱਤ ਦਿਨਾਂ ਦੇ ਬਾਅਦ ਪਰਲੋ ਦਾ ਪਾਣੀ ਧਰਤੀ ਉੱਤੇ ਆਇਆ । 11 ਨੂਹ ਦੇ ਜੀਵਨ ਦੇ ਛੇ ਸੌਵੇਂ ਸਾਲ ਦੇ ਦੂਜੇ ਮਹੀਨੇ ਦੇ ਸਤਾਰਵੇਂ ਦਿਨ, ਵੱਡੀ ਡੁੰਘਿਆਈ ਦੇ ਸਾਰੇ ਸੋਤੇ ਫੁੱਟ ਨਿੱਕਲੇ ਅਤੇ ਅਕਾਸ਼ ਦੀਆਂ ਖਿੜਕੀਆਂ ਖੁੱਲ੍ਹ ਗਈਆਂ 12 ਅਤੇ ਧਰਤੀ ਉੱਤੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤ ਵਰਖਾ ਹੁੰਦੀ ਰਹੀ । 13 ਉਸੇ ਦਿਨ ਨੂਹ, ਸ਼ੇਮ, ਹਾਮ, ਯਾਫ਼ਥ ਨੂਹ ਦੇ ਪੁੱਤਰ, ਨੂਹ ਦੀ ਪਤਨੀ ਅਤੇ ਉਹ ਦੀਆਂ ਤਿੰਨੇ ਨੂੰਹਾਂ ਉਹ ਦੇ ਨਾਲ ਕਿਸ਼ਤੀ ਵਿੱਚ ਦਾਖ਼ਿਲ ਹੋਏ । 14 ਹਰੇਕ ਜੰਗਲੀ ਜਾਨਵਰ, ਹਰੇਕ ਧਰਤੀ ਉੱਤੇ ਘਿੱਸਰਨ ਵਾਲਾ, ਹਰੇਕ ਕਿਸਮ ਦੇ ਪੰਛੀ ਉਸ ਕਿਸ਼ਤੀ ਦੇ ਵਿੱਚ ਦਾਖਿਲ ਹੋਏ । 15 ਜਿਨ੍ਹਾਂ ਦੇ ਵਿੱਚ ਜੀਵਨ ਦਾ ਸਾਹ ਸੀ, ਸਾਰੇ ਪ੍ਰਾਣੀ ਉਹਨਾਂ ਦੀਆਂ ਪ੍ਰਜਾਤੀਆਂ ਵਿੱਚੋਂ ਜੋੜਾ-ਜੋੜਾ ਕਿਸ਼ਤੀ ਵਿੱਚ ਨੂਹ ਕੋਲ ਆਏ । 16 ਨਰ-ਮਾਦਾ ਸਾਰੇ ਪ੍ਰਾਣੀਆਂ ਵਿੱਚੋਂ ਆਏ, ਜਿਵੇਂ ਪਰਮੇਸ਼ੁਰ ਨੇ ਆਗਿਆ ਦਿੱਤੀ ਸੀ । ਤਦ ਯਹੋਵਾਹ ਨੇ ਕਿਸ਼ਤੀ ਦਾ ਦਰਵਾਜ਼ਾ ਬੰਦ ਕਰ ਦਿੱਤਾ । 17 ਪਰਲੋ ਚਾਲ੍ਹੀ ਦਿਨ ਤੱਕ ਧਰਤੀ ਉੱਤੇ ਰਹੀ ਅਤੇ ਪਾਣੀ ਵੱਧ ਗਿਆ, ਜਿਸ ਕਾਰਨ ਕਿਸ਼ਤੀ ਪਾਣੀ ਉੱਪਰ ਚੁੱਕੀ ਗਈ ਅਤੇ ਉਹ ਧਰਤੀ ਉੱਤੋਂ ਉਤਾਹਾਂ ਹੋ ਗਈ । 18 ਫੇਰ ਪਾਣੀ ਹੀ ਪਾਣੀ ਹੋ ਗਿਆ ਅਤੇ ਉਹ ਧਰਤੀ ਉੱਤੇ ਬਹੁਤ ਹੀ ਵੱਧ ਗਿਆ, ਅਤੇ ਕਿਸ਼ਤੀ ਪਾਣੀ ਦੇ ਉੱਤੇ ਤਰਦੀ ਰਹੀ । 19 ਅਤੇ ਧਰਤੀ ਦੇ ਉੱਤੇ ਪਾਣੀ ਹੀ ਪਾਣੀ ਹੋ ਗਿਆ ਅਤੇ ਸਾਰੇ ਉੱਚੇ ਉੱਚੇ ਪਹਾੜ ਜੋ ਸਾਰੇ ਅਕਾਸ਼ ਦੇ ਹੇਠ ਸਨ, ਢੱਕੇ ਗਏ । 20 ਪਾਣੀ ਉਨ੍ਹਾਂ ਤੋਂ ਪੰਦਰਾਂ ਹੱਥ ਹੋਰ ਉੱਚਾ ਹੋ ਗਿਆ, ਅਤੇ ਪਹਾੜ ਵੀ ਡੁੱਬ ਗਏ । 21 ਸਾਰੇ ਪ੍ਰਾਣੀ ਜਿਹੜੇ ਧਰਤੀ ਉੱਤੇ ਚਲਦੇ ਸਨ, ਕੀ ਪੰਛੀ, ਕੀ ਡੰਗਰ, ਸਾਰੇ ਜੰਗਲੀ ਜਾਨਵਰ ਅਤੇ ਸਾਰੇ ਜੀਅ-ਜੰਤੂ ਜਿਨ੍ਹਾਂ ਨਾਲ ਧਰਤੀ ਭਰੀ ਹੋਈ ਸੀ ਮਰ ਗਏ ਅਤੇ ਸਾਰੇ ਮਨੁੱਖ ਵੀ । 22 ਜਿਨ੍ਹਾਂ ਵਿੱਚ ਜੀਵਨ ਦਾ ਸਾਹ ਸੀ ਜਿਹੜੇ ਧਰਤੀ ਉੱਤੇ ਸਨ, ਉਹ ਸਾਰੇ ਮਰ ਗਏ । 23 ਹਰ ਪ੍ਰਾਣੀ ਜਿਹੜਾ ਜ਼ਮੀਨ ਦੇ ਉੱਤੇ ਸੀ, ਕੀ ਆਦਮੀ, ਕੀ ਡੰਗਰ, ਕੀ ਘਿੱਸਰਨ ਵਾਲਾ ਅਤੇ ਕੀ ਅਕਾਸ਼ ਦਾ ਪੰਛੀ ਸਭ ਮਿਟ ਗਏ । ਉਹ ਧਰਤੀ ਤੋਂ ਮਿਟ ਗਏ, ਪਰ ਨੂਹ ਅਤੇ ਜਿੰਨ੍ਹੇ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਉਹ ਬਚ ਗਏ । 24 ਡੇਢ ਸੌ ਦਿਨਾਂ ਤੱਕ ਧਰਤੀ ਉੱਤੇ ਪਾਣੀ ਹੀ ਪਾਣੀ ਰਿਹਾ ।
ਜਲ ਪਰਲੋ ਦਾ ਅੰਤ8ਫੇਰ ਪਰਮੇਸ਼ੁਰ ਨੇ ਨੂਹ ਨੂੰ, ਹਰ ਜੰਗਲੀ ਜਾਨਵਰ ਨੂੰ, ਹਰ ਡੰਗਰ ਨੂੰ ਅਤੇ ਜੋ ਵੀ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਯਾਦ ਕੀਤਾ । ਅਤੇ ਪਰਮੇਸ਼ੁਰ ਨੇ ਧਰਤੀ ਉੱਤੇ ਹਵਾ ਵਗਾਈ ਅਤੇ ਜਿਸ ਕਾਰਨ ਪਾਣੀ ਘਟਣ ਲੱਗ ਪਿਆ । ਡੁੰਘਿਆਈ ਦੇ ਸੋਤੇ ਅਤੇ ਅਕਾਸ਼ ਦੀਆਂ ਖਿੜਕੀਆਂ ਬੰਦ ਹੋ ਗਈਆਂ ਅਤੇ ਵਰਖਾ ਰੁੱਕ ਗਈ । ਪਾਣੀ ਧਰਤੀ ਉੱਤੋਂ ਡੇਢ ਸੌ ਦਿਨਾਂ ਤੋਂ ਬਾਅਦ ਘਟਣ ਲੱਗ ਪਿਆ ਕਿਸ਼ਤੀ ਸੱਤਵੇਂ ਮਹੀਨੇ ਦੇ ਸਤਾਰਵੇਂ ਦਿਨ ਪਹਾੜ ਉੱਤੇ ਟਿੱਕ ਗਈ । ਅਤੇ ਪਾਣੀ ਦਸਵੇਂ ਮਹੀਨੇ ਤੱਕ ਘਟਦੇ ਗਏ । ਦਸਵੇਂ ਮਹੀਨੇ ਦੇ ਪਹਿਲੇ ਦਿਨ ਪਹਾੜਾਂ ਦੀਆਂ ਟੀਸੀਆਂ ਦਿਸ ਪਈਆਂ । ਫਿਰ ਅਜਿਹਾ ਹੋਇਆ ਕਿ ਚਾਲ੍ਹੀਆਂ ਦਿਨਾਂ ਦੇ ਬਾਅਦ ਨੂਹ ਨੇ ਕਿਸ਼ਤੀ ਦੀ ਖਿੜਕੀ ਨੂੰ ਖੋਲ੍ਹ ਦਿੱਤਾ । ਉਸ ਨੇ ਇੱਕ ਪਹਾੜੀ ਕਾਂ ਛੱਡਿਆ ਅਤੇ ਜਦ ਤੱਕ ਪਾਣੀ ਧਰਤੀ ਤੋਂ ਨਾ ਸੁੱਕ ਗਏ, ਉਹ ਆਉਂਦਾ ਜਾਂਦਾ ਰਿਹਾ । ਫੇਰ ਉਸ ਨੇ ਘੁੱਗੀ ਵੀ ਆਪਣੇ ਵੱਲੋਂ ਛੱਡੀ ਤਾਂ ਜੋ ਉਹ ਵੇਖੇ ਕਿ ਪਾਣੀ ਜ਼ਮੀਨ ਦੇ ਉੱਤੋਂ ਘੱਟ ਗਿਆ ਹੈ ਕਿ ਨਹੀਂ । ਪਰ ਉਸ ਘੁੱਗੀ ਨੂੰ ਆਪਣੇ ਪੈਰ ਦੇ ਪੰਜੇ ਲਈ ਟਿਕਾਣਾ ਨਾ ਮਿਲਿਆ ਸੋ ਉਹ ਕਿਸ਼ਤੀ ਵਿੱਚ ਉਹ ਦੇ ਕੋਲ ਮੁੜ ਆਈ, ਕਿਉਂ ਜੋ ਪਾਣੀ ਸਾਰੀ ਧਰਤੀ ਉੱਤੇ ਸੀ ਤਾਂ ਉਸ ਨੇ ਆਪਣਾ ਹੱਥ ਵਧਾਕੇ ਉਹ ਨੂੰ ਫੜ ਲਿਆ ਅਤੇ ਆਪਣੇ ਕੋਲ ਕਿਸ਼ਤੀ ਵਿੱਚ ਰੱਖ ਲਿਆ । 10 ਤਦ ਉਹ ਨੇ ਸੱਤ ਦਿਨ ਬਾਅਦ ਫੇਰ ਕਿਸ਼ਤੀ ਤੋਂ ਉਸ ਘੁੱਗੀ ਨੂੰ ਛੱਡਿਆ । 11 ਉਹ ਘੁੱਗੀ ਸ਼ਾਮ ਨੂੰ ਉਹ ਦੇ ਕੋਲ ਆਈ ਅਤੇ ਵੇਖੋ ਉਹ ਦੀ ਚੁੰਝ ਵਿੱਚ ਜ਼ੈਤੂਨ ਦਾ ਸੱਜਰਾ ਪੱਤਾ ਸੀ, ਇਸ ਤੋਂ ਨੂਹ ਨੇ ਜਾਣ ਲਿਆ ਕਿ ਪਾਣੀ ਧਰਤੀ ਉੱਤੋਂ ਘੱਟ ਗਿਆ ਹੈ । 12 ਤਦ ਉਹ ਨੇ ਹੋਰ ਸੱਤ ਦਿਨ ਬਾਅਦ ਘੁੱਗੀ ਨੂੰ ਫਿਰ ਛੱਡਿਆ ਅਤੇ ਉਹ ਮੁੜ ਉਹ ਦੇ ਕੋਲ ਨਾ ਆਈ । 13 ਨੂਹ ਦੀ ਉਮਰ ਦੇ ਛੇ ਸੌ ਇੱਕ ਸਾਲ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ ਪਾਣੀ ਧਰਤੀ ਉੱਤੋਂ ਸੁੱਕ ਗਿਆ ਅਤੇ ਨੂਹ ਨੇ ਕਿਸ਼ਤੀ ਦੀ ਛੱਤ ਖੋਲ੍ਹਕੇ ਨਿਗਾਹ ਮਾਰੀ ਅਤੇ ਵੇਖੋ ਜ਼ਮੀਨ ਦੀ ਪਰਤ ਸੁੱਕ ਗਈ ਸੀ । 14 ਦੂਜੇ ਮਹੀਨੇ ਦੇ ਸਤਾਈਵੇਂ ਦਿਨ ਧਰਤੀ ਪੂਰੀ ਤਰ੍ਹਾਂ ਸੁੱਕ ਗਈ ਸੀ । 15 ਤਦ ਪਰਮੇਸ਼ੁਰ ਨੂਹ ਨਾਲ ਬੋਲਿਆ 16 ਕਿ ਤੂੰ ਕਿਸ਼ਤੀ ਵਿੱਚੋਂ ਨਿੱਕਲ ਜਾਹ, ਤੇਰੀ ਪਤਨੀ, ਤੇਰੇ ਪੁੱਤਰ ਅਤੇ ਤੇਰੀਆਂ ਨੂੰਹਾਂ ਵੀ । 17 ਹਰ ਇੱਕ ਜਾਨਵਰ ਨੂੰ ਜਿਹੜਾ ਤੇਰੇ ਕੋਲ ਸਾਰੇ ਪ੍ਰਾਣੀਆਂ ਵਿੱਚੋਂ ਹੈ ਅਰਥਾਤ ਪੰਛੀ, ਡੰਗਰ, ਧਰਤੀ ਉੱਤੇ ਘਿੱਸਰਨ ਵਾਲੇ ਨੂੰ ਤੂੰ ਆਪਣੇ ਨਾਲ ਬਾਹਰ ਲੈ ਜਾਹ ਤਾਂ ਜੋ ਓਹ ਧਰਤੀ ਉੱਤੇ ਉਹ ਆਪਣੀ ਪ੍ਰਜਾਤੀ ਨੂੰ ਵਧਾਉਣ, ਫਲਣ ਅਤੇ ਧਰਤੀ ਉੱਤੇ ਵਧਣ । 18 ਤਦ ਨੂਹ, ਉਹ ਦੇ ਪੁੱਤਰ, ਉਹ ਦੀ ਪਤਨੀ ਅਤੇ ਉਹ ਦੀਆਂ ਨੂੰਹਾਂ ਉਹ ਦੇ ਨਾਲ ਬਾਹਰ ਨਿੱਕਲ ਗਏ । 19 ਹਰੇਕ ਜਾਨਵਰ, ਹਰੇਕ ਘਿੱਸਰਨ ਵਾਲਾ, ਹਰੇਕ ਪੰਛੀ, ਅਤੇ ਹਰੇਕ ਧਰਤੀ ਉੱਤੇ ਚੱਲਣ ਵਾਲਾ ਆਪੋ ਆਪਣੀ ਪ੍ਰਜਾਤੀ ਦੇ ਅਨੁਸਾਰ ਕਿਸ਼ਤੀ ਵਿੱਚੋਂ ਬਾਹਰ ਨਿੱਕਲ ਆਏ ।ਹੋਮ ਬਲੀ ਚੜਾਉਣਾ20 ਤਦ ਨੂਹ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ਅਤੇ ਸ਼ੁੱਧ ਪਸ਼ੂਆਂ, ਸ਼ੁੱਧ ਪੰਛੀਆਂ ਵਿੱਚੋਂ ਲੈਕੇ ਉਸ ਨੇ ਜਗਵੇਦੀ ਉੱਤੇ ਹੋਮ ਬਲੀਆਂ ਚੜ੍ਹਾਈਆਂ । 21 ਯਹੋਵਾਹ ਨੇ ਉਸ ਸੁਖਦਾਇਕ ਸੁਗੰਧੀ ਨੂੰ ਲਿਆ ਅਤੇ ਆਪਣੇ ਮਨ ਵਿੱਚ ਆਖਿਆ, ਮੈਂ ਫੇਰ ਕਦੀ ਧਰਤੀ ਨੂੰ ਮਨੁੱਖ ਦੇ ਕਾਰਨ ਸਰਾਪ ਨਹੀਂ ਦਿਆਂਗਾ ਭਾਵੇਂ ਮਨੁੱਖ ਦੇ ਮਨ ਦੀ ਭਾਵਨਾ ਮੁੱਢੋਂ ਹੀ ਬੁਰੀ ਹੈ ਅਤੇ ਮੈਂ ਫੇਰ ਕਦੀ ਸਾਰੇ ਪ੍ਰਾਣੀਆਂ ਨੂੰ ਨਾਸ਼ ਨਾ ਕਰਾਂਗਾ ਜਿਵੇਂ ਮੈਂ ਹੁਣ ਕੀਤਾ ਹੈ । 22 ਜਦੋਂ ਤੱਕ ਧਰਤੀ ਹੈ, ਉਦੋਂ ਤੱਕ ਬੀਜਣ ਅਤੇ ਵੱਢਣ, ਠੰਡ ਅਤੇ ਧੁੱਪ, ਹਾੜੀ ਅਤੇ ਸਾਉਣੀ ਅਤੇ ਦਿਨ- ਰਾਤ ਨਹੀਂ ਮੁੱਕਣਗੇ ।
ਪਰਮੇਸ਼ੁਰ ਵੱਲੋਂ ਨੂਹ ਨਾਲ ਨੇਮ ਬੰਨਿਆ ਜਾਣਾ9ਪਰਮੇਸ਼ੁਰ ਨੇ ਨੂਹ ਅਤੇ ਉਹ ਦੇ ਪੁੱਤਰਾਂ ਨੂੰ ਇਹ ਆਖ ਕੇ ਅਸੀਸ ਦਿੱਤੀ, ਫਲੋ ਅਤੇ ਵਧੋ ਅਤੇ ਧਰਤੀ ਨੂੰ ਭਰ ਦਿਉ ਤੁਹਾਡਾ ਡਰ ਅਤੇ ਭੈ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਹਰੇਕ ਪ੍ਰਾਣੀ ਉੱਤੇ ਜਿਹੜਾ ਜ਼ਮੀਨ ਉੱਤੇ ਘਿੱਸਰਦਾ ਹੈ ਅਤੇ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉੱਤੇ ਹੋਵੇਗਾ, ਕਿਉਂ ਜੋ ਉਹ ਤੁਹਾਡੇ ਵੱਸ ਵਿੱਚ ਕੀਤੇ ਗਏ ਹਨ । ਹਰੇਕ ਚੱਲਣ ਵਾਲਾ ਪ੍ਰਾਣੀ ਜਿਸ ਦੇ ਵਿੱਚ ਜੀਵਨ ਹੈ, ਤੁਹਾਡੇ ਭੋਜਨ ਲਈ ਹੈ । ਜਿਵੇਂ ਮੈਂ ਤੁਹਾਨੂੰ ਸਾਗ ਪੱਤ ਦਿੱਤਾ ਸੀ, ਉਸੇ ਤਰ੍ਹਾਂ ਹੁਣ ਸਭ ਕੁਝ ਦਿੰਦਾ ਹਾਂ । ਪਰ ਮਾਸ ਨੂੰ ਪ੍ਰਾਣ ਸਮੇਤ ਅਰਥਾਤ ਲਹੂ ਸਮੇਤ ਤੁਸੀਂ ਨਾ ਖਾਇਓ । ਮੈਂ ਜ਼ਰੂਰ ਹੀ ਤੁਹਾਡੇ ਲਹੂ ਅਰਥਾਤ ਪ੍ਰਾਣ ਦਾ ਬਦਲਾ ਲਵਾਂਗਾ, ਹਰ ਇੱਕ ਜੰਗਲੀ ਜਾਨਵਰ ਅਤੇ ਮਨੁੱਖ ਦੋਵਾਂ ਤੋਂ ਉਸ ਦਾ ਬਦਲਾ ਲਵਾਂਗਾ ਅਤੇ ਹਰੇਕ ਮਨੁੱਖ ਦੀ ਜਾਨ ਦਾ ਬਦਲਾ ਮੈਂ ਉਸ ਦੇ ਭਰਾ ਤੋਂ ਲਵਾਂਗਾ । ਜੋ ਮਨੁੱਖ ਦਾ ਲਹੂ ਵਹਾਵੇਗਾ, ਉਸ ਦਾ ਲਹੂ ਮਨੁੱਖ ਦੇ ਹੱਥੋਂ ਵਹਾਇਆ ਜਾਵੇਗਾ ਕਿਉਂਕਿ ਪਰਮੇਸ਼ੁਰ ਨੇ ਮਨੁੱਖ ਨੂੰ ਆਪਣੇ ਹੀ ਸਰੂਪ ਵਿੱਚ ਰਚਿਆ ਸੀ । ਤੁਸੀਂ ਫਲੋ ਅਤੇ ਵਧੋ ਅਤੇ ਧਰਤੀ ਉੱਤੇ ਆਪਣੀ ਸੰਤਾਨ ਨੂੰ ਪੈਦਾ ਕਰਕੇ ਉਸ ਨੂੰ ਭਰ ਦਿਉ । ਪਰਮੇਸ਼ੁਰ ਨੂਹ ਅਤੇ ਉਸ ਦੇ ਪੁੱਤਰਾਂ ਨਾਲ ਬੋਲਿਆ, ਮੈਂ, ਵੇਖੋ, ਮੈਂ ਹੀ ਆਪਣਾ ਨੇਮ ਤੁਹਾਡੇ ਨਾਲ ਅਤੇ ਤੁਹਾਡੇ ਬਾਅਦ ਤੁਹਾਡੀ ਅੰਸ ਨਾਲ ਬੰਨ੍ਹਾਂਗਾ, 10 ਅਤੇ ਹਰੇਕ ਜੀਉਂਦੇ ਪ੍ਰਾਣੀ ਨਾਲ ਜੋ ਤੁਹਾਡੇ ਸੰਗ ਹੈ, ਅਰਥਾਤ ਹਰੇਕ ਪੰਛੀ, ਪਸ਼ੂ, ਧਰਤੀ ਦੇ ਹਰੇਕ ਜਾਨਵਰ, ਸਗੋਂ ਹਰ ਇੱਕ ਦੇ ਨਾਲ ਜਿਹੜਾ ਕਿਸ਼ਤੀ ਤੋਂ ਨਿੱਕਲਿਆ ਹੈ । 11 ਮੈਂ ਆਪਣਾ ਨੇਮ ਤੁਹਾਡੇ ਨਾਲ ਬੰਨ੍ਹਦਾ ਹਾਂ ਕਿ ਸਾਰੇ ਪ੍ਰਾਣੀਆਂ ਦਾ ਨਾਸ਼ ਫੇਰ ਕਦੇ ਜਲ ਪਰਲੋ ਨਾਲ ਨਹੀਂ ਕੀਤਾ ਜਾਵੇਗਾ ਅਤੇ ਧਰਤੀ ਦਾ ਨਾਸ਼ ਕਰਨ ਲਈ ਫੇਰ ਕਦੇ ਜਲ ਪਰਲੋ ਨਾ ਆਵੇਗੀ । 12 ਤਦ ਪਰਮੇਸ਼ੁਰ ਨੇ ਆਖਿਆ, ਇਹ ਉਸ ਨੇਮ ਦਾ ਨਿਸ਼ਾਨ ਹੈ ਜਿਹੜਾ ਮੈਂ ਆਪਣੇ ਅਤੇ ਤੁਹਾਡੇ ਅਤੇ ਹਰੇਕ ਜੀਵ-ਜੰਤੂ ਨਾਲ ਜੋ ਤੁਹਾਡੇ ਸੰਗ ਹੈ, ਪੀੜ੍ਹੀਓਂ ਪੀੜ੍ਹੀ ਸਦਾ ਲਈ ਦਿੰਦਾ ਹਾਂ । 13 ਮੈਂ ਬੱਦਲਾਂ ਵਿੱਚ ਆਪਣੀ ਸਤਰੰਗੀ ਪੀਂਘ ਰੱਖੀ ਹੈ । ਇਹ ਮੇਰੇ ਅਤੇ ਧਰਤੀ ਦੇ ਵਿਚਕਾਰ ਨੇਮ ਦੀ ਨਿਸ਼ਾਨੀ ਹੋਵੇਗੀ । 14 ਜਦੋਂ ਮੈਂ ਧਰਤੀ ਉੱਤੇ ਬੱਦਲਾਂ ਨੂੰ ਲਿਆਵਾਂਗਾ ਤਦ ਇਹ ਸਤਰੰਗੀ ਪੀਂਘ ਬੱਦਲਾਂ ਵਿੱਚ ਵਿਖਾਈ ਦੇਵੇਗੀ । 15 ਅਤੇ ਮੈਂ ਆਪਣੇ ਨੇਮ ਨੂੰ ਜੋ ਮੇਰੇ ਅਤੇ ਤੁਹਾਡੇ ਵਿਚਕਾਰ ਅਤੇ ਸਾਰੇ ਜੀਉਂਦੇ ਪ੍ਰਾਣੀਆਂ ਦੇ ਨਾਲ ਹੈ, ਯਾਦ ਕਰਾਂਗਾ ਅਤੇ ਅਜਿਹੀ ਜਲ ਪਰਲੋ ਫੇਰ ਕਦੇ ਨਾ ਹੋਵੇਗੀ ਜਿਹੜੀ ਸਾਰੇ ਪ੍ਰਾਣੀਆਂ ਦਾ ਨਾਸ਼ ਕਰੇ । 16 ਬੱਦਲ ਵਿੱਚ ਇਸ ਸਤਰੰਗੀ ਪੀਂਘ ਨੂੰ ਵੇਖਕੇ ਮੈਂ ਉਸ ਸਦੀਪਕ ਨੇਮ ਨੂੰ ਯਾਦ ਕਰਾਂਗਾ ਜਿਹੜਾ ਮੇਰੇ ਅਤੇ ਧਰਤੀ ਦੇ ਸਾਰੇ ਜੀਉਂਦੇ ਪ੍ਰਾਣੀਆਂ ਦੇ ਨਾਲ ਹੈ । 17 ਫਿਰ ਪਰਮੇਸ਼ੁਰ ਨੇ ਨੂਹ ਨੂੰ ਕਿਹਾ, ਇਹ ਉਸ ਨੇਮ ਦਾ ਨਿਸ਼ਾਨ ਹੈ ਜੋ ਮੈਂ ਆਪਣੇ ਅਤੇ ਧਰਤੀ ਦੇ ਸਾਰੇ ਪ੍ਰਾਣੀਆਂ ਦੇ ਵਿਚਕਾਰ ਠਹਿਰਾਇਆ ਹੈ ।ਨੂਹ ਅਤੇ ਉਸ ਦੇ ਪੁੱਤਰ18 ਨੂਹ ਦੇ ਪੁੱਤਰ ਜਿਹੜੇ ਕਿਸ਼ਤੀ ਵਿੱਚੋਂ ਨਿੱਕਲੇ ਉਹ ਸ਼ੇਮ, ਹਾਮ ਅਤੇ ਯਾਫ਼ਥ ਸਨ ਅਤੇ ਹਾਮ ਕਨਾਨ ਦਾ ਪਿਤਾ ਸੀ । 19 ਇਹ ਨੂਹ ਦੇ ਤਿੰਨ ਪੁੱਤਰ ਸਨ ਅਤੇ ਇਨ੍ਹਾਂ ਤੋਂ ਹੀ ਸਾਰੀ ਧਰਤੀ ਆਬਾਦ ਹੋਈ ।

ਉਤਪਤ 6-9

ਜ਼ਬੂਰ 22

ਪ੍ਰਧਾਨ ਵਜਾਉਣ ਵਾਲੇ ਦੇ ਲਈ ਅਬਲੇਰਸ਼ਰ ਦੇ ਰਾਗ ਵਿੱਚ ਦਾਊਦ ਦਾ ਭਜਨਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ ਹੈ ? ਅਤੇ ਮੇਰੇ ਬਚਾਉਣ ਤੋਂ ਅਤੇ ਮੇਰੀਆਂ ਭੁੱਬਾਂ ਦੇ ਸ਼ਬਦਾਂ ਤੋਂ ਕਿਉਂ ਦੂਰ ਰਹਿੰਦਾ ਹੈ ? ਹੇ ਮੇਰੇ ਪਰਮੇਸ਼ੁਰ, ਮੈਂ ਦਿਨ ਵੇਲੇ ਤੈਨੂੰ ਪੁਕਾਰਦਾ ਹਾਂ ਪਰ ਤੂੰ ਉੱਤਰ ਨਹੀਂ ਦਿੰਦਾ, ਅਤੇ ਰਾਤ ਨੂੰ ਵੀ ਪਰ ਮੈਨੂੰ ਚੈਨ ਨਹੀਂ । ਤੂੰ ਤਾਂ ਪਵਿੱਤਰ ਹੈਂ, ਤੂੰ ਜੋ ਇਸਰਾਏਲ ਦੀਆਂ ਉਸਤਤਾਂ ਵਿੱਚ ਵੱਸਦਾ ਹੈਂ । ਸਾਡੇ ਪਿਉ ਦਾਦਿਆਂ ਨੇ ਤੇਰੇ ਉੱਤੇ ਭਰੋਸਾ ਕੀਤਾ, ਉਨ੍ਹਾਂ ਨੇ ਭਰੋਸਾ ਕੀਤਾ ਅਤੇ ਤੂੰ ਉਨ੍ਹਾਂ ਨੂੰ ਛੁਡਾਇਆ । ਉਨ੍ਹਾਂ ਨੇ ਤੇਰੀ ਦੁਹਾਈ ਦਿੱਤੀ ਅਤੇ ਛੁਟਕਾਰਾ ਪਾਇਆ, ਉਨ੍ਹਾਂ ਨੇ ਤੇਰੇ ਉੱਤੇ ਭਰੋਸਾ ਰੱਖਿਆ ਅਤੇ ਓਹ ਸ਼ਰਮਿੰਦੇ ਨਾ ਹੋਏ । ਪਰ ਮੈਂ ਕੀੜਾ ਹਾਂ, ਮੈਂ ਮਨੁੱਖ ਨਹੀਂ ਹਾਂ, ਆਦਮੀ ਦੀ ਨਮੋਸ਼ੀ ਅਤੇ ਲੋਕਾਂ ਵਿੱਚ ਤੁੱਛ ਹਾਂ । ਜਿੰਨੇ ਮੈਨੂੰ ਵੇਖਦੇ ਹਨ ਓਹ ਮੈਨੂੰ ਮਖੌਲ ਵਿੱਚ ਉਡਾਉਂਦੇ ਹਨ, ਓਹ ਬੁੱਲ ਪਸਾਰਦੇ ਅਤੇ ਸਿਰ ਹਿਲਾਉਂਦੇ ਹਨ, “ਯਹੋਵਾਹ ਦੇ ਅਧੀਨ ਹੋ ਜਾ, ਉਹ ਹੀ ਉਸ ਨੂੰ ਛੁਡਾਵੇ, ਉਹ ਹੀ ਉਸ ਨੂੰ ਬਚਾਵੇ ਕਿਉਂ ਜੋ ਉਹ ਉਸ ਤੋਂ ਪਰਸੰਨ ਹੈ ” । ਪਰ ਤੂੰ ਹੀ ਮੈਨੂੰ ਕੁੱਖੋਂ ਬਾਹਰ ਲਿਆਇਆ, ਅਤੇ ਮੇਰੀ ਮਾਤਾ ਦੀਆਂ ਦੁੱਧੀਆਂ ਉੱਤੇ ਮੈਨੂੰ ਭਰੋਸਾ ਦਿਲਾਇਆ, 10 ਜੰਮਦਿਆ ਸਾਰ ਮੈਂ ਤੇਰੇ ਹੀ ਉੱਤੇ ਭਰੋਸਾ ਰੱਖਿਆ, ਮਾਤਾ ਦੀ ਕੁੱਖ ਤੋਂ ਹੀ ਤੂੰ ਮੇਰਾ ਪਰਮੇਸ਼ੁਰ ਹੈਂ । 11 ਮੈਥੋਂ ਦੂਰ ਨਾ ਰਹਿ ਕਿਉਂ ਜੋ ਬਿਪਤਾ ਨੇੜੇ ਆ ਗਈ ਹੈ, ਅਤੇ ਕੋਈ ਸਹਾਇਕ ਨਹੀਂ । 12 ਬਹੁਤੇ ਸਾਹਨਾਂ ਨੇ ਮੈਨੂੰ ਘੇਰ ਲਿਆ ਹੈ, ਬਾਸ਼ਾਨ ਦੇ ਬਲਵੰਤ ਬਲ਼ਦਾਂ ਨੇ ਮੈਨੂੰ ਘੇਰਾ ਪਾ ਲਿਆ ਹੈ, 13 ਓਹ ਪਾੜਨ ਅਤੇ ਗੱਜਣ ਵਾਲੇ ਬੱਬਰ ਸ਼ੇਰ ਵਾਂਗੂੰ ਮੇਰੇ ਉੱਤੇ ਮੂੰਹ ਅੱਡਦੇ ਹਨ । 14 ਮੈਂ ਪਾਣੀ ਵਾਂਗੂੰ ਡੋਹਲਿਆ ਗਿਆ ਹਾਂ, ਮੇਰੀਆਂ ਸਾਰੀਆਂ ਹੱਡੀਆਂ ਉੱਖੜ ਗਈਆਂ ਹਨ, ਮੇਰਾ ਦਿਲ ਮੋਮ ਵਰਗਾ ਹੈ, ਉਹ ਮੇਰੇ ਅੰਦਰ ਪਿਘਲ ਗਿਆ ਹੈ । 15 ਮੇਰੀ ਸ਼ਕਤੀ ਠੀਕਰੇ ਵਾਂਗੂੰ ਸੁੱਕ ਗਈ, ਅਤੇ ਮੇਰੀ ਜੀਭ ਤਾਲੂ ਨਾਲ ਲੱਗਦੀ ਜਾਂਦੀ ਹੈ, ਅਤੇ ਤੂੰ ਮੈਨੂੰ ਮੌਤ ਦੀ ਧੂੜ ਵਿੱਚ ਰੱਖ ਛੱਡਿਆ । 16 ਕਿਉਂ ਜੋ ਕੁੱਤਿਆਂ ਨੇ ਮੈਨੂੰ ਘੇਰ ਲਿਆ ਹੈ, ਕੁਕਰਮੀਆਂ ਦੀ ਟੋਲੀ ਨੇ ਮੈਨੂੰ ਘੇਰਾ ਪਾ ਲਿਆ ਹੈ, ਉਨ੍ਹਾਂ ਨੇ ਮੇਰੇ ਹੱਥ-ਪੈਰ ਵਿੰਨ੍ਹ ਸੁੱਟੇ ਹਨ । 17 ਮੈਂ ਆਪਣੀਆਂ ਸਾਰੀਆਂ ਹੱਡੀਆਂ ਗਿਣ ਸਕਦਾ ਹਾਂ, ਓਹ ਮੈਨੂੰ ਘੂਰ-ਘੂਰ ਕੇ ਵੇਖਦੇ ਹਨ । 18 ਓਹ ਮੇਰੇ ਕੱਪੜੇ ਆਪੋ ਵਿੱਚ ਵੰਡ ਲੈਂਦੇ ਹਨ, ਅਤੇ ਮੇਰੇ ਲਿਬਾਸ ਉੱਤੇ ਪਰਚੀਆਂ ਪਾਉਂਦੇ ਹਨ । 19 ਪਰ ਤੂੰ ਯਹੋਵਾਹ ਦੂਰ ਨਾ ਰਹਿ, ਹੇ ਮੇਰੇ ਬਲ, ਮੇਰੀ ਸਹਾਇਤਾ ਲਈ ਛੇਤੀ ਕਰ, 20 ਮੇਰੀ ਜਾਨ ਨੂੰ ਤਲਵਾਰ ਤੋਂ, ਅਤੇ ਮੇਰੇ ਜੀਵ ਨੂੰ ਕੁੱਤੇ ਦੇ ਵੱਸ ਤੋਂ ਛੁਡਾ । 21 ਬੱਬਰ ਸ਼ੇਰ ਦੇ ਮੂੰਹ ਤੋਂ ਬਚਾ, ਅਤੇ ਜੰਗਲੀ ਸਾਹਨਾਂ ਦੇ ਸਿੰਙਾਂ ਤੋਂ, ਤੂੰ ਮੈਨੂੰ ਉੱਤਰ ਦਿੱਤਾ ਹੈ । 22 ਮੈਂ ਆਪਣਿਆਂ ਭਰਾਵਾਂ ਨੂੰ ਤੇਰਾ ਨਾਮ ਸੁਣਾਵਾਂਗਾ, ਅਤੇ ਸਭਾ ਵਿੱਚ ਤੇਰੀ ਉਸਤਤ ਕਰਾਂਗਾ । 23 ਯਹੋਵਾਹ ਤੋਂ ਡਰਨ ਵਾਲਿਓ, ਉਹ ਦੀ ਉਸਤਤ ਕਰੋ, ਯਾਕੂਬ ਦਾ ਸਾਰਾ ਵੰਸ, ਉਹ ਦੀ ਮਹਿਮਾ ਕਰੋ, ਅਤੇ ਇਸਰਾਏਲ ਦਾ ਸਾਰਾ ਵੰਸ, ਉਸ ਤੋਂ ਡਰੋ, 24 ਕਿਉਂ ਜੋ ਉਹ ਨੇ ਦੁਖੀਏ ਦੇ ਦੁੱਖ ਨੂੰ ਤੁੱਛ ਨਾ ਜਾਣਿਆ ਨਾ ਉਸ ਤੋਂ ਘਿਣ ਕੀਤੀ, ਅਤੇ ਨਾ ਉਸ ਤੋਂ ਆਪਣਾ ਮੂੰਹ ਛਿਪਾਇਆ, ਅਤੇ ਜਦ ਉਸ ਨੇ ਉਹ ਦੀ ਦੁਹਾਈ ਦਿੱਤੀ ਤਾਂ ਉਹ ਨੇ ਸੁਣਿਆ । 25 ਮਹਾਂ ਸਭਾ ਵਿੱਚ ਮੇਰਾ ਉਸਤਤ ਕਰਨਾ ਤੇਰੀ ਵੱਲੋਂ ਹੁੰਦਾ ਹੈ, ਉਸ ਤੋਂ ਡਰਨ ਵਾਲਿਆਂ ਅੱਗੇ ਮੈਂ ਆਪਣੀਆਂ ਸੁੱਖਣਾਂ ਪੂਰੀਆਂ ਕਰਾਂਗਾ । 26 ਨਮਰ ਲੋਕ ਖਾਣਗੇ ਅਤੇ ਤ੍ਰਿਪਤ ਹੋਣਗੇ, ਯਹੋਵਾਹ ਦੇ ਖੋਜੀ ਉਸ ਦੀ ਉਸਤਤ ਕਰਨਗੇ, ਤੁਹਾਡਾ ਮਨ ਸਦਾ ਜਿਉਂਦਾ ਰਹੇ ! 27 ਧਰਤੀ ਦੀਆਂ ਸਾਰੀਆਂ ਕੌਮਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ, ਅਤੇ ਕੌਮਾਂ ਦੇ ਸਾਰੇ ਘਰਾਣੇ ਤੇਰੇ ਅੱਗੇ ਮੱਥਾ ਟੇਕਣਗੇ, 28 ਕਿਉਂ ਜੋ ਰਾਜ ਯਹੋਵਾਹ ਦਾ ਹੈ, ਅਤੇ ਕੌਮਾਂ ਉੱਤੇ ਉਹੋ ਹਾਕਮ ਹੈ । 29 ਧਰਤੀ ਦੇ ਸਾਰੇ ਮੇਰੇ ਲੋਕ ਖਾਣਗੇ ਅਤੇ ਉਹ ਨੂੰ ਮੱਥਾ ਟੇਕਣਗੇ, ਓਹ ਸੱਭੇ ਜੋ ਮਰ ਮਿਟਦੇ ਹਨ ਉਹ ਦੇ ਅੱਗੇ ਝੁਕਣਗੇ, ਅਤੇ ਕੋਈ ਆਪਣੀ ਜਾਨ ਜਿਉਂਦੀ ਨਹੀਂ ਰੱਖ ਸਕਦਾ । 30 ਇੱਕ ਵੰਸ ਉਹ ਦੀ ਸੇਵਾ ਕਰੇਗਾ, ਉਹ ਪ੍ਰਭੂ ਦੀ ਪੀੜ੍ਹੀ ਕਰਕੇ ਗਿਣਿਆ ਜਾਵੇਗਾ । 31 ਓਹ ਆਉਣਗੇ ਅਤੇ ਉਹ ਦਾ ਧਰਮ ਜਨਮ ਲੈਣ ਵਾਲੀ ਪਰਜਾ ਨੂੰ ਦੱਸਣਗੇ, ਕਿ ਉਹ ਨੇ ਹੀ ਇਹ ਕੀਤਾ ਹੈ ।

ਜ਼ਬੂਰ 22

ਦਸ ਕੁਆਰੀਆਂ ਦਾ ਦ੍ਰਿਸ਼ਟਾਂਤ25

ਉਸ ਵੇਲੇ ਸਵਰਗ ਰਾਜ ਦਸਾਂ ਕੁਆਰੀਆਂ ਵਰਗਾ ਹੋਵੇਗਾ ਜਿਹੜੀਆਂ ਆਪਣੀਆਂ ਮਸ਼ਾਲਾਂ ਲੈ ਕੇ ਲਾੜੇ ਦੇ ਮਿਲਣ ਨੂੰ ਨਿੱਕਲੀਆਂ । ਅਤੇ ਉਨ੍ਹਾਂ ਵਿੱਚੋਂ ਪੰਜ ਤਾਂ ਮੂਰਖ ਅਤੇ ਪੰਜ ਸਮਝਦਾਰ ਸਨ । ਕਿਉਂਕਿ ਜਿਹੜੀਆਂ ਮੂਰਖ ਸਨ ਉਨ੍ਹਾਂ ਨੇ ਆਪਣੀਆਂ ਮਸ਼ਾਲਾਂ ਤਾਂ ਲੈ ਲਈਆਂ ਪਰ ਤੇਲ ਆਪਣੇ ਨਾਲ ਨਾ ਲਿਆ । ਪਰ ਸਮਝਦਾਰਾਂ ਨੇ ਆਪਣੇ ਭਾਂਡਿਆਂ ਵਿੱਚ ਤੇਲ ਆਪਣੀਆਂ ਮਸ਼ਾਲਾਂ ਨਾਲ ਲੈ ਲਿਆ । ਅਤੇ ਜਦ ਲਾੜੇ ਦੇ ਆਉਣ ਵਿੱਚ ਦੇਰ ਹੋਈ ਤਾਂ ਉਹ ਸਭ ਊਂਘ ਪਈਆਂ ਅਤੇ ਸੌਂ ਗਈਆਂ । ਅਤੇ ਅੱਧੀ ਰਾਤ ਨੂੰ ਧੁੰਮ ਪਈ, ਔਹ ਲਾੜਾ ਆਇਆ, ਉਹ ਦੇ ਮਿਲਣ ਨੂੰ ਨਿੱਕਲੋ ! ਤਦ ਉਨ੍ਹਾਂ ਸਭਨਾਂ ਕੁਆਰੀਆਂ ਨੇ ਉੱਠ ਕੇ ਆਪਣੀਆਂ ਮਸ਼ਾਲਾਂ ਤਿਆਰ ਕੀਤੀਆਂ । ਅਤੇ ਮੂਰਖਾਂ ਨੇ ਸਮਝਦਾਰਾਂ ਨੂੰ ਕਿਹਾ ਕਿ ਆਪਣੇ ਤੇਲ ਵਿੱਚੋਂ ਕੁੱਝ ਸਾਨੂੰ ਦਿਓ, ਕਿਉਂ ਜੋ ਸਾਡੀਆਂ ਮਸ਼ਾਲਾਂ ਬੁਝਦੀਆਂ ਜਾਂਦੀਆਂ ਹਨ । ਪਰ ਸਮਝਦਾਰਾਂ ਨੇ ਉੱਤਰ ਦਿੱਤਾ, ਨਾ, ਕਿਤੇ ਸਾਡੇ ਅਤੇ ਤੁਹਾਡੇ ਲਈ ਥੁੜ ਨਾ ਜਾਏ ਪਰ ਤੁਸੀਂ ਵੇਚਣ ਵਾਲਿਆਂ ਦੇ ਕੋਲ ਜਾ ਕੇ ਆਪਣੇ ਲਈ ਮੁੱਲ ਲਓ । 10 ਅਤੇ ਜਦ ਉਹ ਮੁੱਲ ਲੈਣ ਗਈਆਂ ਤਾਂ ਲਾੜਾ ਆ ਪਹੁੰਚਿਆ ਅਤੇ ਜਿਹੜੀਆਂ ਤਿਆਰ ਸਨ ਉਹ ਦੇ ਨਾਲ ਵਿਆਹ ਵਿੱਚ ਜਾ ਵੜੀਆਂ ਅਤੇ ਦਰਵਾਜ਼ਾ ਬੰਦ ਕੀਤਾ ਗਿਆ । 11 ਅਤੇ ਬਾਅਦ ਵਿੱਚ ਦੂਜੀਆਂ ਕੁਆਰੀਆਂ ਵੀ ਆਈਆਂ ਅਤੇ ਬੋਲੀਆਂ, ਹੇ ਮਹਾਰਾਜ, ਹੇ ਮਹਾਰਾਜ ! ਸਾਡੇ ਲਈ ਦਰਵਾਜ਼ਾ ਖੋਲ੍ਹ ਦਿਓ ! 12 ਪਰ ਉਹ ਨੇ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮੈਂ ਤੁਹਾਨੂੰ ਨਹੀਂ ਪਛਾਣਦਾ । 13 ਇਸ ਕਰਕੇ ਜਾਗਦੇ ਰਹੋ ਕਿਉਂ ਜੋ ਤੁਸੀਂ ਨਾ ਉਸ ਦਿਨ, ਨਾ ਉਸ ਘੜੀ ਨੂੰ ਜਾਣਦੇ ਹੋ ।ਤੋੜਿਆਂ ਦਾ ਦ੍ਰਿਸ਼ਟਾਂਤ14 ਇਹ ਗੱਲ ਤਾਂ ਉਸ ਮਨੁੱਖ ਵਰਗੀ ਹੈ ਜਿਸ ਨੇ ਪਰਦੇਸ ਨੂੰ ਜਾਣ ਲੱਗਿਆਂ ਆਪਣੇ ਨੌਕਰਾਂ ਨੂੰ ਸੱਦ ਕੇ ਆਪਣਾ ਮਾਲ ਉਨ੍ਹਾਂ ਨੂੰ ਸੌਂਪਿਆ । 15 ਅਤੇ ਇੱਕ ਨੂੰ ਪੰਜ ਤੋੜੇ, ਦੂਜੇ ਨੂੰ ਦੋ ਅਤੇ ਤੀਜੇ ਨੂੰ ਇੱਕ, ਹਰੇਕ ਨੂੰ ਉਹ ਦੀ ਯੋਗਤਾ ਦੇ ਅਨੁਸਾਰ ਦਿੱਤਾ ਤਾਂ ਪਰਦੇਸ ਨੂੰ ਚੱਲਿਆ ਗਿਆ । 16 ਜਿਸ ਨੇ ਪੰਜ ਤੋੜੇ ਲਏ ਸਨ ਉਹ ਨੇ ਝੱਟ ਜਾ ਕੇ ਉਨ੍ਹਾਂ ਨਾਲ ਬਣਜ ਵਪਾਰ ਕੀਤਾ ਅਤੇ ਹੋਰ ਪੰਜ ਤੋੜੇ ਕਮਾਏ । 17 ਇਸੇ ਤਰ੍ਹਾਂ ਜਿਸ ਨੇ ਦੋ ਲਏ ਸਨ ਉਹ ਨੇ ਵੀ ਹੋਰ ਦੋ ਕਮਾ ਲਏ । 18 ਪਰ ਜਿਸ ਨੇ ਇੱਕੋ ਲਿਆ ਸੀ ਉਹ ਨੇ ਜਾ ਕੇ ਧਰਤੀ ਪੁੱਟੀ ਅਤੇ ਆਪਣੇ ਮਾਲਕ ਦੇ ਤੋੜੇ ਨੂੰ ਲੁਕਾ ਦਿੱਤਾ । 19 ਬਹੁਤ ਸਮੇਂ ਬਾਅਦ, ਉਨ੍ਹਾਂ ਨੌਕਰਾਂ ਦਾ ਮਾਲਕ ਆਇਆ ਅਤੇ ਉਨ੍ਹਾਂ ਤੋਂ ਲੇਖਾ ਲੈਣ ਲੱਗਾ । 20 ਸੋ ਜਿਸ ਨੇ ਪੰਜ ਤੋੜੇ ਲਏ ਸਨ ਉਹ ਨੇ ਕੋਲ ਆ ਕੇ ਹੋਰ ਪੰਜ ਤੋੜੇ ਉਹ ਦੇ ਅੱਗੇ ਰੱਖੇ ਅਤੇ ਕਿਹਾ, ਸੁਆਮੀ ਜੀ ਤੁਸੀਂ ਮੈਨੂੰ ਪੰਜ ਤੋੜੇ ਸੌਂਪੇ ਸਨ । ਵੇਖੋ ਮੈਂ ਪੰਜ ਤੋੜੇ ਹੋਰ ਵੀ ਕਮਾਏ । 21 ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼ ! ਤੂੰ ਤਾਂ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ । ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ । 22 ਅਤੇ ਜਿਸ ਨੇ ਦੋ ਤੋੜੇ ਲਏ ਸਨ ਉਹ ਵੀ ਕੋਲ ਆ ਕੇ ਬੋਲਿਆ, ਸੁਆਮੀ ਜੀ ਤੁਸੀਂ ਮੈਨੂੰ ਦੋ ਤੋੜੇ ਸੌਂਪੇ ਸਨ । ਵੇਖੋ ਮੈਂ ਦੋ ਤੋੜੇ ਹੋਰ ਵੀ ਕਮਾਏ । 23 ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼ ! ਤੂੰ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ । ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ । 24 ਫੇਰ ਜਿਸ ਨੇ ਇੱਕ ਤੋੜਾ ਲਿਆ ਸੀ ਉਹ ਵੀ ਕੋਲ ਆ ਕੇ ਬੋਲਿਆ, ਸੁਆਮੀ ਜੀ ਮੈਂ ਤੁਹਾਨੂੰ ਜਾਣਦਾ ਹਾਂ ਜੋ ਤੁਸੀਂ ਕਰੜੇ ਆਦਮੀ ਹੋ ਕਿ ਜਿੱਥੇ ਤੁਸੀਂ ਨਹੀਂ ਬੀਜਿਆ ਉੱਥੋਂ ਵੱਢਦੇ ਹੋ ਅਤੇ ਜਿੱਥੇ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦੇ ਹੋ । 25 ਸੋ ਮੈਂ ਡਰਿਆ ਅਤੇ ਜਾ ਕੇ ਤੁਹਾਡੇ ਤੋੜੇ ਨੂੰ ਧਰਤੀ ਵਿੱਚ ਲੁਕਾ ਦਿੱਤਾ । ਇਹ ਆਪਣਾ ਤੋੜਾ ਵਾਪਸ ਲੈ ਲਵੋ । 26 ਉਸ ਦੇ ਮਾਲਕ ਨੇ ਉਸ ਨੂੰ ਉੱਤਰ ਦਿੱਤਾ, ਓਏ ਦੁਸ਼ਟ ਅਤੇ ਆਲਸੀ ਨੌਕਰ ! ਕੀ ਤੂੰ ਜਾਣਦਾ ਹੈਂ ਕਿ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਵੱਢਦਾ ਹਾਂ ਅਤੇ ਜਿੱਥੇ ਮੈਂ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦਾ ਹਾਂ ? 27 ਇਸ ਲਈ ਤੈਨੂੰ ਚਾਹੀਦਾ ਸੀ ਜੋ ਮੇਰੇ ਰੁਪਏ ਸ਼ਾਹੂਕਾਰਾਂ ਨੂੰ ਦਿੰਦਾ ਤਾਂ ਮੈਂ ਆ ਕੇ ਆਪਣਾ ਮਾਲ ਵਿਆਜ ਸਮੇਤ ਲੈਂਦਾ । 28 ਸੋ ਉਹ ਤੋੜਾ ਉਸ ਕੋਲੋਂ ਲੈ ਲਓ ਅਤੇ ਜਿਸ ਦੇ ਕੋਲ ਦਸ ਤੋੜੇ ਹਨ ਉਹ ਨੂੰ ਦਿਓ । 29 ਕਿਉਂਕਿ ਜਿਸ ਕਿਸੇ ਕੋਲ ਕੁੱਝ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਉਹ ਦਾ ਵਾਧਾ ਹੋਵੇਗਾ ਪਰ ਜਿਸ ਦੇ ਕੋਲ ਨਹੀਂ ਉਸ ਕੋਲੋਂ ਜੋ ਉਹ ਦਾ ਹੈ ਉਹ ਵੀ ਲੈ ਲਿਆ ਜਾਵੇਗਾ । 30 ਇਸ ਨਿਕੰਮੇ ਨੌਕਰ ਨੂੰ ਬਾਹਰ ਅੰਧਘੋਰ ਵਿੱਚ ਸੁੱਟ ਦਿਓ । ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ ।ਨਿਆਂ ਦਾ ਦਿਨ31 ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ । 32 ਅਤੇ ਸਭ ਕੌਮਾਂ ਉਹ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਜਿਸ ਤਰ੍ਹਾਂ ਅਯਾਲੀ ਭੇਡਾਂ ਨੂੰ ਬੱਕਰੀਆਂ ਵਿੱਚੋਂ ਅਲੱਗ ਕਰਦਾ ਹੈ, ਉਸੇ ਤਰ੍ਹਾਂ ਉਹ ਉਨ੍ਹਾਂ ਨੂੰ ਇੱਕ ਦੂਜੇ ਤੋਂ ਅਲੱਗ ਕਰੇਗਾ । 33 ਅਤੇ ਉਹ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਤੇ ਬੱਕਰੀਆਂ ਨੂੰ ਖੱਬੇ ਪਾਸੇ ਖੜ੍ਹਾ ਕਰੇਗਾ । 34 ਤਦ ਰਾਜਾ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ ! ਜਿਹੜਾ ਰਾਜ ਜਗਤ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ, ਉਹ ਦੇ ਵਾਰਸ ਹੋਵੋ । 35 ਕਿਉਂ ਜੋ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਹਾਇਆ ਸੀ ਅਤੇ ਤੁਸੀਂ ਮੈਨੂੰ ਪੀਣ ਨੂੰ ਦਿੱਤਾ, ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਆਪਣੇ ਘਰ ਉਤਾਰਿਆ, 36 ਨੰਗਾ ਸੀ ਅਤੇ ਤੁਸੀਂ ਮੈਨੂੰ ਕੱਪੜੇ ਪਹਿਨਾਏ, ਮੈਂ ਰੋਗੀ ਸੀ ਅਤੇ ਤੁਸੀਂ ਮੇਰੀ ਖ਼ਬਰ ਲਈ, ਮੈਂ ਕੈਦ ਵਿੱਚ ਸੀ ਅਤੇ ਤੁਸੀਂ ਮੇਰੇ ਕੋਲ ਆਏ । 37 ਤਦ ਧਰਮੀ ਲੋਕ ਉਹ ਨੂੰ ਇਹ ਉੱਤਰ ਦੇਣਗੇ, ਪ੍ਰਭੂ ਜੀ ਅਸੀਂ ਕਦੋਂ ਤੈਨੂੰ ਭੁੱਖਾ ਵੇਖਿਆ ਤੇ ਤੈਨੂੰ ਖੁਆਇਆ ਜਾਂ ਤਿਹਾਇਆ ਦੇਖਿਆ ਤੇ ਤੈਨੂੰ ਪਿਲਾਇਆ ? 38 ਕਦੋਂ ਅਸੀਂ ਤੈਨੂੰ ਪਰਦੇਸੀ ਵੇਖਿਆ ਤੇ ਤੈਨੂੰ ਆਪਣੇ ਘਰ ਉਤਾਰਿਆ ਜਾਂ ਨੰਗਾ ਵੇਖਿਆ ਤੇ ਤੈਨੂੰ ਕੱਪੜੇ ਪਹਿਨਾਏ ? 39 ਕਦੋਂ ਅਸੀਂ ਤੈਨੂੰ ਰੋਗੀ ਜਾਂ ਕੈਦੀ ਵੇਖਿਆ ਤੇ ਤੇਰੇ ਕੋਲ ਆਏ ? 40 ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ । 41 ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ । 42 ਕਿਉਂ ਜੋ ਮੈਂ ਭੁੱਖਾ ਸੀ ਤੇ ਤੁਸੀਂ ਮੈਨੂੰ ਨਾ ਖੁਆਇਆ, ਮੈਂ ਤਿਹਾਇਆ ਸੀ ਤੇ ਤੁਸੀਂ ਮੈਨੂੰ ਨਾ ਪਿਆਇਆ । 43 ਮੈਂ ਪਰਦੇਸੀ ਸੀ ਤੇ ਤੁਸੀਂ ਮੈਨੂੰ ਆਪਣੇ ਘਰ ਨਾ ਉਤਾਰਿਆ, ਨੰਗਾ ਸੀ ਤੇ ਤੁਸੀਂ ਮੈਨੂੰ ਕੱਪੜੇ ਨਾ ਪਹਿਨਾਏ, ਰੋਗੀ ਅਤੇ ਕੈਦੀ ਸੀ ਤੇ ਤੁਸੀਂ ਮੇਰੀ ਖ਼ਬਰ ਨਾ ਲਈ । 44 ਤਦ ਉਹ ਵੀ ਉੱਤਰ ਦੇਣਗੇ, ਪ੍ਰਭੂ ਜੀ ਕਦੋਂ ਅਸੀਂ ਤੈਨੂੰ ਭੁੱਖਾ ਜਾਂ ਤਿਹਾਇਆ ਜਾਂ ਪਰਦੇਸੀ ਜਾਂ ਨੰਗਾ ਜਾਂ ਰੋਗੀ ਜਾਂ ਕੈਦੀ ਵੇਖਿਆ ਅਤੇ ਤੇਰੀ ਟਹਿਲ ਸੇਵਾ ਨਾ ਕੀਤੀ ? 45 ਤਦ ਉਹ ਉਨ੍ਹਾਂ ਨੂੰ ਇਹ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਇਨ੍ਹਾਂ ਸਭਨਾਂ ਤੋਂ ਛੋਟਿਆਂ ਵਿੱਚੋਂ ਇੱਕ ਨਾਲ ਇਹ ਨਾ ਕੀਤਾ ਤਾਂ ਮੇਰੇ ਨਾਲ ਨਾ ਕੀਤਾ । 46 ਅਤੇ ਇਹ ਸਦੀਪਕ ਸਜ਼ਾ ਵਿੱਚ ਜਾਣਗੇ, ਪਰ ਧਰਮੀ ਸਦੀਪਕ ਜੀਵਨ ਵਿੱਚ ।

ਮੱਤੀ 25

ਯਿਸੂ ਦੇ ਅਧਿਕਾਰ ਦੇ ਬਾਰੇ ਪ੍ਰਸ਼ਨ23

 ਜਦ ਉਹ ਹੈਕਲ ਵਿੱਚ ਆ ਕੇ ਉਪਦੇਸ਼ ਦਿੰਦਾ ਸੀ ਤਦ ਮੁੱਖ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਉਹ ਦੇ ਕੋਲ ਆਏ ਅਤੇ ਬੋਲੇ, ਤੂੰ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ ਅਤੇ ਇਹ ਅਧਿਕਾਰ ਕਿਸ ਨੇ ਤੈਨੂੰ ਦਿੱਤਾ ? 24 ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਵੀ ਤੁਹਾਡੇ ਤੋਂ ਇੱਕ ਗੱਲ ਪੁੱਛਦਾ ਹਾਂ ਸੋ ਜੇ ਤੁਸੀਂ ਮੈਨੂੰ ਦੱਸੋ ਤਾਂ ਮੈਂ ਵੀ ਤੁਹਾਨੂੰ ਦੱਸਾਂਗਾ ਕਿ ਮੈਂ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ । 25 ਯੂਹੰਨਾ ਦਾ ਬਪਤਿਸਮਾ ਕਿੱਥੋਂ ਸੀ, ਸਵਰਗ ਵੱਲੋਂ ਜਾਂ ਮਨੁੱਖਾਂ ਵੱਲੋਂ ? ਅਤੇ ਉਹ ਆਪਸ ਵਿੱਚ ਵਿਚਾਰ ਕਰ ਕੇ ਕਹਿਣ ਲੱਗੇ, ਜੇ ਆਖੀਏ, “ਸਵਰਗ ਵੱਲੋਂ” ਤਾਂ ਉਹ ਸਾਨੂੰ ਕਹੇਗਾ, ਫੇਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਹੀਂ ਕੀਤਾ ? 26 ਅਤੇ ਜੇ ਆਖੀਏ, “ਮਨੁੱਖਾਂ ਵੱਲੋਂ” ਤਾਂ ਲੋਕਾਂ ਤੋਂ ਡਰਦੇ ਹਾਂ ਕਿਉਂ ਜੋ ਸਾਰੇ ਯੂਹੰਨਾ ਨੂੰ ਨਬੀ ਮੰਨਦੇ ਹਨ । 27 ਤਦ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ । ਉਸ ਨੇ ਵੀ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਨਹੀਂ ਦੱਸਦਾ ਜੋ ਕਿਹੜੇ ਅਧਿਕਾਰ ਨਾਲ ਮੈਂ ਇਹ ਕੰਮ ਕਰਦਾ ਹਾਂ ।ਦੋ ਪੁੱਤਰਾਂ ਦਾ ਦ੍ਰਿਸ਼ਟਾਂਤ28 ਪਰ ਤੁਸੀਂ ਕੀ ਸਮਝਦੇ ਹੋ ? ਇੱਕ ਮਨੁੱਖ ਦੇ ਦੋ ਪੁੱਤਰ ਸਨ ਅਤੇ ਉਹ ਪਹਿਲੇ ਦੇ ਕੋਲ ਆ ਕੇ ਬੋਲਿਆ, ਪੁੱਤਰ ਜਾ । ਅੱਜ ਅੰਗੂਰੀ ਬਾਗ਼ ਵਿੱਚ ਕੰਮ ਕਰ । 29 ਅਤੇ ਉਸ ਨੇ ਉੱਤਰ ਦਿੱਤਾ, ਮੇਰਾ ਜੀ ਨਹੀਂ ਕਰਦਾ ਪਰ ਬਾਅਦ ਵਿੱਚ ਪਛਤਾਇਆ ਅਤੇ ਚਲਾ ਗਿਆ । 30 ਫੇਰ ਦੂਜੇ ਦੇ ਕੋਲ ਆ ਕੇ ਇਹੋ ਹੀ ਕਿਹਾ ਅਤੇ ਉਸ ਨੇ ਉੱਤਰ ਦਿੱਤਾ, ਠੀਕ ਹੈ ਜੀ, ਪਰ ਨਾ ਗਿਆ । 31 ਸੋ ਇਨ੍ਹਾਂ ਦੋਹਾਂ ਵਿੱਚੋਂ ਕਿਸ ਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ ? ਉਨ੍ਹਾਂ ਆਖਿਆ ਪਹਿਲੇ ਨੇ । ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਚੁੰਗੀ ਲੈਣ ਵਾਲੇ ਅਤੇ ਵੇਸਵਾ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਵੜਨਗੇ । 32 ਕਿਉਂ ਜੋ ਯੂਹੰਨਾ ਧਾਰਮਿਕਤਾ ਦੇ ਰਾਹੀਂ ਤੁਹਾਡੇ ਕੋਲ ਆਇਆ ਅਤੇ ਤੁਸੀਂ ਉਸ ਉੱਤੇ ਵਿਸ਼ਵਾਸ ਨਾ ਕੀਤਾ ਪਰ ਮਸੂਲੀਆਂ ਅਤੇ ਕੰਜਰੀਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਤੁਸੀਂ ਇਹ ਵੇਖ ਕੇ ਬਾਅਦ ਵਿੱਚ ਵੀ ਨਾ ਪਛਤਾਏ ਕਿ ਉਸ ਉੱਤੇ ਵਿਸ਼ਵਾਸ ਕਰਦੇ ।ਦੁਸ਼ਟ ਮਾਲੀਆਂ ਦਾ ਦ੍ਰਿਸ਼ਟਾਂਤ33 ਇੱਕ ਹੋਰ ਦ੍ਰਿਸ਼ਟਾਂਤ ਸੁਣੋ ਜੋ ਇੱਕ ਘਰ ਦਾ ਮਾਲਕ ਸੀ ਜਿਸ ਨੇ ਅੰਗੂਰੀ ਬਾਗ਼ ਲਾਇਆ ਅਤੇ ਉਹ ਦੇ ਚੁਫ਼ੇਰੇ ਵਾੜ ਕੀਤੀ ਅਤੇ ਉਸ ਵਿੱਚ ਰਸ ਲਈ ਇੱਕ ਚੁਬੱਚਾ ਕੱਢਿਆ ਅਤੇ ਬੁਰਜ ਉਸਾਰਿਆ ਅਤੇ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਪਰਦੇਸ ਚੱਲਿਆ ਗਿਆ । 34 ਜਦੋਂ ਫਲਾਂ ਦੀ ਰੁੱਤ ਨੇੜੇ ਆਈ ਤਾਂ ਉਹ ਨੇ ਆਪਣੇ ਨੌਕਰ ਮਾਲੀਆਂ ਦੇ ਕੋਲ ਆਪਣੇ ਫਲ ਲੈਣ ਲਈ ਭੇਜੇ । 35 ਅਤੇ ਮਾਲੀਆਂ ਨੇ ਉਹ ਦੇ ਨੌਕਰਾਂ ਨੂੰ ਫੜ੍ਹ ਕੇ ਕਿਸੇ ਨੂੰ ਕੁੱਟਿਆ, ਕਿਸੇ ਨੂੰ ਮਾਰ ਸੁੱਟਿਆ ਅਤੇ ਕਿਸੇ ਨੂੰ ਪਥਰਾਉ ਕੀਤਾ । 36 ਫੇਰ ਉਸ ਨੇ ਪਹਿਲਾਂ ਨਾਲੋਂ ਵੱਧ ਨੌਕਰਾਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਇਨ੍ਹਾਂ ਨਾਲ ਵੀ ਉਸੇ ਤਰ੍ਹਾਂ ਕੀਤਾ । 37 ਅੰਤ ਉਸ ਨੇ ਆਪਣੇ ਪੁੱਤਰ ਨੂੰ ਉਨ੍ਹਾਂ ਦੇ ਕੋਲ ਇਹ ਕਹਿ ਕੇ ਭੇਜਿਆ ਕਿ ਉਹ ਮੇਰੇ ਪੁੱਤਰ ਦਾ ਆਦਰ ਕਰਨਗੇ । 38 ਪਰ ਮਾਲੀਆਂ ਨੇ ਜਦ ਉਹ ਦੇ ਪੁੱਤਰ ਨੂੰ ਵੇਖਿਆ ਤਾਂ ਆਪਸ ਵਿੱਚ ਕਿਹਾ, ਵਾਰਸ ਇਹੋ ਹੈ, ਆਓ ਇਹ ਨੂੰ ਮਾਰ ਸੁੱਟੀਏ ਅਤੇ ਉਹ ਦਾ ਵਿਰਸਾ ਸਾਂਭ ਲਈਏ । 39 ਅਤੇ ਉਨ੍ਹਾਂ ਉਸ ਨੂੰ ਫੜਿਆ ਅਤੇ ਬਾਗੋਂ ਬਾਹਰ ਕੱਢ ਕੇ ਮਾਰ ਸੁੱਟਿਆ । 40 ਸੋ ਜਦ ਬਾਗ਼ ਦਾ ਮਾਲਕ ਆਵੇਗਾ ਤਦ ਉਨ੍ਹਾਂ ਮਾਲੀਆਂ ਨਾਲ ਕੀ ਕਰੇਗਾ ? 41 ਉਨ੍ਹਾਂ ਨੇ ਉਸ ਨੂੰ ਆਖਿਆ ਕਿ ਉਨ੍ਹਾਂ ਬੁਰਿਆਂ ਦਾ ਬੁਰੀ ਤਰ੍ਹਾਂ ਨਾਸ ਕਰੇਗਾ ਅਤੇ ਅੰਗੂਰੀ ਬਾਗ਼ ਹੋਰਨਾਂ ਮਾਲੀਆਂ ਨੂੰ ਸੌਂਪੇਗਾ ਜੋ ਰੁੱਤ ਸਿਰ ਉਸ ਨੂੰ ਫਲ ਪਹੁੰਚਾਉਣਗੇ । 42 ਯਿਸੂ ਨੇ ਉਨ੍ਹਾਂ ਨੂੰ ਆਖਿਆ, ਕੀ ਤੁਸੀਂ ਪਵਿੱਤਰ ਗ੍ਰੰਥਾਂ ਵਿੱਚ ਕਦੇ ਨਹੀਂ ਪੜ੍ਹਿਆ ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ । ਇਹ ਪ੍ਰਭੂ ਦੀ ਵੱਲੋਂ ਹੋਇਆ, ਅਤੇ ਸਾਡੀ ਨਜ਼ਰ ਵਿੱਚ ਅਚਰਜ ਹੈ । 43 ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਅਤੇ ਪਰਾਈ ਕੌਮ ਨੂੰ ਦਿੱਤਾ ਜਾਵੇਗਾ, ਜਿਹੜੀ ਉਹ ਦੇ ਫਲ ਦੇਵੇ । 44 ਅਤੇ ਜੋ ਕੋਈ ਇਸ ਪੱਥਰ ਉੱਤੇ ਡਿੱਗੇਗਾ ਸੋ ਚੂਰ-ਚੂਰ ਹੋ ਜਾਵੇਗਾ ਪਰ ਜਿਹ ਦੇ ਉੱਤੇ ਉਹ ਡਿੱਗੇ ਉਹ ਨੂੰ ਪੀਹ ਸੁੱਟੇਗਾ । 45 ਜਦ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਉਹ ਦੇ ਦ੍ਰਿਸ਼ਟਾਂਤ ਸੁਣੇ ਤਾਂ ਸਮਝਿਆ ਜੋ ਉਹ ਸਾਡੇ ਹੀ ਬਾਰੇ ਵਿੱਚ ਆਖਦਾ ਹੈ । 46 ਅਤੇ ਜਦ ਉਹ ਉਸ ਨੂੰ ਫੜ੍ਹਨਾ ਚਾਹੁੰਦੇ ਸਨ ਤਾਂ ਲੋਕਾਂ ਤੋਂ ਡਰੇ, ਕਿਉਂਕਿ ਲੋਕ ਉਸ ਨੂੰ ਨਬੀ ਮੰਨਦੇ ਸਨ ।
ਵਿਆਹ ਦੇ ਭੋਜ ਦਾ ਦ੍ਰਿਸ਼ਟਾਂਤ22ਯਿਸੂ ਨੇ ਉਨ੍ਹਾਂ ਦੇ ਨਾਲ ਫਿਰ ਦ੍ਰਿਸ਼ਟਾਤਾਂ ਵਿੱਚ ਕਿਹਾ, ਸਵਰਗ ਰਾਜ ਕਿਸੇ ਰਾਜੇ ਵਰਗਾ ਹੈ ਜਿਸ ਨੇ ਆਪਣੇ ਪੁੱਤਰ ਦਾ ਵਿਆਹ ਕੀਤਾ । ਅਤੇ ਉਸ ਨੇ ਸੱਦੇ ਹੋਇਆਂ ਨੂੰ ਵਿਆਹ ਵਿੱਚ ਸੱਦਣ ਲਈ ਆਪਣੇ ਨੌਕਰਾਂ ਨੂੰ ਭੇਜਿਆ ਪਰ ਉਹ ਆਉਣ ਲਈ ਤਿਆਰ ਨਾ ਹੋਏ । ਫਿਰ ਉਹ ਨੇ ਹੋਰਨਾਂ ਨੌਕਰਾਂ ਨੂੰ ਇਹ ਕਹਿ ਕੇ ਭੇਜਿਆ ਜੋ ਸੱਦੇ ਹੋਇਆਂ ਨੂੰ ਆਖੋ ਕਿ ਵੇਖੋ ਮੈਂ ਭੋਜਨ ਤਿਆਰ ਕੀਤਾ ਹੈ ਅਤੇ ਮੇਰੇ ਬੈਲ ਤੇ ਮੋਟੇ-ਮੋਟੇ ਜਾਨਵਰ ਵੱਢੇ ਗਏ ਹਨ ਅਤੇ ਸਭ ਕੁੱਝ ਤਿਆਰ ਹੈ । ਤੁਸੀਂ ਵਿਆਹ ਵਿੱਚ ਆਓ । ਪਰ ਉਹਨਾਂ ਨੇ ਕੋਈ ਪਰਵਾਹ ਨਾ ਕੀਤੀ ਅਤੇ ਚੱਲੇ ਗਏ, ਕੋਈ ਆਪਣੇ ਖੇਤ ਨੂੰ ਅਤੇ ਕੋਈ ਆਪਣੇ ਵਣਜ-ਵਪਾਰ ਨੂੰ, ਅਤੇ ਕਈਆਂ ਨੇ ਉਹ ਦੇ ਨੌਕਰਾਂ ਨੂੰ ਫੜ੍ਹ ਕੇ ਉਨ੍ਹਾਂ ਦੀ ਬੇਇੱਜ਼ਤੀ ਕੀਤੀ ਅਤੇ ਮਾਰ ਸੁੱਟਿਆ । ਤਦ ਰਾਜੇ ਨੂੰ ਕ੍ਰੋਧ ਆਇਆ ਅਤੇ ਉਸ ਨੇ ਆਪਣੀਆਂ ਫ਼ੌਜਾਂ ਭੇਜ ਕੇ ਉਨ੍ਹਾਂ ਖ਼ੂਨੀਆਂ ਦਾ ਨਾਸ ਕਰ ਦਿੱਤਾ ਅਤੇ ਉਨ੍ਹਾਂ ਦਾ ਸ਼ਹਿਰ ਫੂਕ ਸੁੱਟਿਆ । ਤਦ ਉਸ ਨੇ ਆਪਣੇ ਨੌਕਰਾਂ ਨੂੰ ਆਖਿਆ, ਵਿਆਹ ਦਾ ਸਮਾਨ ਤਾਂ ਤਿਆਰ ਹੈ ਪਰ ਸੱਦੇ ਹੋਏ ਯੋਗ ਨਹੀਂ ਹਨ । ਸੋ ਤੁਸੀਂ ਚੌਕਾਂ ਵਿੱਚ ਜਾਓ ਅਤੇ ਜਿੰਨੇ ਤੁਹਾਨੂੰ ਮਿਲਣ ਵਿਆਹ ਵਿੱਚ ਸੱਦ ਲਿਆਓ । 10 ਤਦ ਉਹ ਨੌਕਰ ਰਸਤਿਆਂ ਉੱਤੇ ਬਾਹਰ ਜਾ ਕੇ ਬੁਰੇ ਭਲੇ ਜਿੰਨੇ ਮਿਲੇ ਸਭਨਾਂ ਨੂੰ ਇਕੱਠੇ ਕਰ ਲਿਆਏ ਅਤੇ ਵਿਆਹ ਵਾਲਾ ਘਰ ਮਹਿਮਾਨਾਂ ਨਾਲ ਭਰ ਗਿਆ । 11 ਪਰ ਜਦ ਰਾਜਾ ਮਹਿਮਾਨਾਂ ਨੂੰ ਵੇਖਣ ਅੰਦਰ ਆਇਆ ਤਦ ਉੱਥੇ ਇੱਕ ਮਨੁੱਖ ਨੂੰ ਦੇਖਿਆ ਜਿਸ ਨੇ ਵਿਆਹ ਵਾਲੇ ਕੱਪੜੇ ਨਹੀਂ ਪਹਿਨੇ ਹੋਏ ਸਨ । 12 ਅਤੇ ਉਹ ਨੂੰ ਕਿਹਾ, ਭਾਈ, ਤੂੰ ਇੱਥੇ ਵਿਆਹ ਵਾਲੇ ਕੱਪੜਿਆਂ ਬਿਨ੍ਹਾਂ ਕਿਵੇਂ ਅੰਦਰ ਆਇਆ ? ਪਰ ਉਹ ਚੁੱਪ ਹੀ ਰਿਹਾ । 13 ਤਦ ਰਾਜੇ ਨੇ ਸੇਵਾਦਾਰਾਂ ਨੂੰ ਆਖਿਆ, ਇਹ ਦੇ ਹੱਥ-ਪੈਰ ਬੰਨ੍ਹ ਕੇ ਇਹ ਨੂੰ ਬਾਹਰ ਦੇ ਅੰਧਘੋਰ ਵਿੱਚ ਸੁੱਟ ਦਿਓ ! ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ । 14 ਕਿਉਂ ਜੋ ਸੱਦੇ ਹੋਏ ਤਾਂ ਬਹੁਤ ਹਨ ਪਰ ਚੁਣੇ ਹੋਏ ਥੋੜ੍ਹੇ ।ਕੈਸਰ ਨੂੰ ਕਰ ਦੇਣਾ15 ਤਦ ਫ਼ਰੀਸੀਆਂ ਨੇ ਯੋਜਨਾ ਬਣਾਈ ਜੋ ਉਹ ਨੂੰ ਕਿਸ ਤਰ੍ਹਾਂ ਗੱਲਾਂ ਵਿੱਚ ਫਸਾਈਏ । 16 ਅਤੇ ਉਨ੍ਹਾਂ ਆਪਣੇ ਚੇਲਿਆਂ ਨੂੰ ਹੇਰੋਦੀਆਂ ਦੇ ਨਾਲ ਉਸ ਦੇ ਕੋਲ ਭੇਜਿਆ ਕਿ ਉਸ ਨੂੰ ਆਖਣ, ਗੁਰੂ ਜੀ, ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ । 17 ਸੋ ਸਾਨੂੰ ਦੱਸ, ਤੂੰ ਕੀ ਸਮਝਦਾ ਹੈਂ ਜੋ ਕੈਸਰ ਨੂੰ ਕਰ ਦੇਣਾ ਯੋਗ ਹੈ ਜਾਂ ਨਹੀਂ ? 18 ਪਰ ਯਿਸੂ ਨੇ ਉਨ੍ਹਾਂ ਦੀ ਚਲਾਕੀ ਸਮਝ ਕੇ ਆਖਿਆ, ਹੇ ਕਪਟੀਓ ਕਿਉਂ ਮੈਨੂੰ ਪਰਖਦੇ ਹੋ ? 19 ਕਰ ਦਾ ਸਿੱਕਾ ਮੈਨੂੰ ਵਿਖਾਓ । ਤਦ ਉਹ ਇੱਕ ਅੱਠਿਆਨੀ ਉਸ ਕੋਲ ਲਿਆਏ । 20 ਅਤੇ ਉਸ ਨੇ ਉਨ੍ਹਾਂ ਨੂੰ ਕਿਹਾ, ਇਹ ਮੂਰਤ ਅਤੇ ਲਿਖਤ ਕਿਸ ਦੀ ਹੈ ? 21 ਉਨ੍ਹਾਂ ਉਸ ਨੂੰ ਕਿਹਾ, ਕੈਸਰ ਦੀ । ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਫੇਰ ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ ਉਹ ਕੈਸਰ ਨੂੰ ਅਤੇ ਜਿਹੜੀਆਂ ਪਰਮੇਸ਼ੁਰ ਦੀਆਂ ਹਨ ਉਹ ਪਰਮੇਸ਼ੁਰ ਨੂੰ ਦਿਓ । 22 ਅਤੇ ਉਨ੍ਹਾਂ ਨੇ ਇਹ ਸੁਣ ਕੇ ਹੈਰਾਨ ਹੋਏ ਅਤੇ ਉਸ ਨੂੰ ਛੱਡ ਕੇ ਚੱਲੇ ਗਏ ।ਜੀ ਉੱਠਣਾ ਅਤੇ ਵਿਆਹ23 ਉਸੇ ਦਿਨ ਸਦੂਕੀ ਜਿਹੜੇ ਆਖਦੇ ਹਨ ਜੋ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ ਉਹ ਦੇ ਕੋਲ ਆਏ ਅਤੇ ਉਸ ਤੋਂ ਸਵਾਲ ਪੁੱਛਿਆ 24 ਕਿ ਗੁਰੂ ਜੀ ਮੂਸਾ ਨੇ ਆਖਿਆ ਸੀ ਕਿ ਜੇ ਕੋਈ ਬੇ-ਔਲਾਦ ਮਰ ਜਾਵੇ ਤਾਂ ਉਹ ਦਾ ਭਰਾ ਉਹ ਦੀ ਪਤਨੀ ਨਾਲ ਵਿਆਹ ਕਰ ਲਵੇ ਅਤੇ ਆਪਣੇ ਭਰਾ ਲਈ ਸੰਤਾਨ ਉਤਪੰਨ ਕਰੇ । 25 ਸੋ ਸਾਡੇ ਵਿੱਚ ਸੱਤ ਭਰਾ ਸਨ ਅਤੇ ਪਹਿਲਾ ਵਿਆਹ ਕਰ ਕੇ ਮਰ ਗਿਆ ਅਤੇ ਬੇ-ਔਲਾਦਾ ਹੋਣ ਕਰਕੇ ਆਪਣੇ ਭਰਾ ਦੇ ਲਈ ਆਪਣੀ ਪਤਨੀ ਛੱਡ ਗਿਆ । 26 ਇਸੇ ਤਰ੍ਹਾਂ ਦੂਜਾ ਵੀ ਅਤੇ ਤੀਜਾ ਵੀ, ਇਸੇ ਤਰ੍ਹਾਂ ਸੱਤਵੇਂ ਤੱਕ । 27 ਅਤੇ ਸਾਰਿਆਂ ਦੇ ਬਾਅਦ ਉਹ ਔਰਤ ਵੀ ਮਰ ਗਈ । 28 ਉਪਰੰਤ ਮੁਰਦਿਆਂ ਦੇ ਜੀ ਉੱਠਣ ਦੇ ਦਿਨ ਨੂੰ ਉਹ ਉਨ੍ਹਾਂ ਸੱਤਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ ਕਿਉਂਕਿ ਉਹ ਸਭਨਾਂ ਦੀ ਪਤਨੀ ਬਣੀ ਸੀ ? 29 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਪਵਿੱਤਰ ਗ੍ਰੰਥਾਂ ਅਤੇ ਪਰਮੇਸ਼ੁਰ ਦੀ ਸਮਰੱਥਾ ਨੂੰ ਨਹੀਂ ਜਾਣਦੇ, ਇਸੇ ਲਈ ਗਲਤੀ ਕਰਦੇ ਹੋ । 30 ਕਿਉਂ ਜੋ ਜੀ ਉੱਠਣ ਵਾਲੇ ਦਿਨ ਵਿੱਚ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ ਪਰ ਸਵਰਗ ਵਿੱਚ ਦੂਤਾਂ ਵਰਗੇ ਹਨ । 31 ਪਰ ਮੁਰਦਿਆਂ ਦੇ ਜੀ ਉੱਠਣ ਦਿਨ ਦੇ ਵਿਖੇ ਕੀ ਤੁਸੀਂ ਉਹ ਨਹੀਂ ਪੜ੍ਹਿਆ ਜੋ ਪਰਮੇਸ਼ੁਰ ਨੇ ਤੁਹਾਨੂੰ ਆਖਿਆ 32 ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ ? ਉਹ ਮੁਰਦਿਆਂ ਦਾ ਪਰਮੇਸ਼ੁਰ ਨਹੀਂ ਪਰ ਜਿਉਂਦਿਆਂ ਦਾ ਹੈ । 33 ਅਤੇ ਲੋਕ ਇਹ ਸੁਣ ਕੇ ਉਹ ਦੇ ਉਪਦੇਸ਼ ਤੋਂ ਹੈਰਾਨ ਹੋਏ ।ਸਭ ਤੋਂ ਵੱਡੀ ਆਗਿਆ34 ਪਰ ਜਦ ਫ਼ਰੀਸੀਆਂ ਨੇ ਸੁਣਿਆ ਜੋ ਉਹ ਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ, ਤਦ ਉਹ ਇੱਕ ਥਾਂ ਇਕੱਠੇ ਹੋਏ । 35 ਅਤੇ ਉਨ੍ਹਾਂ ਵਿੱਚੋਂ ਇੱਕ ਨੇ ਜਿਹੜਾ ਉਪਦੇਸ਼ਕ ਸੀ ਉਹ ਦੇ ਪਰਖਣ ਲਈ ਸਵਾਲ ਕੀਤਾ 36 ਕਿ ਗੁਰੂ ਜੀ, ਮੂਸਾ ਦੀ ਬਿਵਸਥਾ ਵਿੱਚ ਵੱਡਾ ਹੁਕਮ ਕਿਹੜਾ ਹੈ ? 37 ਅਤੇ ਉਹ ਨੇ ਉਸ ਨੂੰ ਕਿਹਾ, ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ । 38 ਵੱਡਾ ਅਤੇ ਪਹਿਲਾ ਹੁਕਮ ਇਹੋ ਹੈ । 39 ਅਤੇ ਦੂਜਾ ਇਸ ਤਰ੍ਹਾਂ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ । 40 ਇਨ੍ਹਾਂ ਦੋਹਾਂ ਹੁਕਮਾਂ ਉੱਤੇ ਮੂਸਾ ਦੀ ਸਾਰੀ ਬਿਵਸਥਾ ਅਤੇ ਨਬੀਆਂ ਦੇ ਬਚਨ ਟਿਕੇ ਹੋਏ ਹਨ ।ਮਸੀਹ ਕਿਸ ਦਾ ਪੁੱਤਰ ਹੈ ?41 ਜਿਸ ਵੇਲੇ ਫ਼ਰੀਸੀ ਇਕੱਠੇ ਸਨ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ 42 ਮਸੀਹ ਦੇ ਬਾਰੇ ਤੁਸੀਂ ਕੀ ਸਮਝਦੇ ਹੋ, ਉਹ ਕਿਹ ਦਾ ਪੁੱਤਰ ਹੈ ? ਉਨ੍ਹਾਂ ਉਸ ਨੂੰ ਆਖਿਆ, ਦਾਊਦ ਦਾ । 43 ਉਸ ਨੇ ਉਨ੍ਹਾਂ ਨੂੰ ਕਿਹਾ, ਫੇਰ ਦਾਊਦ ਆਤਮਾ ਦੀ ਰਾਹੀਂ ਕਿਵੇਂ ਉਹ ਨੂੰ ਪ੍ਰਭੂ ਆਖਦਾ ਹੈ ? ਕਿ 44 ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦੇਵਾਂ ।45 ਸੋ ਜਦ ਦਾਊਦ ਉਹ ਨੂੰ ਪ੍ਰਭੂ ਆਖਦਾ ਹੈ ਤਾਂ ਉਹ ਉਸ ਦਾ ਪੁੱਤਰ ਕਿਸ ਤਰ੍ਹਾਂ ਹੋਇਆ ? 46 ਅਤੇ ਕੋਈ ਉਹ ਨੂੰ ਜਵਾਬ ਵਿੱਚ ਇੱਕ ਬਚਨ ਵੀ ਨਾ ਕਹਿ ਸਕਿਆ, ਨਾ ਉਸ ਦਿਨ ਤੋਂ ਕਿਸੇ ਦੀ ਹਿੰਮਤ ਹੋਈ ਜੋ ਉਸ ਅੱਗੇ ਕੋਈ ਪ੍ਰਸ਼ਨ ਕਰੇ ।
ਉਪਦੇਸ਼ਕਾਂ ਅਤੇ ਫ਼ਰੀਸੀਆਂ ਤੋਂ ਸਾਵਧਾਨ ਰਹੋ23ਤਦ ਯਿਸੂ ਨੇ ਲੋਕਾਂ ਨੂੰ ਅਤੇ ਆਪਣੇ ਚੇਲਿਆਂ ਨੂੰ ਕਿਹਾ, ਉਪਦੇਸ਼ਕ ਅਤੇ ਫ਼ਰੀਸੀ ਮੂਸਾ ਦੀ ਗੱਦੀ ਉੱਤੇ ਬੈਠੇ ਹਨ । ਇਸ ਲਈ ਸਭ ਕੁੱਝ ਜੋ ਉਹ ਤੁਹਾਨੂੰ ਕਹਿਣ ਤੁਸੀਂ ਮੰਨ ਲੈਣਾ ਅਤੇ ਉਹ ਦੀ ਪਾਲਣਾ ਕਰਨੀ ਪਰ ਉਨ੍ਹਾਂ ਵਰਗੇ ਕੰਮ ਨਾ ਕਰਨਾ ਕਿਉਂਕਿ ਜੋ ਉਹ ਕਹਿੰਦੇ ਹਨ ਸੋ ਉਹ ਕਰਦੇ ਨਹੀਂ । ਉਹ ਭਾਰੇ ਬੋਝ ਜਿਨ੍ਹਾਂ ਦਾ ਚੁੱਕਣਾ ਔਖਾ ਹੈ, ਬੰਨ੍ਹ ਕੇ ਮਨੁੱਖਾਂ ਦਿਆਂ ਮੋਢਿਆਂ ਉੱਤੇ ਰੱਖਦੇ ਹਨ ਉਹ ਆਪ ਉਨ੍ਹਾਂ ਨੂੰ ਉਂਗਲ ਨਾਲ ਖਿਸਕਾਉਣਾ ਵੀ ਨਹੀਂ ਚਾਹੁੰਦੇ । ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਉਣ ਲਈ ਕਰਦੇ ਹਨ ਕਿਉਂ ਜੋ ਉਹ ਆਪਣੇ ਪੋਥੀਆਂ ਵਾਲੇ ਥੈਲੇ ਚੌੜੇ ਕਰਦੇ ਅਤੇ ਆਪਣੀਆਂ ਝਾਲਰਾਂ ਵਧਾਉਂਦੇ ਹਨ । ਅਤੇ ਦਾਵਤ ਵਿੱਚ ਖ਼ਾਸ ਥਾਵਾਂ ਅਤੇ ਪ੍ਰਾਰਥਨਾ ਘਰ ਵਿੱਚ ਅਗਲੀਆਂ ਕੁਰਸੀਆਂ । ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਅਤੇ ਮਨੁੱਖਾਂ ਕੋਲੋਂ ਗੁਰੂ ਜੀ ਅਖਵਾਉਣ ਦੇ ਭੁੱਖੇ ਹਨ । ਪਰ ਤੁਸੀਂ ਗੁਰੂ ਨਾ ਅਖਵਾਓ, ਕਿਉਂ ਜੋ ਤੁਹਾਡਾ ਗੁਰੂ ਇੱਕੋ ਹੈ ਅਤੇ ਤੁਸੀਂ ਸਾਰੇ ਭਾਈ ਹੋ । ਧਰਤੀ ਉੱਤੇ ਕਿਸੇ ਨੂੰ ਆਪਣਾ ਪਿਤਾ ਨਾ ਆਖੋ ਕਿਉਂ ਜੋ ਤੁਹਾਡਾ ਪਿਤਾ ਇੱਕੋ ਹੈ, ਜਿਹੜਾ ਸਵਰਗ ਵਿੱਚ ਹੈ । 10 ਅਤੇ ਨਾ ਤੁਸੀਂ ਮਾਲਕ ਅਖਵਾਓ, ਕਿਉਂ ਜੋ ਤੁਹਾਡਾ ਮਾਲਕ ਇੱਕੋ ਹੈ ਅਰਥਾਤ ਮਸੀਹ । 11 ਪਰ ਉਹ ਜਿਹੜਾ ਤੁਹਾਡੇ ਵਿੱਚੋਂ ਹੋਰਨਾਂ ਨਾਲੋਂ ਵੱਡਾ ਹੈ, ਉਹ ਤੁਹਾਡਾ ਸੇਵਾਦਾਰ ਹੋਵੇ । 12 ਅਤੇ ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਗਾ, ਉਹ ਨੀਵਾਂ ਕੀਤਾ ਜਾਵੇਗਾ ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਗਾ. ਉਹ ਉੱਚਾ ਕੀਤਾ ਜਾਵੇਗਾ ।ਉਪਦੇਸ਼ਕਾਂ ਅਤੇ ਫ਼ਰੀਸੀਆਂ ਉੱਤੇ ਸੱਤ ਹਾਏ13 ਪਰ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ । 14 ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ ! ਕਿਉਂਕਿ ਤੁਸੀਂ ਵਿਖਾਵੇ ਲਈ ਲੰਮੀਆਂ ਲੰਮੀਆਂ ਪ੍ਰਾਰਥਨਾ ਕਰਦੇ ਹੋ, ਪਰ ਵਿਧਵਾਵਾਂ ਦੇ ਘਰ ਨੂੰ ਲੁੱਟ ਲੈਂਦੇ ਹੋ । ਤੁਹਾਨੂੰ ਵੱਡੀ ਸਜ਼ਾ ਮਿਲੇਗੀ ।15 ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ ! ਕਿਉਂ ਜੋ ਤੁਸੀਂ ਇੱਕ ਮਨੁੱਖ ਨੂੰ ਆਪਣੇ ਪੰਥ ਵਿੱਚ ਰਲਾਉਣ ਲਈ ਜਲ-ਥਲ ਗਾਹੁੰਦੇ ਹੋ ਅਤੇ ਜਦ ਉਹ ਤੁਹਾਡੇ ਪੰਥ ਵਿੱਚ ਰਲ ਜਾਂਦਾ ਹੈ ਤਾਂ ਤੁਸੀਂ ਉਸ ਨੂੰ ਆਪਣੇ ਨਾਲੋਂ ਦੁਗਣਾ ਨਰਕ ਦਾ ਪੁੱਤਰ ਬਣਾਉਂਦੇ ਹੋ ।16 ਹੇ ਅੰਨ੍ਹੇ ਆਗੂਓ, ਤੁਹਾਡੇ ਉੱਤੇ ਹਾਏ ! ਜਿਹੜੇ ਆਖਦੇ ਹੋ ਕਿ ਜੇ ਕੋਈ ਹੈਕਲ ਦੀ ਸਹੁੰ ਖਾਵੇ ਤਾਂ ਕੁੱਝ ਗੱਲ ਨਹੀਂ ਪਰ ਜੇ ਕੋਈ ਹੈਕਲ ਦੇ ਸੋਨੇ ਦੀ ਸਹੁੰ ਖਾਵੇ ਤਾਂ ਉਹ ਪੂਰੀ ਕਰਨੀ ਪਵੇਗੀ । 17 ਹੇ ਮੂਰਖੋ ਅਤੇ ਅੰਨ੍ਹਿਓ ਕਿਹੜਾ ਵੱਡਾ ਹੈ ਸੋਨਾ ਜਾਂ ਹੈਕਲ, ਜਿਸ ਨੇ ਸੋਨੇ ਨੂੰ ਪਵਿੱਤਰ ਕੀਤਾ ਹੈ ? 18 ਅਤੇ ਇਹ ਆਖਦੇ ਹੋ ਕਿ ਜੇ ਕੋਈ ਜਗਵੇਦੀ ਦੀ ਸਹੁੰ ਖਾਵੇ ਤਾਂ ਕੁੱਝ ਗੱਲ ਨਹੀਂ, ਪਰ ਜਿਹੜੀ ਉਸ ਭੇਂਟ ਦੀ ਜੋ ਉਸ ਉੱਤੇ ਹੈ ਸਹੁੰ ਖਾਵੇ ਤਾਂ ਉਹ ਨੂੰ ਪੂਰੀ ਕਰਨੀ ਪਵੇਗੀ । 19 ਹੇ ਅੰਨ੍ਹਿਓ ਕਿਹੜੀ ਵੱਡੀ ਹੈ ਭੇਂਟ ਜਾਂ ਜਗਵੇਦੀ, ਜਿਹੜੀ ਭੇਟ ਨੂੰ ਪਵਿੱਤਰ ਕਰਦੀ ਹੈ ? 20 ਇਸ ਲਈ ਜੋ ਕੋਈ ਜਗਵੇਦੀ ਦੀ ਸਹੁੰ ਖਾਂਦਾ ਹੈ, ਸੋ ਉਹ ਦੀ ਅਤੇ ਸਭ ਚੀਜ਼ਾਂ ਦੀ ਸਹੁੰ ਖਾਂਦਾ ਹੈ ਜਿਹੜੀਆਂ ਉਸ ਉੱਤੇ ਹਨ । 21 ਅਤੇ ਜੋ ਕੋਈ ਹੈਕਲ ਦੀ ਸਹੁੰ ਖਾਂਦਾ ਹੈ, ਸੋ ਉਸ ਦੀ ਅਤੇ ਉਸ ਦੇ ਵਿੱਚ ਰਹਿਣ ਵਾਲੇ ਦੀ ਵੀ ਸਹੁੰ ਖਾਂਦਾ ਹੈ । 22 ਅਤੇ ਜੋ ਕੋਈ ਸਵਰਗ ਦੀ ਸਹੁੰ ਖਾਂਦਾ ਹੈ, ਸੋ ਪਰਮੇਸ਼ੁਰ ਦੇ ਸਿੰਘਾਸਣ ਦੀ ਅਤੇ ਉਸ ਉੱਪਰ ਬੈਠਣ ਵਾਲੇ ਦੀ ਸਹੁੰ ਖਾਂਦਾ ਹੈ ।23 ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ ! ਕਿਉਂ ਜੋ ਤੁਸੀਂ ਪੂਦੀਨੇ, ਸੌਂਫ਼ ਅਤੇ ਜੀਰੇ ਦਾ ਦਸਵੰਧ ਦਿੰਦੇ ਹੋ, ਪਰ ਮੂਸਾ ਦੀ ਬਿਵਸਥਾ ਵੱਡੇ ਹੁਕਮਾਂ ਨੂੰ ਅਰਥਾਤ ਨਿਆਂ, ਦਯਾ ਅਤੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ । ਪਰ ਚਾਹੀਦਾ ਸੀ ਜੋ ਇਨ੍ਹਾਂ ਨੂੰ ਕਰਦੇ ਅਤੇ ਉਨ੍ਹਾਂ ਨੂੰ ਵੀ ਨਾ ਛੱਡਦੇ । 24 ਹੇ ਅੰਨ੍ਹੇ ਆਗੂਓ, ਜਿਹੜੇ ਮੱਛਰ ਪੁਣ ਲੈਂਦੇ ਅਤੇ ਊਠ ਨਿਗਲ ਜਾਂਦੇ ਹੋ !25 ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ ! ਕਿਉਂ ਜੋ ਤੁਸੀਂ ਕਟੋਰੇ ਅਤੇ ਥਾਲੀ ਨੂੰ ਬਾਹਰੋਂ ਸਾਫ਼ ਕਰਦੇ ਹੋ ਪਰ ਅੰਦਰੋਂ ਉਹ ਲੁੱਟ ਅਤੇ ਬਦ-ਪਰਹੇਜ਼ੀ ਨਾਲ ਭਰੇ ਹੋਏ ਹਨ । 26 ਹੇ ਅੰਨ੍ਹੇ ਫ਼ਰੀਸੀਓ ! ਪਹਿਲਾਂ ਕਟੋਰੇ ਅਤੇ ਥਾਲੀ ਦੇ ਅੰਦਰ ਨੂੰ ਸਾਫ਼ ਕਰੋ ਤਾਂ ਉਹ ਬਾਹਰੋਂ ਵੀ ਸਾਫ਼ ਹੋਣਗੇ ।27 ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ ! ਕਿਉਂ ਜੋ ਤੁਸੀਂ ਰੰਗ ਕੀਤੀਆਂ ਕਬਰਾਂ ਵਰਗੇ ਹੋ, ਜਿਹੜੀਆਂ ਬਾਹਰੋਂ ਤਾਂ ਸੋਹਣੀਆਂ ਦਿਸਦੀਆਂ ਹਨ ਪਰ ਅੰਦਰੋਂ ਮੁਰਦਿਆਂ ਦੀਆਂ ਹੱਡੀਆਂ ਅਤੇ ਹਰ ਪਰਕਾਰ ਦੀ ਅਸ਼ੁੱਧਤਾ ਨਾਲ ਭਰੀਆਂ ਹੋਈਆਂ ਹਨ । 28 ਇਸੇ ਤਰ੍ਹਾਂ ਤੁਸੀਂ ਵੀ ਬਾਹਰੋਂ ਮਨੁੱਖਾਂ ਨੂੰ ਧਰਮੀ ਵਿਖਾਈ ਦਿੰਦੇ ਹੋ ਪਰ ਅੰਦਰੋਂ ਕਪਟ ਅਤੇ ਕੁਧਰਮ ਨਾਲ ਭਰੇ ਹੋਏ ਹੋ ।ਉਪਦੇਸ਼ਕਾਂ ਅਤੇ ਫ਼ਰੀਸੀਆਂ ਉੱਤੇ ਸਜ਼ਾ ਦੀ ਭਵਿੱਖਬਾਣੀ29 ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਧਰਮੀਆਂ ਦੀਆਂ ਸਮਾਧਾਂ ਸੁਆਰਦੇ ਹੋ । 30 ਅਤੇ ਆਖਦੇ ਹੋ ਜੇ ਅਸੀਂ ਆਪਣੇ ਪਿਉ-ਦਾਦਿਆਂ ਦੇ ਦਿਨਾਂ ਵਿੱਚ ਹੁੰਦੇ ਤਾਂ ਉਨ੍ਹਾਂ ਨਾਲ ਨਬੀਆਂ ਦੇ ਖੂਨ ਵਿੱਚ ਸਾਂਝੀ ਨਾ ਹੁੰਦੇ । 31 ਸੋ ਤੁਸੀਂ ਆਪਣੇ ਉੱਤੇ ਗਵਾਹੀ ਦਿੰਦੇ ਹੋ ਜੋ ਅਸੀਂ ਨਬੀਆਂ ਦੇ ਖ਼ੂਨੀਆਂ ਦੇ ਪੁੱਤਰ ਹਾਂ । 32 ਸੋ ਤੁਸੀਂ ਆਪਣੇ ਪਿਉ-ਦਾਦਿਆਂ ਦੇ ਪਾਪ ਦੇ ਘੜੇ ਨੂੰ ਭਰੀ ਜਾਓ । 33 ਹੇ ਸੱਪੋ, ਹੇ ਨਾਗਾਂ ਦੇ ਬੱਚਿਓ ! ਤੁਸੀਂ ਨਰਕ ਦੀ ਸਜ਼ਾ ਤੋਂ ਕਿਸ ਤਰ੍ਹਾਂ ਬਚੋਗੇ ? 34 ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ । ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਘਰਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ ਸ਼ਹਿਰ ਉਨ੍ਹਾਂ ਦੇ ਮਗਰ ਪਓਗੇ । 35 ਤਾਂ ਕਿ ਧਰਮੀਆਂ ਦਾ ਜਿੰਨਾਂ ਲਹੂ ਧਰਤੀ ਉੱਤੇ ਵਹਾਇਆ ਗਿਆ ਸੱਭੋ ਤੁਹਾਡੇ ਜੁੰਮੇ ਆਵੇ, ਹਾਬਲ ਧਰਮੀ ਦੇ ਲਹੂ ਤੋਂ ਲੈ ਕੇ ਬਕਰਯਾਹ ਦੇ ਪੁੱਤਰ ਜ਼ਕਰਯਾਹ ਦੇ ਲਹੂ ਤੱਕ ਜਿਸ ਨੂੰ ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ । 36 ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇਹ ਸਭ ਕੁੱਝ ਇਸ ਪੀੜ੍ਹੀ ਦੇ ਲੋਕਾਂ ਦੇ ਜੁੰਮੇ ਆਵੇਗਾ ।ਯਰੂਸ਼ਲਮ ਦੇ ਲਈ ਵਿਰਲਾਪ37 ਹੇ ਯਰੂਸ਼ਲਮ, ਯਰੂਸ਼ਲਮ ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਗਏ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ । 38 ਵੇਖੋ ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਜਾਂਦਾ ਹੈ । 39 ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਜੋ ਤੁਸੀਂ ਮੈਨੂੰ ਇਸ ਤੋਂ ਬਾਅਦ ਨਾ ਵੇਖੋਗੇ ਜਦ ਤੱਕ ਇਹ ਨਾ ਕਹੋਗੇ ਕਿ ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ ।

ਮੱਤੀ 21: 23-23: 39

ਯਿਸੂ ਮਹਿਮਾਮਈ ਹੋਣ ਲਈ ਪ੍ਰਾਰਥਨਾ ਕਰਦਾ ਹੈ17

ਇਹ ਸਾਰੀਆਂ ਗੱਲਾਂ ਆਖ ਕੇ ਯਿਸੂ ਨੇ ਅਕਾਸ਼ ਵੱਲ ਵੇਖਿਆ ਅਤੇ ਕਿਹਾ, “ਹੇ ਪਿਤਾ, ਸਮਾਂ ਆ ਗਿਆ ਹੈ । ਆਪਣੇ ਪੁੱਤਰ ਨੂੰ ਵਡਿਆਈ ਦੇ ਤਾਂ ਜੋ ਪੁੱਤਰ ਤੈਨੂੰ ਵਡਿਆਈ ਦੇਵੇ । ਤੂੰ ਪੁੱਤਰ ਨੂੰ ਸਾਰੇ ਲੋਕਾਂ ਉੱਤੇ ਅਧਿਕਾਰ ਦਿੱਤਾ ਤਾਂ ਜੋ ਉਹ ਉਨ੍ਹਾਂ ਸਭ ਨੂੰ ਜੋ ਤੇਰੇ ਦੁਆਰਾ ਉਸ ਨੂੰ ਦਿੱਤੇ ਗਏ ਹਨ, ਸਦੀਪਕ ਜੀਵਨ ਦੇਵੇ । ਇਹ ਸਦੀਪਕ ਜੀਵਨ ਹੈ ਉਹ ਤੈਨੂੰ, ਸੱਚੇ ਪਰਮੇਸ਼ੁਰ ਨੂੰ ਜਾਣਨ ਅਤੇ ਯਿਸੂ ਮਸੀਹ ਜਿਸ ਨੂੰ ਤੂੰ ਭੇਜਿਆ ਹੈ । ਮੈਂ ਉਹ ਕੰਮ ਪੂਰਾ ਕਰ ਦਿੱਤਾ ਜੋ ਤੂੰ ਮੈਨੂੰ ਕਰਨ ਲਈ ਕਿਹਾ ਅਤੇ ਮੈਂ ਧਰਤੀ ਉੱਤੇ ਤੇਰੀ ਵਡਿਆਈ ਕੀਤੀ ਹੈ । ਹੇ ਪਿਤਾ, ਹੁਣ ਤੂੰ ਆਪਣੀ ਮਜੂਦਗੀ ਵਿੱਚ ਮੇਰੀ ਵਡਿਆਈ ਕਰ । ਉਸ ਵਡਿਆਈ ਨਾਲ ਜਿਹੜੀ ਇਸ ਸੰਸਾਰ ਦੇ ਸ਼ੁਰੂ ਤੋਂ ਪਹਿਲਾਂ ਮੇਰੇ ਨਾਲ ਸੀ ।”ਯਿਸੂ ਆਪਣੇ ਚੇਲਿਆਂ ਦੇ ਲਈ ਪ੍ਰਾਰਥਨਾ ਕਰਦਾ ਹੈਤੂੰ ਮੈਨੂੰ ਸੰਸਾਰ ਵਿੱਚੋਂ ਮਨੁੱਖ ਦਿੱਤੇ ਤੇ ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਕਿ ਤੂੰ ਕੌਣ ਹੈਂ । ਉਹ ਤੇਰੇ ਨਾਲ ਹਨ ਪਰ ਤੂੰ ਉਨ੍ਹਾਂ ਨੂੰ ਮੈਨੂੰ ਦਿੱਤਾ ਅਤੇ ਉਨ੍ਹਾਂ ਤੇਰੇ ਬਚਨਾਂ ਦੀ ਪਾਲਣਾ ਕੀਤੀ । ਹੁਣ ਉਹ ਜਾਣਦੇ ਹਨ ਕਿ ਜੋ ਕੁੱਝ ਵੀ ਤੂੰ ਮੈਨੂੰ ਦਿੱਤਾ ਹੈ ਤੇਰੇ ਵਲੋਂ ਹੀ ਆਇਆ ਹੈ । ਮੈਂ ਉਨ੍ਹਾਂ ਨੂੰ ਉਹ ਬਚਨ ਦਿੱਤੇ ਜੋ ਤੂੰ ਮੈਨੂੰ ਦਿੱਤੇ ਹਨ । ਉਨ੍ਹਾਂ ਨੇ ਉਸ ਨੂੰ ਕਬੂਲ ਕੀਤਾ । ਉਨ੍ਹਾਂ ਨੇ ਸੱਚ-ਮੁੱਚ ਇਹ ਵਿਸ਼ਵਾਸ ਕਰ ਲਿਆ ਕਿ ਤੂੰ ਹੀ ਮੈਨੂੰ ਭੇਜਿਆ ਹੈ । ਮੈਂ ਸੰਸਾਰ ਦੇ ਲੋਕਾਂ ਲਈ ਬੇਨਤੀ ਨਹੀਂ ਕਰ ਰਿਹਾ ਸਗੋਂ ਉਨ੍ਹਾਂ ਲਈ ਬੇਨਤੀ ਕਰ ਰਿਹਾ ਹਾਂ ਜੋ ਤੂੰ ਮੈਨੂੰ ਦਿੱਤੇ ਹਨ, ਕਿਉਂਕਿ ਉਹ ਤੇਰੇ ਹੀ ਹਨ । 10 ਜੋ ਕੁੱਝ ਵੀ ਮੇਰੇ ਕੋਲ ਹੈ ਸਭ ਤੇਰਾ ਹੈ, ਅਤੇ ਜੋ ਕੁੱਝ ਤੇਰਾ ਹੈ ਸੋ ਮੇਰਾ ਹੈ ਅਤੇ ਉਨ੍ਹਾਂ ਰਾਹੀਂ ਮੇਰੀ ਵਡਿਆਈ ਹੋਈ । 11 ਹੁਣ ਮੈਂ ਤੇਰੇ ਕੋਲ ਆ ਰਿਹਾ ਹਾਂ, ਪਰ ਇਹ ਮਨੁੱਖ ਅਜੇ ਇੱਥੇ ਹੀ ਹਨ । ਪਵਿੱਤਰ ਪਿਤਾ ! ਇਨ੍ਹਾਂ ਦੀ ਰੱਖਿਆ ਕਰੀਂ । ਆਪਣੇ ਨਾਮ ਦੀ ਸ਼ਕਤੀ ਨਾਲ ਉਨ੍ਹਾਂ ਦੀ ਰੱਖਿਆ ਕਰੀ, ਜੋ ਤੂੰ ਮੈਨੂੰ ਦਿੱਤਾ । ਤਾਂ ਜੋ ਉਹ ਇੱਕ ਹੋਣ ਜਿਵੇਂ ਕਿ ਤੂੰ ਤੇ ਮੈਂ ਹਾਂ । 12 ਜਦੋਂ ਮੈਂ ਉਨ੍ਹਾਂ ਨਾਲ ਸੀ, ਮੈਂ ਉਨ੍ਹਾਂ ਦੀ ਸੁਰੱਖਿਆ ਕੀਤੀ, ਮੈਂ ਉਨ੍ਹਾਂ ਦੀ ਤੇਰੇ ਨਾਮ ਨਾਲ ਰੱਖਿਆ ਕੀਤੀ । ਉਨ੍ਹਾਂ ਵਿੱਚੋਂ ਕੋਈ ਵੀ ਨਾਸ ਨਹੀਂ ਹੋਇਆ ਸੀ । ਇੱਕ ਤੋਂ ਇਲਾਵਾ ਜਿਹੜਾ ਤਬਾਹੀ ਨੂੰ ਸੌਂਪਿਆ ਗਿਆ ਸੀ, ਉਹ ਨਾਸ ਹੋਇਆ, ਕਿਉਂਕਿ ਪਵਿੱਤਰ ਗ੍ਰੰਥ ਦੀ ਲਿਖਤ ਪੂਰੀ ਹੋਵੇ l 13 ਹੁਣ ਮੈਂ ਤੇਰੇ ਕੋਲ ਆਉਂਦਾ ਹਾਂ, ਇਹ ਗੱਲਾਂ ਕਹਿੰਦਾ ਹਾਂ ਤਾਂ ਜੋ ਮੇਰੀ ਖੁਸ਼ੀ ਉਹਨਾਂ ਵਿੱਚ ਪੂਰੀ ਹੋਵੇ । 14 ਮੈਂ ਉਨ੍ਹਾਂ ਨੂੰ ਤੇਰਾ ਬਚਨ ਦਿੱਤਾ ਹੈ ਅਤੇ ਸੰਸਾਰ ਨੇ ਇਨ੍ਹਾਂ ਨਾਲ ਵੈਰ ਕੀਤਾ ਹੈ । ਜਿਵੇਂ ਕਿ ਮੈਂ ਇਸ ਸੰਸਾਰ ਦਾ ਨਹੀਂ ਹਾਂ, ਉਹ ਵੀ ਇਸ ਸੰਸਾਰ ਦੇ ਨਹੀਂ ਹਨ । 15 ਮੈਂ ਤੇਰੇ ਕੋਲੋਂ ਇਹ ਬੇਨਤੀ ਨਹੀਂ ਕਰਦਾ ਕਿ ਤੂੰ ਉਨ੍ਹਾਂ ਲੋਕਾਂ ਨੂੰ ਇਸ ਸੰਸਾਰ ਤੋਂ ਬਾਹਰ ਕੱਢ ਲੈ, ਪਰ ਮੈਂ ਤੇਰੇ ਕੋਲੋਂ ਦੁਸ਼ਟ ਤੋਂ ਉਨ੍ਹਾਂ ਦੀ ਰੱਖਿਆ ਕਰਨ ਦੀ ਮੰਗ ਕਰਦਾ ਹਾਂ । 16 ਉਹ ਵੀ ਇਸ ਸੰਸਾਰ ਦੇ ਨਹੀਂ ਹਨ ਜਿਵੇਂ ਕਿ ਮੈਂ ਇਸ ਸੰਸਾਰ ਦਾ ਨਹੀਂ ਹਾਂ । 17 ਉਨ੍ਹਾਂ ਨੂੰ ਸੱਚ ਨਾਲ ਆਪਣੀ ਸੇਵਾ ਲਈ ਤਿਆਰ ਕਰ, ਤੇਰਾ ਬਚਨ ਸੱਚ ਹੈ । 18 ਜਿਵੇਂ ਕਿ ਤੂੰ ਮੈਨੂੰ ਸੰਸਾਰ ਵਿੱਚ ਭੇਜਿਆ ਹੈ, ਮੈਂ ਵੀ ਉਨ੍ਹਾਂ ਨੂੰ ਸੰਸਾਰ ਵਿੱਚ ਭੇਜਿਆ ਹੈ । 19 ਮੈਂ ਉਹਨਾਂ ਲਈ ਆਪਣੇ ਆਪ ਨੂੰ ਪਵਿੱਤਰ ਕਰਦਾ ਹਾਂ, ਤਾਂ ਜੋ ਉਹ ਵੀ ਆਪਣੇ ਆਪ ਨੂੰ ਸੱਚਾਈ ਦੁਆਰਾ ਪਵਿੱਤਰ ਕਰ ਸਕਣ ।ਯਿਸੂ ਸਾਰੇ ਵਿਸ਼ਵਾਸੀਆਂ ਲਈ ਪ੍ਰਾਰਥਨਾ ਕਰਦਾ ਹੈ20 ਮੈਂ ਇਨ੍ਹਾਂ ਮਨੁੱਖਾਂ ਲਈ ਬੇਨਤੀ ਕਰਦਾ ਹਾਂ ਪਰ ਮੈਂ ਉਨ੍ਹਾਂ ਸਾਰੇ ਲੋਕਾਂ ਲਈ ਵੀ ਬੇਨਤੀ ਕਰਦਾ ਹਾਂ ਜੋ ਇਨ੍ਹਾਂ ਦੇ ਬਚਨ ਸੁਣ ਕੇ ਮੇਰੇ ਵਿੱਚ ਵਿਸ਼ਵਾਸ ਰੱਖਣਗੇ । 21 ਉਹ ਇੱਕ ਜੁੱਟ ਹੋ ਕੇ ਰਹਿਣ । ਜਿਵੇਂ ਹੇ ਪਿਤਾ ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ ਇਹ ਲੋਕ ਵੀ ਸਾਡੇ ਵਿੱਚ ਇੱਕ ਹੋ ਕੇ ਰਹਿਣ । ਇਸ ਤਰ੍ਹਾਂ ਸੰਸਾਰ ਵਿਸ਼ਵਾਸ ਕਰੇ ਕਿ ਤੂੰ ਮੈਨੂੰ ਭੇਜਿਆ ਹੈ । 22 ਮੈਂ ਉਨ੍ਹਾਂ ਨੂੰ ਉਹ ਵਡਿਆਈ ਦਿੱਤੀ ਹੈ ਜੋ ਤੂੰ ਮੈਨੂੰ ਦਿੱਤੀ ਹੈ ਤਾਂ ਜੋ ਉਹ ਇੱਕ ਹੋ ਸਕਣ । ਜਿਵੇਂ ਕਿ ਅਸੀਂ ਇੱਕ ਹਾਂ । 23 ਮੈਂ ਉਨ੍ਹਾਂ ਵਿੱਚ ਨਿਵਾਸ ਕਰਾਂਗਾ ਅਤੇ ਤੂੰ ਮੇਰੇ ਵਿੱਚ । ਇਸ ਤਰੀਕੇ ਨਾਲ ਇਹ ਸਭ ਸਿੱਧ ਹੋਣ ਅਤੇ ਸੰਸਾਰ ਜਾਣ ਜਾਵੇਗਾ ਕਿ ਤੂੰ ਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ । ਅਤੇ ਤੂੰ ਉਨ੍ਹਾਂ ਨਾਲ ਪਿਆਰ ਕੀਤਾ ਹੈ । ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ । 24 “ਹੇ ਪਿਤਾ, ਮੈਂ ਚਾਹੁੰਦਾ ਹਾਂ ਕਿ ਜਿਹੜੇ ਲੋਕ ਤੂੰ ਮੈਨੂੰ ਦਿੱਤੇ ਹਨ, ਜਿੱਥੇ ਮੈਂ ਹਾਂ ਉਹ ਉੱਥੇ ਹੋਣ ਤਾਂ ਜੋ ਉਹ ਵਡਿਆਈ ਵੇਖ ਸਕਣ ਜੋ ਤੂੰ ਮੈਨੂੰ ਦਿੱਤੀ ਹੈ । ਤੂੰ ਮੈਨੂੰ ਇਸ ਸੰਸਾਰ ਦੇ ਸਿਰਜਣ ਤੋਂ ਵੀ ਪਹਿਲਾਂ ਪਿਆਰ ਕੀਤਾ । 25 ਹੇ ਧਰਮੀ ਪਿਤਾ, ਸੰਸਾਰ ਤੈਨੂੰ ਨਹੀਂ ਜਾਣਦਾ ਪਰ ਮੈਂ ਤੈਨੂੰ ਜਾਣਦਾ ਹਾਂ । ਅਤੇ ਇਹ ਲੋਕ ਜਾਣਦੇ ਹਨ ਕਿ ਤੂੰ ਹੀ ਮੈਨੂੰ ਭੇਜਿਆ ਹੈਂ । 26 ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਹੈਂ ਅਤੇ ਦੱਸਦਾ ਰਹਾਂਗਾ ਉਨ੍ਹਾਂ ਨੂੰ ਵਿਖਾਵਾਂਗਾ ਕਿ ਜਿਹੜਾ ਪਿਆਰ ਤੈਨੂੰ ਮੇਰੇ ਨਾਲ ਹੈ, ਉਹੀ ਪਿਆਰ ਉਨ੍ਹਾਂ ਵਿੱਚ ਹੋਵਾਂਗਾ ।”

ਜੌਹਨ 17