Skip to content
Home » bible passage » Page 2

bible passage

ਯਿਸੂ ਆਪਣੇ ਚੇਲਿਆਂ ਦੇ ਪੈਰ ਧੋਂਦਾ ਹੈ13

ਇਹ ਸਮਾਂ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸੀ ਅਤੇ ਯਿਸੂ ਜਾਣਦਾ ਸੀ ਕਿ ਉਸਦਾ ਸੰਸਾਰ ਨੂੰ ਛੱਡਣ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਨੇੜੇ ਸੀ । ਜਿਹੜੇ ਲੋਕ ਇਸ ਸੰਸਾਰ ਵਿੱਚ ਉਸ ਦੇ ਨੇੜੇ ਸਨ, ਯਿਸੂ ਨੇ ਸਦਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੱਕ ਪਿਆਰ ਕੀਤਾ । ਯਿਸੂ ਅਤੇ ਉਸ ਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ । ਸ਼ੈਤਾਨ ਪਹਿਲਾਂ ਹੀ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਯਿਸੂ ਨਾਲ ਧੋਖਾ ਕਰਨ ਲਈ ਦਿਲ ਵਿੱਚ ਪਾ ਚੁੱਕਿਆ ਸੀ । ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਅਧਿਕਾਰ ਦਿੱਤਾ ਹੋਇਆ ਸੀ । ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਕੋਲੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ । ਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉੱਠ ਖੜ੍ਹਾ ਹੋਇਆ ਅਤੇ ਆਪਣਾ ਚੋਗਾ ਲਾਹ ਦਿੱਤਾ ਅਤੇ ਤੌਲੀਆ ਲਿਆ ਜਿਸ ਨੂੰ ਉਸ ਨੇ ਆਪਣੇ ਲੱਕ ਦੁਆਲੇ ਲਪੇਟ ਲਿਆ । ਫ਼ਿਰ ਉਸ ਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ । ਉਸ ਦੇ ਲੱਕ ਨਾਲ ਇੱਕ ਤੌਲੀਆ ਸੀ, ਜਿਸ ਨਾਲ ਉਸ ਨੇ ਉਨ੍ਹਾਂ ਦੇ ਪੈਰ ਸਾਫ਼ ਕੀਤੇ । ਜਦੋਂ ਯਿਸੂ ਸ਼ਮਊਨ ਪਤਰਸ ਕੋਲ ਆਇਆ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ, ਕੀ ਤੁਸੀਂ ਮੇਰੇ ਪੈਰ ਧੋਵੋਂਗੇ ? ” ਯਿਸੂ ਨੇ ਆਖਿਆ “ਤੂੰ ਹੁਣੇ ਨਹੀਂ ਸਮਝੇਂਗਾ ਕਿ ਮੈਂ ਕੀ ਕਰ ਰਿਹਾ ਹਾਂ, ਸਗੋਂ ਤੂੰ ਬਾਅਦ ਵਿੱਚ ਸਮਝੇਂਗਾ ।” ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ ।” ਯਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਮੇਰੀ ਤੇਰੇ ਨਾਲ ਕੋਈ ਸਾਂਝ ਨਹੀਂ ਹੋਵੇਂਗੀ ।” ਸ਼ਮਊਨ ਪਤਰਸ ਨੇ ਕਿਹਾ, “ਪ੍ਰਭੂ ਜੀ, ਫ਼ੇਰ ਸਿਰਫ਼ ਮੇਰੇ ਪੈਰ ਹੀ ਨਹੀਂ ਸਗੋਂ ਹੱਥ ਅਤੇ ਸਿਰ ਵੀ ਧੋ ਦੇਵੋ ।” 10 ਯਿਸੂ ਨੇ ਆਖਿਆ, “ਉਹ ਮਨੁੱਖ ਜਿਸ ਨੇ ਆਪਣਾ ਸਾਰਾ ਸਰੀਰ ਸਾਫ਼ ਕੀਤਾ ਹੈ ਅਤੇ ਸਿਰਫ਼ ਉਸ ਦੇ ਪੈਰ ਧੋਣੇ ਚਾਹੀਦੇ ਹਨ । ਤੁਸੀਂ ਸਾਫ਼ ਹੋ, ਪਰ ਤੁਹਾਡੇ ਵਿੱਚੋਂ ਸਾਰੇ ਸਾਫ਼ ਨਹੀਂ ਹਨ ।” 11 ਯਿਸੂ ਨੂੰ ਪਤਾ ਸੀ ਕਿ ਉਸ ਦੇ ਵਿਰੁੱਧ ਕੌਣ ਹੋਵੇਗਾ ਇਸ ਲਈ ਉਸ ਨੇ ਆਖ਼ਿਆ: “ਤੁਹਾਡੇ ਵਿੱਚੋਂ ਹਰ ਕੋਈ ਸਾਫ਼ ਨਹੀਂ ਹੈ ।” 12 ਜਦੋਂ ਯਿਸੂ ਉਨ੍ਹਾਂ ਦੇ ਪੈਰ ਧੋ ਹਟਿਆ ਤਾਂ ਉਹ ਫ਼ਿਰ ਆਪਣਾ ਚੋਗਾ ਪਾ ਕੇ ਮੇਜ਼ ਉੱਤੇ ਆਣ ਬੈਠਾ ਅਤੇ ਪੁੱਛਣ ਲੱਗਾ, “ਕੀ ਤੁਸੀਂ ਸਮਝਦੇ ਹੋ ਕਿ ਮੈਂ ਤੁਹਾਡੇ ਨਾਲ ਕੀ ਕੀਤਾ ਹੈ ? ” 13 ਤੁਸੀਂ ਮੈਨੂੰ “ਗੁਰੂ” ਅਤੇ “ਪ੍ਰਭੂ” ਕਹਿੰਦੇ ਹੋ ਅਤੇ ਇਹ ਠੀਕ ਹੈ, ਕਿਉਂਕਿ ਮੈਂ ਉਹੀ ਹਾਂ । 14 ਮੈਂ ਤੁਹਾਡਾ ਪ੍ਰਭੂ ਵੀ ਹਾਂ ਅਤੇ ਗੁਰੂ ਵੀ । ਪਰ ਮੈਂ ਤੁਹਾਡੇ ਪੈਰ ਇੱਕ ਸੇਵਕ ਵਾਂਗੂੰ ਧੋਤੇ ਹਨ, ਇਸ ਲਈ ਤੁਹਾਨੂੰ ਵੀ ਚਾਹੀਦਾ ਹੈ ਇੱਕ ਦੂਜੇ ਦੇ ਪੈਰ ਧੋਵੋ । 15 ਮੈਂ ਇਹ ਤੁਹਾਡੇ ਲਈ ਇੱਕ ਨਮੂਨਾ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸਕੋਂ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ । 16 ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ ਅਤੇ ਭੇਜਿਆ ਹੋਇਆ ਆਪਣੇ ਭੇਜਣ ਵਾਲੇ ਤੋਂ ਵੱਡਾ ਨਹੀਂ ਹੁੰਦਾ । 17 ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਮੁਬਾਰਕ ਹੋਵੋਂਗੇ । 18 “ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ । ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ । ਪਰ ਜੋ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਪੂਰਾ ਹੋਣਾ ਚਾਹੀਦਾ ਹੈ: ‘ਉਹ ਇੱਕ ਜਿਸ ਨੇ ਮੇਰੇ ਨਾਲ ਖਾਧਾ ਮੇਰੇ ਵਿਰੁੱਧ ਹੋ ਗਿਆ ਹੈ ।’ 19 ਮੈਂ ਇਹ ਸਭ ਕੁੱਝ ਹੋਣ ਤੋਂ ਪਹਿਲਾਂ ਹੀ ਤੁਹਾਨੂੰ ਹੁਣ ਦੱਸ ਰਿਹਾ ਹਾਂ । ਜਦੋਂ ਉਹ ਹੋਵੇਗਾ, ਤੁਸੀਂ ਵਿਸ਼ਵਾਸ ਕਰੋਂਗੇ ਕਿ ਮੈਂ ਓਹੀ ਹਾਂ । 20 ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਮਨੁੱਖ ਨੂੰ ਕਬੂਲ ਕਰਦਾ, ਸੋ ਮੈਨੂੰ ਕਬੂਲ ਕਰਦਾ ਹੈ ਅਤੇ ਉਹ ਜੋ ਮੈਨੂੰ ਕਬੂਲ ਕਰਦਾ ਸੋ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ ।”ਯਿਸੂ ਆਪਣੇ ਫੜਵਾਏ ਜਾਣ ਬਾਰੇ ਭਵਿੱਖਬਾਣੀ ਕਰਦਾ ਹੈ21 ਯਿਸੂ ਇਹ ਗੱਲਾਂ ਆਖਦੇ ਹੋਏ ਬੜਾ ਦੁੱਖੀ ਹੋਇਆ ਅਤੇ ਉਸ ਨੇ ਸਾਫ਼ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ । ਤੁਹਾਡੇ ਵਿੱਚੋਂ ਇੱਕ ਮੈਨੂੰ ਧੋਖਾ ਦੇਵੇਗਾ ।” 22 ਯਿਸੂ ਦੇ ਚੇਲੇ ਭਰਮ ਵਿੱਚ ਪੈ ਗਏ ਅਤੇ ਉਨ੍ਹਾਂ ਨੇ ਇੱਕ ਦੂਜੇ ਵੱਲ ਵੇਖਿਆ । ਉਨ੍ਹਾਂ ਨੂੰ ਇਹ ਸਮਝ ਨਾ ਆਇਆ ਕਿ ਯਿਸੂ ਕਿਸ ਮਨੁੱਖ ਦੇ ਬਾਰੇ ਗੱਲ ਕਰ ਰਿਹਾ ਸੀ । 23 ਉਨ੍ਹਾਂ ਵਿੱਚੋਂ ਇੱਕ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਯਿਸੂ ਦੀ ਛਾਤੀ ਨਾਲ ਢਾਸਣਾ ਲਾਇਆ ਸੀ । 24 ਇਸ ਲਈ ਸ਼ਮਊਨ ਪਤਰਸ ਨੇ ਯਿਸੂ ਤੋਂ ਇਹ ਪੁੱਛਣ ਲਈ ਇਸ਼ਾਰਾ ਕੀਤਾ ਕਿ ਉਹ ਕਿਸ ਦੇ ਬਾਰੇ ਗੱਲ ਕਰ ਰਿਹਾ ਸੀ । 25 ਉਹ ਚੇਲਾ ਯਿਸੂ ਦੇ ਹੋਰ ਨੇੜੇ ਹੋਇਆ ਅਤੇ ਉਸ ਨੂੰ ਪੁਛੱਣ ਲੱਗਾ, “ਹੇ ਪ੍ਰਭੂ, ਕੌਣ ਹੈ ਜੋ ਤੈਨੂੰ ਤੇਰੇ ਦੁਸ਼ਮਣਾਂ ਹੱਥੀਂ ਫ਼ੜਵਾਏਗਾ ।” 26 ਯਿਸੂ ਨੇ ਆਖਿਆ, “ਜਿਸ ਲਈ ਮੈਂ ਰੋਟੀ ਕਟੋਰੇ ਵਿੱਚ ਡਬੋਵਾਂਗਾ ਅਤੇ ਉਸ ਨੂੰ ਦੇਵਾਂਗਾ ਉਹੀ ਇੱਕ ਹੈ ਜੋ ਮੈਨੂੰ ਮੇਰੇ ਦੁਸ਼ਮਣਾਂ ਹੱਥੀਂ ਫ਼ੜਵਾਏਗਾ ।” ਸੋ ਯਿਸੂ ਨੇ ਰੋਟੀ ਲਈ ਕਟੋਰੇ ਵਿੱਚ ਡਬੋਈ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਦਿੱਤੀ । 27 ਜਿਵੇਂ ਹੀ ਯਹੂਦਾ ਨੇ ਰੋਟੀ ਲਈ ਸ਼ੈਤਾਨ ਉਸ ਵਿੱਚ ਵੜ ਗਿਆ । ਯਿਸੂ ਨੇ ਯਹੂਦਾ ਨੂੰ ਕਿਹਾ, “ਜੋ ਤੂੰ ਕਰਨਾ ਛੇਤੀ ਕਰ ।” 28 ਮੇਜ਼ ਤੇ ਬੈਠਿਆਂ ਵਿੱਚੋਂ ਕੋਈ ਵੀ ਨਾ ਸਮਝ ਸਕਿਆ ਕਿ ਯਿਸੂ ਕੀ ਆਖ ਰਿਹਾ ਹੈ ਅਤੇ ਉਸ ਨੇ ਇਹ ਗੱਲ ਯਹੂਦਾ ਨੂੰ ਕਿਉਂ ਆਖੀ । 29 ਯਹੂਦਾ ਕੋਲ ਧਨ ਵਾਲੀ ਥੈਲੀ ਰਹਿੰਦੀ ਸੀ । ਉਨ੍ਹਾਂ ਵਿੱਚੋਂ ਕੁੱਝ ਨੇ ਸਮਝਿਆ ਕਿ ਯਿਸੂ ਨੇ ਉਸ ਨੂੰ ਉਹ ਚੀਜ਼ਾਂ ਖਰੀਦਣ ਲਈ ਕਿਹਾ ਹੈ, ਜਿਨ੍ਹਾਂ ਦੀ ਤਿਉਹਾਰ ਲਈ ਲੋੜ ਹੈ ਜਾਂ ਉਸ ਨੂੰ ਗਰੀਬਾਂ ਨੂੰ ਕੁੱਝ ਦੇਣ ਲਈ ਕਿਹਾ ਹੈ । 30 ਤਾਂ ਯਹੂਦਾ ਰੋਟੀ ਲੈ ਕੇ ਝੱਟ ਬਾਹਰ ਨਿੱਕਲ ਗਿਆ । ਇਹ ਰਾਤ ਦਾ ਸਮਾਂ ਸੀ ।ਨਵਾਂ ਹੁਕਮ31 ਜਦੋਂ ਯਹੂਦਾ ਚਲਾ ਗਿਆ ਤਾਂ ਯਿਸੂ ਨੇ ਆਖਿਆ, “ਹੁਣ ਮਨੁੱਖ ਦੇ ਪੁੱਤਰ ਦੀ ਵਡਿਆਈ ਅਤੇ ਉਹ ਦੇ ਵਿੱਚ ਪਰਮੇਸ਼ੁਰ ਦੀ ਵਡਿਆਈ ਕੀਤੀ ਜਾਂਦੀ । 32 ਜੇਕਰ ਪਰਮੇਸ਼ੁਰ ਉਸ ਰਾਹੀਂ ਵਡਿਆਈ ਪ੍ਰਾਪਤ ਕਰਦਾ ਹੈ, ਤਾਂ ਉਹ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਹੀਂ ਵਡਿਆਈ ਦੇਵੇਗਾ ਅਤੇ ਉਹ ਜਲਦੀ ਹੀ ਉਸ ਨੂੰ ਵਡਿਆਈ ਦੇਵੇਗਾ ।” 33 ਯਿਸੂ ਨੇ ਕਿਹਾ, “ਮੇਰੇ ਬੱਚਿਓ, ਮੈਂ ਹੋਰ ਥੋੜੀ ਦੇਰ ਤੁਹਾਡੇ ਕੋਲ ਰਹਾਂਗਾ । ਫੇਰ ਤੁਸੀਂ ਮੈਨੂੰ ਲਭੋਂਗੇ, ਪਰ ਜਿਵੇਂ ਕਿ ਮੈਂ ਯਹੂਦੀਆਂ ਨੂੰ ਕਿਹਾ ਸੀ ਮੈਂ ਹੁਣ ਤੁਹਾਨੂੰ ਵੀ ਕਹਿੰਦਾ ਹਾਂ ਕਿ ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ ਜਿੱਥੇ ਮੈਂ ਜਾ ਰਿਹਾ ਹਾਂ । 34 ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ । ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ । ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕਰਦਾ ਹਾਂ । 35 ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਨਣਗੇ ਕਿ ਤੁਸੀਂ ਮੇਰੇ ਚੇਲੇ ਹੋ ।”ਪਤਰਸ ਦੇ ਇਨਕਾਰ ਦੀ ਭਵਿੱਖਬਾਣੀ36 ਸ਼ਮਊਨ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ ਜੀ ਤੁਸੀਂ ਕਿੱਥੇ ਜਾ ਰਹੇ ਹੋ ? ” ਯਿਸੂ ਨੇ ਆਖਿਆ, “ਜਿੱਥੇ ਮੈਂ ਜਾਂਦਾ ਹਾਂ ਉੱਥੇ ਹੁਣ ਤੂੰ ਮੇਰੇ ਮਗਰ ਨਹੀਂ ਆ ਸਕਦਾ ਪਰ ਬਾਅਦ ਵਿੱਚ ਤੂੰ ਆ ਜਾਵੇਗਾ ।” 37 ਪਤਰਸ ਨੇ ਕਿਹਾ, “ਪ੍ਰਭੂ ਜੀ ਹੁਣ ਮੈਂ ਤੇਰੇ ਮਗਰ ਕਿਉਂ ਨਹੀਂ ਆ ਸਕਦਾ ? ਮੈਂ ਤੇਰੇ ਲਈ ਜਾਨ ਦੇਣ ਨੂੰ ਤਿਆਰ ਹਾਂ ।” 38 ਯਿਸੂ ਨੇ ਆਖਿਆ, “ਕੀ ਤੂੰ ਮੇਰੇ ਲਈ ਆਪਣੀ ਜਾਨ ਦੇਵੇਂਗਾ ? ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿੰਨੀ ਦੇਰ ਤੱਕ ਤੂੰ ਤਿੰਨ ਵਾਰੀ ਮੇਰਾ ਇੰਨਕਾਰ ਨਾ ਕਰੇਂ ਕੁੱਕੜ ਬਾਂਗ ਨਹੀਂ ਦੇਵੇਗਾ ।”
ਪਰਮੇਸ਼ੁਰ ਤੱਕ ਪਹੁੰਚਣ ਦਾ ਰਾਹ14ਯਿਸੂ ਨੇ ਆਖਿਆ, “ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ੁਰ ਉੱਤੇ ਭਰੋਸਾ ਕਰੋ ਅਤੇ ਮੇਰੇ ਉੱਤੇ ਵੀ ਭਰੋਸਾ ਕਰੋ । ਮੇਰੇ ਪਿਤਾ ਦੇ ਘਰ ਵਿੱਚ ਬਹੁਤ ਸਾਰੇ ਕਮਰੇ ਹਨ । ਜੇਕਰ ਇਹ ਸੱਚ ਨਾ ਹੁੰਦਾ ਤਾਂ ਮੈਂ ਤੁਹਾਨੂੰ ਨਾ ਕਹਿੰਦਾ । ਮੈਂ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਲਈ ਜਾ ਰਿਹਾ ਹਾਂ । ਉੱਥੇ ਜਾ ਕੇ ਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਤੋਂ ਬਾਅਦ, ਮੈਂ ਫੇਰ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਲੈ ਜਾਂਵਾਂਗਾ । ਜਿੱਥੇ ਮੈਂ ਜਾਂਦਾ ਹਾਂ ਤੁਸੀਂ ਉਹ ਰਾਹ ਜਾਣਦੇ ਹੋ ।” ਥੋਮਾ ਨੇ ਉਸ ਨੂੰ ਕਿਹਾ, “ਪ੍ਰਭੂ ਜੀ ਸਾਨੂੰ ਇਹ ਪਤਾ ਨਹੀਂ ਕਿ ਤੂੰ ਕਿੱਥੇ ਜਾ ਰਿਹਾ ਹੈ, ਫਿਰ ਅਸੀਂ ਰਾਹ ਕਿਵੇਂ ਜਾਣ ਸਕਦੇ ਹਾਂ ? ” ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ । ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ । ਜੇਕਰ ਤੁਸੀਂ ਮੈਨੂੰ ਜਾਣਦੇ ਤਾਂ ਤੁਸੀਂ ਪਿਤਾ ਨੂੰ ਵੀ ਜਾਣਦੇ ਹੋ । ਪਰ ਹੁਣ ਤੋਂ ਤੁਸੀਂ ਪਿਤਾ ਨੂੰ ਜਾਣਦੇ ਹੋ, ਤੁਸੀਂ ਉਸ ਨੂੰ ਵੇਖ ਲਿਆ ਹੈ ।” ਫਿਲਿਪੁੱਸ ਨੇ ਯਿਸੂ ਨੂੰ ਆਖਿਆ, “ਹੇ ਪ੍ਰਭੂ ਜੀ ! ਸਾਨੂੰ ਪਿਤਾ ਦਾ ਦਰਸ਼ਣ ਕਰਾ ਅਤੇ ਸਾਡੇ ਲਈ ਇਹੀ ਬਹੁਤ ਹੈ ।” ਯਿਸੂ ਨੇ ਆਖਿਆ, “ਫਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ । ਪਰ ਹੁਣ ਵੀ ਤੂੰ ਮੈਨੂੰ ਨਹੀਂ ਜਾਣਦਾ ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਉਸ ਨੇ ਪਿਤਾ ਨੂੰ ਵੀ ਵੇਖਿਆ ਹੈ । ਫਿਰ ਤੂੰ ਇਹ ਕਹਿੰਦਾ, ‘ਸਾਨੂੰ ਪਿਤਾ ਦੇ ਦਰਸ਼ਣ ਕਰਾ ? ’ 10 ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ? ਜਿਹੜੀਆਂ ਗੱਲਾਂ ਮੈਂ ਤੈਨੂੰ ਦੱਸਦਾ ਹਾਂ ਮੇਰੇ ਵੱਲੋਂ ਨਹੀਂ ਸਗੋਂ ਪਿਤਾ ਜੋ ਮੇਰੇ ਵਿੱਚ ਰਹਿੰਦਾ ਤੇ ਆਪਣੇ ਕੰਮ ਕਰਦਾ ਹੈ । 11 ਜਦੋਂ ਮੈਂ ਇਹ ਆਖਦਾ ਹਾਂ ਕਿ ਪਿਤਾ ਮੇਰੇ ਵਿੱਚ ਹੈ ਤੇ ਮੈਂ ਪਿਤਾ ਵਿੱਚ ਹਾਂ, ਨਹੀਂ ਤਾਂ ਮੇਰੇ ਕੰਮਾਂ ਕਰਕੇ ਮੇਰੇ ਉੱਤੇ ਵਿਸ਼ਵਾਸ ਕਰੋ । 12 ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ ਉਹ ਵੀ ਮੇਰੇ ਜਿਹੇ ਕੰਮ ਕਰੇਗਾ । ਸਿਰਫ਼ ਇਹੀ ਨਹੀਂ, ਉਹ ਇਨ੍ਹਾਂ ਕੰਮਾਂ ਤੋਂ ਵੀ ਮਹਾਨ ਕੰਮ ਕਰੇਗਾ, ਕਿਉਂਕਿ ਮੈਂ ਵਾਪਿਸ ਪਿਤਾ ਕੋਲ ਜਾ ਰਿਹਾ ਹਾਂ । 13 ਜੇਕਰ ਤੁਸੀਂ ਮੇਰੇ ਨਾਮ ਤੇ ਕੁੱਝ ਮੰਗੋਗੇ, ਤਾਂ ਮੈਂ ਦੇਵਾਂਗਾ । ਫਿਰ ਪੁੱਤਰ ਰਾਹੀਂ ਪਿਤਾ ਦੀ ਵਡਿਆਈ ਹੋਵੇਗੀ । 14 ਜੇਕਰ ਤੁਸੀਂ ਮੇਰੇ ਨਾਮ ਉੱਤੇ ਕੁੱਝ ਮੰਗੋਗੇ ਮੈਂ ਉਹ ਦੇਵਾਂਗਾ ।”ਪਵਿੱਤਰ ਆਤਮਾ ਦਾ ਵਾਅਦਾ15 “ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ । 16 ਅਤੇ ਮੈਂ ਪਿਤਾ ਕੋਲੋਂ ਮੰਗਾਂਗਾ ਅਤੇ ਉਹ ਤੁਹਾਡੇ ਲਈ ਦੂਸਰਾ ਸਹਾਇਕ ਦੇਵੇਗਾ । 17 ਇਹ ਸਹਾਇਕ ਸੱਚ ਦਾ ਆਤਮਾ ਹੈ । ਇਹ ਸੰਸਾਰ ਉਸ ਨੂੰ ਪ੍ਰਾਪਤ ਨਹੀਂ ਕਰ ਸਕਦਾ । ਕਿਉਂਕਿ ਸੰਸਾਰ ਨੇ ਉਸ ਨੂੰ ਨਾ ਵੇਖਿਆ ਹੈ ਤੇ ਨਾ ਹੀ ਉਸ ਨੂੰ ਜਾਣਦਾ ਹੈ । ਪਰ ਤੁਸੀਂ ਉਸ ਨੂੰ ਜਾਣਦੇ ਹੋ ਉਹ ਤੁਹਾਡੇ ਨਾਲ ਰਹਿੰਦਾ ਹੈ ਅਤੇ ਉਹ ਤੁਹਾਡੇ ਵਿੱਚ ਹੋਵੇਗਾ । 18 ਮੈਂ ਤੁਹਾਨੂੰ ਅਨਾਥ ਨਹੀਂ ਛੱਡਾਂਗਾ । ਮੈਂ ਤੁਹਾਡੇ ਕੋਲ ਆਵਾਂਗਾ । 19 ਇਸ ਸੰਸਾਰ ਦੇ ਲੋਕ ਮੈਨੂੰ ਨਹੀਂ ਵੇਖਣਗੇ ਪਰ ਤੁਸੀਂ ਵੇਖੋਗੇ ਕਿਉਂਕਿ ਜੋ ਮੈਂ ਜਿਉਂਦਾ ਹਾਂ ਤੁਸੀਂ ਵੀ ਜਿਵਾਲੇ ਜਾਉਂਗੇ । 20 ਉਸ ਦਿਨ ਤੁਸੀਂ ਜਾਣ ਸਕੋਗੇ ਕਿ ਮੈਂ ਪਿਤਾ ਵਿੱਚ ਹਾਂ ਤੁਸੀਂ ਜਾਣ ਜਾਵੋਂਗੇ ਕਿ ਤੁਸੀਂ ਮੇਰੇ ਵਿੱਚ ਤੇ ਮੈਂ ਤੁਹਾਡੇ ਵਿੱਚ ਹਾਂ । 21 ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣ ਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ । ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ । ਜਿਹੜਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ ? ” 22 ਤਦ ਯਹੂਦਾ ਨੇ ਆਖਿਆ , “ਪ੍ਰਭੂ ਜੀ ਤੂੰ ਆਪਣੇ ਆਪ ਸਾਡੇ ਤੇ ਪਰਗਟ ਕਰਦਾ ਹੈਂ ਪਰ ਸੰਸਾਰ ਤੇ ਕਿਉਂ ਨਹੀਂ ? ” 23 ਯਿਸੂ ਨੇ ਆਖਿਆ, “ਜੇਕਰ ਕੋਈ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਬਚਨ ਦਾ ਵੀ ਪਾਲਣ ਕਰੇਗਾ ਤੇ ਮੇਰਾ ਪਿਤਾ ਉਸ ਨੂੰ ਪਿਆਰ ਕਰੇਗਾ । ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਕੋਲ ਰਹਾਂਗੇ । 24 ਪਰ ਜਿਹੜਾ ਵਿਅਕਤੀ ਮੈਨੂੰ ਪਿਆਰ ਨਹੀਂ ਕਰਦਾ, ਉਹ ਮੇਰੇ ਬਚਨ ਨੂੰ ਵੀ ਨਹੀਂ ਮੰਨਦਾ । ਜਿਹੜੇ ਬਚਨ ਮੈਂ ਤੁਹਾਨੂੰ ਦਿੰਦਾ ਹਾਂ ਉਹ ਮੇਰੇ ਆਪਣੇ ਨਹੀਂ ਹਨ, ਸਗੋਂ ਇਹ ਮੇਰੇ ਪਿਤਾ ਦੇ ਹਨ, ਜਿਸ ਨੇ ਮੈਨੂੰ ਭੇਜਿਆ ਹੈ ।” 25 “ਇਹ ਸਭ ਗੱਲਾਂ ਮੈਂ ਤੁਹਾਨੂੰ ਉਦੋਂ ਦੱਸ ਚੁੱਕਾ ਸੀ ਜਦੋਂ ਮੈਂ ਤੁਹਾਡੇ ਨਾਲ ਸੀ । 26 ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਮ ਵਿੱਚ ਭੇਜੇਗਾ । ਉਹ ਤੁਹਾਨੂੰ ਸਭ ਕੁੱਝ ਸਿਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਯਾਦ ਕਰਾਵੇਗਾ, ਜੋ ਕੁੱਝ ਮੈਂ ਤੁਹਾਨੂੰ ਕਿਹਾ ਹੈ ।” 27 “ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ । ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ । ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ ।” 28 ਜੋ ਮੈਂ ਤੁਹਾਨੂੰ ਕਿਹਾ ਤੁਸੀਂ ਸੁਣਿਆ, ਮੈਂ ਤੁਹਾਨੂੰ ਕਿਹਾ, “ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਫਿਰ ਵਾਪਸ ਆਵਾਂਗਾ ।” ਜੇਕਰ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਫਿਰ ਤੁਹਾਨੂੰ ਖੁਸ਼ ਹੋਣਾ ਚਾਹੀਦਾ ਸੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂਕਿ ਮੇਰਾ ਪਿਤਾ ਮੇਰੇ ਤੋਂ ਮਹਾਨ ਹੈ । 29 ਇਹ ਹੋਣ ਤੋਂ ਪਹਿਲਾਂ ਮੈਂ ਤੁਹਾਨੂੰ ਇਹ ਦੱਸਿਆ ਹੈ, ਤਾਂ ਜੋ ਜਦੋਂ ਇਹ ਹੋਵੇ, ਤੁਸੀਂ ਵਿਸ਼ਵਾਸ ਕਰੋ । 30 “ਮੈਂ ਬਹੁਤ ਸਮੇਂ ਤੱਕ ਤੁਹਾਡੇ ਨਾਲ ਨਹੀਂ ਬੋਲਾਂਗਾ । ਇਸ ਦੁਨੀਆਂ ਦਾ ਹਾਕਮ ਆ ਰਿਹਾ ਹੈ । ਉਸਦਾ ਮੇਰੇ ਉੱਤੇ ਕੋਈ ਅਧਿਕਾਰ ਨਹੀਂ ਹੈ । 31 ਪਰ ਸੰਸਾਰ ਨੂੰ ਮਾਲੂਮ ਹੋਣਾ ਚਾਹੀਦਾ ਕਿ ਮੈਂ ਪਿਤਾ ਨੂੰ ਪਿਆਰ ਕਰਦਾ ਹਾਂ । ਇਸ ਲਈ ਮੈਂ ਉਵੇਂ ਹੀ ਕਰਾਂਗਾ ਜਿਵੇਂ ਪਿਤਾ ਨੇ ਮੈਨੂੰ ਹੁਕਮ ਦਿੱਤਾ ਹੈ । ਉੱਠੋ, ਅਸੀਂ ਹੁਣ ਇਥੋਂ ਚੱਲੀਏ ।”
ਯਿਸੂ ਅੰਗੂਰ ਦੀ ਸੱਚੀ ਵੇਲ15ਯਿਸੂ ਨੇ ਕਿਹਾ, “ਮੈਂ ਅੰਗੂਰ ਦੀ ਸੱਚੀ ਵੇਲ ਹਾਂ, ਮੇਰਾ ਪਿਤਾ ਬਾਗਵਾਨ ਹੈ ।” ਹਰ ਉਹ ਟਹਿਣੀ ਜਿਹੜੀ ਫ਼ਲ ਨਹੀਂ ਦਿੰਦੀ, ਉਹ ਵੱਡ ਸੁੱਟਦਾ ਹੈ । ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹੜੀ ਫ਼ਲ ਦਿੰਦੀ ਹੈ ਅਤੇ ਉਸ ਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਬਹੁਤ ਸਾਰਾ ਫ਼ਲ ਦੇਵੇ । ਤੁਸੀਂ ਪਹਿਲਾਂ ਹੀ ਮੇਰੇ ਦਿੱਤੇ ਹੋਏ ਬਚਨ ਦੁਆਰਾ ਸਾਫ਼ ਹੋ । ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ ਰਹਾਂਗਾ । ਕੋਈ ਵੀ ਟਹਿਣੀ ਜੇ ਉਹ ਅੰਗੂਰ ਦੀ ਵੇਲ ਵਿੱਚ ਨਾ ਰਹੇ, ਆਪਣੇ ਆਪ ਫ਼ਲ ਨਹੀਂ ਦੇ ਸਕਦੀ । ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਨਹੀਂ ਰਹੋਂਗੇ, ਤੁਸੀਂ ਫ਼ਲ ਪੈਦਾ ਨਹੀਂ ਕਰ ਸਕਦੇ । “ਅੰਗੂਰ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ । ਜੇਕਰ ਕੋਈ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਬਹੁਤ ਫ਼ਲ ਦੇਵੇਗਾ ਪਰ ਮੇਰੇ ਤੋਂ ਅੱਲਗ ਹੋ ਕੇ ਤੁਸੀਂ ਕੁੱਝ ਵੀ ਨਹੀਂ ਕਰ ਸਕਦੇ ।” ਜੇਕਰ ਕੋਈ ਮੇਰੇ ਵਿੱਚ ਨਹੀਂ ਰਹਿੰਦਾ, ਉਹ ਇੱਕ ਟਹਿਣੀ ਵਾਂਗੂੰ ਸੁੱਟਿਆ ਜਾਵੇਗਾ ਅਤੇ ਸੁੱਕ ਜਾਵੇਗਾ । ਅਜਿਹੀਆਂ ਟਹਿਣੀਆਂ ਨੂੰ ਲੋਕ ਅੱਗ ਵਿੱਚ ਸਾੜ ਦਿੰਦੇ ਹਨ । “ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦੇ ਦਿੱਤਾ ਜਾਵੇਗਾ ।” ਇਸ ਰਾਹੀਂ ਮੇਰੇ ਪਿਤਾ ਦੀ ਵਡਿਆਈ ਹੋਵੇਗੀ, ਜੋ ਤੁਸੀਂ ਬਹੁਤਾ ਫ਼ਲ ਲੈ ਕੇ ਆਵੋਂ ਇਸ ਤਰ੍ਹਾਂ ਤੁਸੀਂ ਮੇਰੇ ਚੇਲੇ ਹੋਵੋਗੇ । “ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਪਿਆਰ ਕੀਤਾ ਤਿਵੇਂ ਮੈਂ ਤੁਹਾਨੂੰ ਵੀ ਪਿਆਰ ਕੀਤਾ । ਇਸ ਲਈ ਤੁਸੀਂ ਵੀ ਮੇਰੇ ਪਿਆਰ ਵਿੱਚ ਬਣੇ ਰਹੋ ।” 10 ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਣਾ ਕਰਦਾ ਹਾਂ ਅਤੇ ਮੈਂ ਉਸ ਦੇ ਪਿਆਰ ਵਿੱਚ ਰਹਿੰਦਾ ਹਾਂ । ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦੀ ਪਾਲਣਾ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਰਹੋਂਗੇ । 11 “ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਪੂਰੀ ਹੋਵੇ ਅਤੇ ਤੁਹਾਡੀ ਖੁਸ਼ੀ ਪੂਰੀ ਹੋ ਸਕੇ ।” 12 ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ, ਇਸੇ ਤਰ੍ਹਾਂ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ । 13 ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ 14 ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ । 15 ਮੈਂ ਤੁਹਾਨੂੰ ਹੁਣ ਦਾਸ ਕਹਿ ਕੇ ਨਹੀਂ ਬੁਲਾਉਂਦਾ ਕਿਉਂਕਿ ਇੱਕ ਦਾਸ ਨਹੀਂ ਜਾਣਦਾ ਕਿ ਉਸਦਾ ਮਾਲਕ ਕੀ ਕਰ ਰਿਹਾ ਹੈ । ਪਰ ਹੁਣ ਮੈਂ ਤੁਹਾਨੂੰ ਆਪਣਾ ਮਿੱਤਰ ਕਹਿ ਕੇ ਬੁਲਾਵਾਂਗਾ । ਕਿਉਂਕਿ ਜੋ ਕੁੱਝ ਮੈਂ ਆਪਣੇ ਪਿਤਾ ਕੋਲੋਂ ਸੁਣਿਆ ਹੈ ਤੁਹਾਨੂੰ ਸਭ ਕੁੱਝ ਦੱਸ ਦਿੱਤਾ ਹੈ । 16 “ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ । ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਵੋਂ ਅਤੇ ਫ਼ਲਦਾਰ ਹੋ ਸਕੋਂ । ਤੁਹਾਡਾ ਫ਼ਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁੱਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ ।” 17 ਇੱਕ ਦੂਜੇ ਨਾਲ ਪਿਆਰ ਕਰੋ, ਇਹ ਮੇਰਾ ਤੁਹਾਨੂੰ ਹੁਕਮ ਹੈ ।ਸੰਸਾਰ ਦਾ ਵੈਰ18 ਜੇਕਰ ਸੰਸਾਰ ਤੁਹਾਡੇ ਨਾਲ ਨਫ਼ਰਤ ਕਰਦਾ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਸੰਸਾਰ ਨੇ ਮੇਰੇ ਨਾਲ ਵੀ ਨਫ਼ਰਤ ਕਰਦਾ ਸੀ । 19 ਜੇਕਰ ਤੁਸੀਂ ਸੰਸਾਰ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਗੂੰ ਪਿਆਰ ਕਰਦੀ । ਪਰ ਤੁਸੀਂ ਸੰਸਾਰ ਦੇ ਨਹੀਂ ਹੋ ਕਿਉਂਕਿ ਮੈਂ ਤੁਹਾਨੂੰ ਇਸ ਸੰਸਾਰ ਵਿੱਚੋਂ ਚੁਣਿਆ ਹੈ ਇਸੇ ਕਾਰਣ ਸੰਸਾਰ ਨੇ ਤੁਹਾਡੇ ਤੋਂ ਨਫ਼ਰਤ ਕੀਤੀ । 20 ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ । ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਕਸ਼ਟ ਦੇਣਗੇ । ਜੇਕਰ ਉਨ੍ਹਾਂ ਨੇ ਮੇਰੇ ਬਚਨ ਨੂੰ ਮੰਨਿਆ, ਉਹ ਤੁਹਾਡੇ ਬਚਨ ਦੀ ਵੀ ਪਾਲਣਾ ਕਰਣਗੇ । 21 ਪਰ ਇਹ ਸਭ ਕੁੱਝ ਮੇਰੇ ਨਾਮ ਦੇ ਕਾਰਣ ਲੋਕ ਤੁਹਾਡੇ ਨਾਲ ਕਰਨਗੇ ਕਿਉਂਕਿ ਉਹ ਉਸ ਨੂੰ ਨਹੀਂ ਜਾਣਦੇ ਜਿਸ ਨੇ ਮੈਨੂੰ ਭੇਜਿਆ ਹੈ । 22 ਜੇਕਰ ਮੈਂ ਨਾ ਆਇਆ ਹੁੰਦਾ ਅਤੇ ਇਸ ਦੁਨੀਆਂ ਦੇ ਲੋਕਾਂ ਨਾਲ ਗੱਲ ਨਾ ਕੀਤੀ ਹੁੰਦੀ, ਤਾਂ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ । ਹੁਣ ਮੈਂ ਉਨ੍ਹਾਂ ਨੂੰ ਕਿਹਾ ਹੈ, ਹੁਣ ਉਨ੍ਹਾਂ ਕੋਲ ਆਪਣੇ ਪਾਪਾਂ ਲਈ ਕੋਈ ਬਹਾਨਾ ਨਹੀਂ ਹੈ । 23 ਉਹ ਵਿਅਕਤੀ ਜੋ ਮੇਰੇ ਨਾਲ ਵੈਰ ਕਰਦਾ, ਮੇਰੇ ਪਿਤਾ ਨਾਲ ਵੀ ਵੈਰ ਕਰਦਾ ਹੈ । 24 ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਨਹੀਂ ਕੀਤੀਆਂ । ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ । ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ । ਪਰ ਹਾਲੇ ਵੀ ਉਹ ਮੇਰੇ ਨਾਲ, ਇਥੋਂ ਤੱਕ ਕਿ ਮੇਰੇ ਪਿਤਾ ਨਾਲ ਵੀ ਵੈਰ ਕਰਦੇ ਹਨ । 25 ਪਰ ਇਹ ਇਸ ਲਈ ਹੋਇਆ ਹੈ ਕਿਉਂਕਿ ਜੋ ਭਵਿੱਖਬਾਣੀ ਉਨ੍ਹਾਂ ਦੀ ਬਿਵਸਥਾ ਵਿੱਚ ਲਿਖੀ ਹੋਈ ਸੱਚ ਹੋ ਜਾਵੇ । “ਉਨ੍ਹਾਂ ਨੇ ਬਿਨ੍ਹਾਂ ਕਾਰਨ ਤੋਂ ਮੇਰੇ ਨਾਲ ਨਫ਼ਰਤ ਕੀਤੀ ।” 26 ਮੈਂ ਤੁਹਾਨੂੰ ਪਿਤਾ ਵੱਲੋਂ ਸਹਾਇਕ ਭੇਜਾਂਗਾ । ਉਹ ਸਹਾਇਕ ਸੱਚ ਦਾ ਆਤਮਾ ਹੈ ਜੋ ਪਿਤਾ ਕੋਲੋਂ ਆਉਂਦਾ ਹੈ । ਜਦੋਂ ਉਹ ਆਵੇਗਾ ਤਾਂ ਉਹ ਮੇਰੇ ਹੱਕ ਵਿੱਚ ਗਵਾਹੀ ਦੇਵੇਗਾ । 27 ਅਤੇ ਤੁਸੀਂ ਵੀ ਮੇਰੇ ਗਵਾਹ ਹੋਵੋਗੇ ਕਿਉਂਕਿ ਤੁਸੀਂ ਸ਼ੁਰੂ ਤੋਂ ਮੇਰੇ ਨਾਲ ਹੋ ।
16ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਠੋਕਰ ਨਾ ਖਾਓ । ਲੋਕ ਤੁਹਾਨੂੰ ਪ੍ਰਾਰਥਨਾ ਘਰ ਤੋਂ ਬਾਹਰ ਕੱਢ ਦੇਣਗੇ । ਹਾਂ, ਸਮਾਂ ਆਉਂਦਾ ਹੈ ਜਦੋਂ ਲੋਕ ਇਹ ਸਮਝਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ । ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਪਿਤਾ ਅਤੇ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ । ਮੈਂ ਤੁਹਾਨੂੰ ਇਹ ਸਭ ਗੱਲਾਂ ਹੁਣ ਆਖੀਆਂ ਹਨ, ਤਾਂ ਜਦੋਂ ਇਨ੍ਹਾਂ ਗੱਲਾਂ ਦੇ ਪੂਰੇ ਹੋਣ ਦਾ ਸਮਾਂ ਆਵੇ ਤਾਂ ਤੁਸੀਂ ਯਾਦ ਕਰੋ ਕਿ ਮੈਂ ਤੁਹਾਨੂੰ ਇਨ੍ਹਾਂ ਗੱਲਾਂ ਬਾਰੇ ਦੱਸ ਦਿੱਤਾ ਸੀ ।ਪਵਿੱਤਰ ਆਤਮਾ ਦੇ ਕੰਮਇਹ ਗੱਲਾਂ ਮੈਂ ਤੁਹਾਨੂੰ ਸ਼ੁਰੂ ਤੋਂ ਹੀ ਦੱਸੀਆਂ ਸੀ ਕਿਉਂਕਿ ਮੈਂ ਤੁਹਾਡੇ ਨਾਲ ਸੀ । ਪਰ ਹੁਣ ਮੈਂ ਉਸ ਕੋਲ ਜਾ ਰਿਹਾ ਹਾਂ ਜਿਸ ਨੇ ਮੈਨੂੰ ਭੇਜਿਆ ਸੀ ਪਰ ਤੁਹਾਡੇ ਵਿੱਚੋਂ ਕੋਈ ਮੈਨੂੰ ਨਹੀਂ ਪੁੱਛਦਾ ਤੂੰ ਕਿੱਥੇ ਜਾਂਦਾ ਹੈ । ਤੁਹਾਡੇ ਦਿਲ ਦੁੱਖ ਨਾਲ ਭਰੇ ਹਨ ਕਿਉਂਕਿ ਮੈਂ ਤੁਹਾਨੂੰ ਅਜਿਹੀਆਂ ਗੱਲਾਂ ਆਖੀਆਂ ਹਨ । ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਜਾਂਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ । ਪਰ ਜੇਕਰ ਮੈਂ ਨਾ ਜਾਂਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ । ਜਦੋਂ ਸਹਾਇਕ ਆਵੇਗਾ, ਉਹ ਇਸ ਸੰਸਾਰ ਦੇ ਲੋਕਾਂ ਨੂੰ ਪਾਪ, ਧਾਰਮਿਕਤਾ ਅਤੇ ਨਿਆਂ ਬਾਰੇ ਕਾਇਲ ਕਰੇਗਾ । ਪਾਪ ਦੇ ਬਾਰੇ ਇਸ ਲਈ ਕਿ ਉਹ ਮੇਰੇ ਉੱਤੇ ਵਿਸ਼ਵਾਸ ਨਹੀਂ ਕਰਦੇ l 10 ਉਹ ਉਨ੍ਹਾਂ ਨੂੰ ਸਾਬਤ ਕਰੇਗਾ ਕਿ ਉਹ ਧਾਰਮਿਕਤਾ ਦੇ ਵਿਖੇ ਗਲਤ ਹਨ, ਕਿਉਂਕਿ ਮੈਂ ਵਾਪਸ ਆਪਣੇ ਪਿਤਾ ਕੋਲ ਜਾਂਦਾ ਹਾਂ । ਤੁਸੀਂ ਮੈਨੂੰ ਫੇਰ ਨਹੀਂ ਵੇਖੋਗੇ । 11 ਸਹਾਇਕ ਇਸ ਸੰਸਾਰ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਨਿਆਂ ਦੇ ਬਾਰੇ ਗਲਤ ਹਨ, ਕਿਉਂਕਿ ਇਸ ਸੰਸਾਰ ਦੇ ਹਾਕਮ ਦਾ ਨਿਆਂ ਪਹਿਲਾਂ ਹੀ ਹੋ ਚੁੱਕਾ ਹੈ । 12 “ਮੇਰੇ ਕੋਲ ਹੋਰ ਵੀ ਤੁਹਾਨੂੰ ਦੱਸਣ ਲਈ ਬਹੁਤ ਕੁੱਝ ਹੈ, ਪਰ ਇਸ ਸਮੇਂ ਤੁਹਾਡੇ ਲਈ ਉਨ੍ਹਾਂ ਨੂੰ ਸਹਿਣਾ ਮੁਸ਼ਕਿਲ ਹੈ । 13 ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ । ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ । ਉਹ ਉਹੀ ਦੱਸੇਗਾ ਜੋ ਉਹ ਸੁਣੇਗਾ ਹੈ ਅਤੇ ਉਹ ਤੁਹਾਨੂੰ ਦੱਸੇਗਾ ਕਿ ਕੀ ਹੋਣ ਵਾਲਾ ਹੈ । 14 ਸਚਿਆਈ ਦਾ ਆਤਮਾ ਮੈਨੂੰ ਵਡਿਆਈ ਦੇਵੇਗਾ । ਕਿਉਂਕਿ ਉਹ ਮੇਰੀਆਂ ਗੱਲਾਂ ਹੀ ਤੁਹਾਨੂੰ ਦੱਸੇਗਾ । 15 ਉਹ ਸਭ ਕੁੱਝ ਜੋ ਪਿਤਾ ਦਾ ਹੈ, ਮੇਰਾ ਹੈ । ਇਸ ਲਈ ਮੈਂ ਤੁਹਾਨੂੰ ਕਿਹਾ ਹੈ ਕਿ ਆਤਮਾ ਮੇਰੇ ਕੋਲੋਂ ਗੱਲਾਂ ਲਵੇਗਾ ਅਤੇ ਉਨ੍ਹਾਂ ਨੂੰ ਤੁਹਾਨੂੰ ਦੱਸੇਗਾ ।ਚੇਲਿਆਂ ਦਾ ਦੁੱਖ-ਸੁੱਖ ਵਿੱਚ ਬਦਲ ਜਾਵੇਗਾ16 “ਥੋੜੀ ਦੇਰ ਬਾਅਦ ਤੁਸੀਂ ਮੈਨੂੰ ਨਹੀਂ ਵੇਖੋਂਗੇ । ਉਸ ਤੋਂ ਕੁੱਝ ਦੇਰ ਬਾਅਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ ।” 17 ਕੁੱਝ ਚੇਲਿਆਂ ਨੇ ਆਪਸ ਵਿੱਚ ਕਿਹਾ, ਯਿਸੂ ਦਾ ਇਸ ਤੋਂ ਕੀ ਭਾਵ ਹੈ ? ਜੋ ਉਹ ਕਹਿੰਦਾ ਕਿ, “ਕੁੱਝ ਦੇਰ ਲਈ ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਕੁੱਝ ਦੇਰ ਬਾਅਦ ਫ਼ੇਰ ਤੁਸੀਂ ਮੈਨੂੰ ਵੇਖੋਂਗੇ ਉਹ ਕਹਿੰਦਾ, ਕਿਉਂਕਿ ਮੈਂ ਆਪਣੇ ਪਿਤਾ ਕੋਲ ਜਾਂਦਾ ਹਾਂ ? ” 18 ਤਾਂ ਉਨ੍ਹਾਂ ਨੇ ਪੁੱਛਿਆ, “ਥੋੜੀ ਦੇਰ” ਤੋਂ ਉਸਦਾ ਕੀ ਭਾਵ ਹੈ ? ਜੋ ਉਹ ਕਹਿੰਦਾ ਹੈ ਅਸੀਂ ਨਹੀਂ ਸਮਝੇ । 19 ਯਿਸੂ ਨੇ ਵੇਖਿਆ ਕਿ ਚੇਲੇ ਉਸ ਨੂੰ ਇਸ ਬਾਰੇ ਕੁੱਝ ਪੁੱਛਣਾ ਚਾਹੁੰਦੇ ਹਨ ਤਾਂ ਯਿਸੂ ਨੇ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਮੈਨੂੰ ਇਸ ਗੱਲ ਬਾਰੇ ਪੁੱਛ ਰਹੇ ਹੋ ਕਿ ਜੋ ਮੈਂ ਆਖਿਆ, ਕਿ ਥੋੜ੍ਹੇ ਦੇਰ ਬਾਅਦ, ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਥੋੜ੍ਹੇ ਜਿਹੇ ਚਿਰ ਬਾਅਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ ? ” 20 ਮੈਂ ਤੁਹਾਨੂੰ ਸੱਚ-ਸੱਚ ਦੱਸ ਰਿਹਾ ਹਾਂ ਕਿ ਤੁਸੀਂ ਰੋਵੋਂਗੇ ਅਤੇ ਉਦਾਸ ਹੋਵੋਂਗੇ ਪਰ ਸੰਸਾਰ ਖੁਸ਼ ਹੋਵੇਗਾ l ਤੁਸੀਂ ਉਦਾਸ ਹੋਵੋਂਗੇ ਪਰ ਤੁਹਾਡੀ ਉਦਾਸੀ ਖੁਸ਼ੀ ਵਿੱਚ ਬਦਲ ਜਾਵੇਗੀ । 21 “ਜਦੋਂ ਇੱਕ ਔਰਤ ਇੱਕ ਬੱਚੇ ਨੂੰ ਜਨਮ ਦਿੰਦੀ ਹੈ, ਉਹ ਪੀੜ੍ਹਾ ਨੂੰ ਸਹਿਣ ਕਰਦੀ ਹੈ ਕਿਉਂਕਿ ਉਸਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਆ ਚੁੱਕਾ ਹੈ । ਪਰ ਇੱਕ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਉਹ ਇਸ ਖੁਸ਼ੀ ਕਾਰਨ, ਕਿ ਇਸ ਦੁਨੀਆਂ ਵਿੱਚ ਇੱਕ ਨਵਾਂ ਬਾਲਕ ਜੰਮਿਆ ਹੈ, ਉਹ ਸਾਰੀਆਂ ਪੀੜਾਂ ਭੁੱਲ ਜਾਂਦੀ ਹੈ । 22 ਹੁਣ ਤੁਸੀਂ ਉਦਾਸ ਹੋ ਪਰ ਜਦੋਂ ਮੈਂ ਤੁਹਾਨੂੰ ਫ਼ੇਰ ਵੇਖਾਂਗਾ ਤੁਸੀਂ ਖੁਸ਼ ਹੋਵੋਂਗੇ ਅਤੇ ਉਹ ਖੁਸ਼ੀ ਤੁਹਾਡੇ ਕੋਲੋਂ ਕੋਈ ਨਹੀਂ ਖੋਹ ਸਕਦਾ । 23 ਅਤੇ ਉਸ ਦਿਨ ਤੁਸੀਂ ਮੈਨੂੰ ਕੋਈ ਸਵਾਲ ਨਹੀਂ ਕਰੋਂਗੇ । ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜੋ ਕੁੱਝ ਵੀ ਤੁਸੀਂ ਪਿਤਾ ਤੋਂ ਮੇਰੇ ਨਾਮ ਤੇ ਮੰਗੋਂਗੇ ਉਹ ਤੁਹਾਨੂੰ ਦੇਵੇਗਾ । 24 ਅਜੇ ਤੱਕ ਤੁਸੀਂ ਮੇਰੇ ਨਾਮ ਵਿੱਚ ਕੁੱਝ ਨਹੀਂ ਮੰਗਿਆ, ਮੰਗੋ ਤਾਂ ਤੁਹਾਨੂੰ ਮਿਲੇਗਾ ਅਤੇ ਤੁਹਾਡੀ ਖੁਸ਼ੀ ਪੂਰੀ ਹੋਵੇਗੀ ।ਸੰਸਾਰ ਉੱਤੇ ਜਿੱਤ25 “ਮੈਂ ਤੁਹਾਨੂੰ ਇਹ ਗੱਲਾਂ ਬੁਝਾਰਤਾਂ ਵਿੱਚ ਕੀਤੀਆਂ ਹਨ । ਪਰ ਉਹ ਸਮਾਂ ਆਵੇਗਾ ਜਦ ਮੈਂ ਤੁਹਾਨੂੰ ਕੁੱਝ ਵੀ ਦੱਸਣ ਲਈ ਬੁਝਾਰਤਾਂ ਨਹੀਂ ਆਖਾਂਗਾ । ਸਗੋਂ ਮੈਂ ਤੁਹਾਨੂੰ ਆਪਣੇ ਪਿਤਾ ਬਾਰੇ ਬਹੁਤ ਸਪੱਸ਼ਟ ਸ਼ਬਦਾਂ ਵਿੱਚ ਦੱਸਾਂਗਾ । 26 ਉਸ ਦਿਨ ਤੁਸੀਂ ਮੇਰੇ ਨਾਮ ਵਿੱਚ ਮੰਗੋਂਗੇ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਮੈਂ ਤੁਹਾਡੇ ਲਈ ਪਿਤਾ ਕੋਲੋਂ ਨਹੀਂ ਮੰਗਾਂਗਾ । 27 ਪਿਤਾ ਆਪ ਹੀ ਤੁਹਾਨੂੰ ਪਿਆਰ ਕਰਦਾ ਹੈ, ਕਿਉਂਕਿ ਤੁਸੀਂ ਮੈਨੂੰ ਪਿਆਰ ਕੀਤਾ ਹੈ । ਉਹ ਤੁਹਾਨੂੰ ਵੀ ਪਿਆਰ ਕਰਦਾ ਹੈ ਕਿਉਂਕਿ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਮੈਂ ਪਰਮੇਸ਼ੁਰ ਕੋਲੋਂ ਆਇਆ ਹਾਂ । 28 ਮੈਂ ਪਿਤਾ ਵੱਲੋਂ ਇਸ ਸੰਸਾਰ ਵਿੱਚ ਆਇਆ ਹਾਂ ਅਤੇ ਹੁਣ ਮੈਂ ਇਹ ਦੁਨੀਆਂ ਨੂੰ ਛੱਡ ਕੇ ਆਪਣੇ ਪਿਤਾ ਕੋਲ ਵਾਪਸ ਜਾਂਦਾ ਹਾਂ ।” 29 ਤਦ ਯਿਸੂ ਦੇ ਚੇਲਿਆਂ ਨੇ ਆਖਿਆ, “ਵੇਖ, ਹੁਣ ਤੂੰ ਸਪੱਸ਼ਟ ਬੋਲ ਰਿਹਾ ਹੈ ਅਤੇ ਕੋਈ ਬੁਝਾਰਤ ਨਹੀਂ । 30 ਹੁਣ ਅਸੀਂ ਜਾਣਦੇ ਹਾਂ ਕਿ ਤੈਨੂੰ ਸਭ ਕੁੱਝ ਪਤਾ ਹੈ, ਤੈਨੂੰ ਜ਼ਰੂਰਤ ਨਹੀਂ ਕਿ ਕੋਈ ਕੁੱਝ ਪੁੱਛੇ । ਇਸੇ ਲਈ, ਸਾਨੂੰ ਵਿਸ਼ਵਾਸ ਹੈ ਕਿ ਤੂੰ ਪਰਮੇਸ਼ੁਰ ਵੱਲੋਂ ਆਇਆ ਹੈਂ ।” 31 ਯਿਸੂ ਨੇ ਪੁੱਛਿਆ, “ਕੀ ਹੁਣ ਤੁਸੀਂ ਵਿਸ਼ਵਾਸ ਕਰਦੇ ਹੋ ? ” 32 ਇੱਕ ਸਮਾਂ ਆਵੇਗਾ ਜਦੋਂ ਤੁਸੀਂ ਸਭ ਖਿੰਡ ਜਾਵੋਂਗੇ ਅਤੇ ਆਪਣੇ ਘਰਾਂ ਨੂੰ ਮੁੜ ਜਾਵੋਂਗੇ ਅਤੇ ਤੁਸੀਂ ਮੈਨੂੰ ਇਕੱਲਾ ਛੱਡ ਦੇਵੋਂਗੇ । ਉਹ ਸਮਾਂ ਹੁਣ ਆ ਹੀ ਚੁੱਕਿਆ ਹੈ । ਪਰ ਤਾਂ ਵੀ ਮੈਂ ਇਕੱਲਾ ਨਹੀਂ ਹੋਵਾਂਗਾ ਕਿਉਂਕਿ ਪਿਤਾ ਮੇਰੇ ਨਾਲ ਹੈ । 33 “ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋਂ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ । ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ ।”

ਯੂਹੰਨਾ 13-16

12 ਅੰਗੂਰ ਦੀ ਵਾੜੀ ਸੁੱਕਦੀ ਜਾਂਦੀ ਹੈ, ਹੰਜ਼ੀਰ ਦਾ ਰੁੱਖ ਮੁਰਝਾ ਗਿਆ ਹੈ, ਅਨਾਰ, ਖ਼ਜੂਰ, ਸੇਬ ਸਗੋਂ ਖੇਤ ਦੇ ਸਾਰੇ ਰੁੱਖ ਸੁੱਕ ਗਏ ਹਨ, ਅਤੇ ਖੁਸ਼ੀ ਨੇ ਆਦਮ ਵੰਸ਼ ਨੂੰ ਤਿਆਗ ਦਿੱਤਾ ਹੈ !

ਯੋਏਲ 1:12

“ਮੈਂ ਤੁਹਾਡੇ ਬਹੁਤ ਸਾਰੇ ਬਾਗਾਂ ਅਤੇ ਤੁਹਾਡੇ ਅੰਗੂਰੀ ਬਾਗਾਂ ਨੂੰ ਸੋਕੇ ਅਤੇ ਉੱਲੀ ਨਾਲ ਮਾਰਿਆ ਅਤੇ ਤੁਹਾਡੇ ਹੰਜੀਰ ਦੇ ਰੁੱਖਾਂ ਅਤੇ ਤੁਹਾਡੇ ਜ਼ੈਤੂਨ ਦੇ ਰੁੱਖਾਂ ਨੂੰ ਟਿੱਡੀਆਂ ਨੇ ਖਾ ਲਿਆ, ਪਰ ਫਿਰ ਵੀ ਤੁਸੀਂ ਮੇਰੀ ਵੱਲ ਨਹੀਂ ਮੁੜੇ”, ਪ੍ਰਭੂ ਯਹੋਵਾਹ ਦਾ ਵਾਕ ਹੈ ।

ਆਮੋਸ 4: 9

19 ਕੀ ਬੀਜ ਅਜੇ ਕੋਠੇ ਵਿੱਚ ਹੈ ? ਕੀ ਅੰਗੂਰੀ ਬਾਗ, ਹੰਜ਼ੀਰ, ਅਨਾਰ ਅਤੇ ਜ਼ੈਤੂਨ ਦੇ ਦਰੱਖਤ ਅਜੇ ਫਲ ਨਹੀਂ ਦਿੰਦੇ ? ਅੱਜ ਤੋਂ ਮੈਂ ਤੁਹਾਨੂੰ ਬਰਕਤ ਦਿਆਂਗਾ ।

ਹੱਜਈ 2:19

ਅਕਾਸ਼ ਦੇ ਸਾਰੇ ਮੰਡਲ ਖਤਮ ਹੋ ਜਾਣਗੇ ਅਤੇ ਅਕਾਸ਼ ਪੱਤ੍ਰੀ ਵਾਂਗੂੰ ਲਪੇਟਿਆ ਜਾਵੇਗਾ, ਤਾਰਿਆਂ ਦੀ ਸਾਰੀ ਸੈਨਾ ਝੜ ਜਾਵੇਗੀ, ਜਿਵੇਂ ਪੱਤੇ ਅੰਗੂਰੀ ਵੇਲ ਤੋਂ ਜਾਂ ਹੰਜ਼ੀਰ ਤੋਂ ਝੜ ਜਾਂਦੇ ਹਨ ।

ਯਸਾਯਾਹ 34: 4

13 ਮੈਂ ਉਹਨਾਂ ਨੂੰ ਮੂਲੋਂ ਮਿਟਾ ਦਿਆਂਗਾ, ਯਹੋਵਾਹ ਦਾ ਵਾਕ ਹੈ, ਨਾ ਬੇਲ ਵਿੱਚ ਅੰਗੂਰ ਹੋਣਗੇ, ਨਾ ਹਜੀਰ ਵਿੱਚ ਹਜੀਰਾਂ, ਪੱਤੇ ਵੀ ਕੁਮਲਾ ਜਾਣਗੇ, ਅਤੇ ਜੋ ਮੈਂ ਉਹਨਾਂ ਨੂੰ ਦਿੱਤਾ ਉਹ ਜਾਂਦਾ ਰਹੇਗਾ ।

ਯਿਰਮਿਯਾਹ 8:13

ਯਿਸੂ ਨੂੰ ਫੜਵਾਇਆ ਜਾਣਾ

ਜਦੋਂ ਯਿਸੂ ਗੱਲਾਂ ਕਰ ਹਟਿਆ, ਤਾਂ ਉਹ ਆਪਣੇ ਚੇਲਿਆਂ ਨਾਲ ਉਹ ਕਿਦਰੋਨ ਦਰਿਆ ਦੇ ਪਾਰ ਚਲੇ ਗਏ । ਉੱਥੇ ਇੱਕ ਜੈਤੂਨ ਦੇ ਰੁੱਖਾਂ ਦਾ ਬਾਗ ਸੀ, ਯਿਸੂ ਅਤੇ ਉਸ ਦੇ ਚੇਲੇ ਉੱਥੇ ਚਲੇ ਗਏ । ਅਤੇ ਯਹੂਦਾ ਇਸ ਥਾਂ ਤੋਂ ਵਾਕਫ਼ ਸੀ, ਕਿਉਂਕਿ ਯਿਸੂ ਅਕਸਰ ਆਪਣੇ ਚੇਲਿਆਂ ਨਾਲ ਉਸ ਥਾਂ ਤੇ ਜਾਂਦਾ ਸੀ । ਇਹ ਯਹੂਦਾ ਹੀ ਸੀ ਜਿਸ ਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀਂ ਫ਼ੜਵਾਉਣਾ ਸੀ । ਫ਼ਿਰ ਯਹੂਦਾ ਉੱਥੇ ਸਿਪਾਹੀਆਂ ਦਾ ਇੱਕ ਜੱਥਾ ਲੈ ਕੇ ਆਇਆ, ਇਹੀ ਨਹੀਂ ਸਗੋਂ ਉਹ ਆਪਣੇ ਨਾਲ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਕੋਲੋਂ ਕੁੱਝ ਪਿਆਦੇ ਵੀ ਲੈ ਆਇਆ । ਉਨ੍ਹਾਂ ਦੇ ਹੱਥਾਂ ਵਿੱਚ ਦੀਵੇ, ਮਸ਼ਾਲਾਂ ਅਤੇ ਹਥਿਆਰ ਸਨ । ਯਿਸੂ ਜਾਣਦਾ ਸੀ ਕਿ ਉਸ ਨਾਲ ਕੀ ਹੋਣ ਵਾਲਾ ਹੈ । ਯਿਸੂ ਬਾਹਰ ਆਇਆ ਅਤੇ ਆਖਿਆ, “ਤੁਸੀਂ ਕਿਸਨੂੰ ਲੱਭ ਰਹੇ ਹੋ ? ” ਉਨਾਂ ਉਸ ਨੂੰ ਉੱਤਰ ਦਿੱਤਾ, “ਨਾਸਰਤ ਦੇ ਯਿਸੂ ਨੂੰ ।” ਯਿਸੂ ਨੇ ਆਖਿਆ, “ਮੈਂ ਹੀ ਯਿਸੂ ਹਾਂ ।” ਯਹੂਦਾ ਜਿਸ ਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀਂ ਫ਼ੜਵਾਇਆ ਸੀ, ਉਹ ਵੀ ਉਸ ਨਾਲ ਵਿੱਚ ਖੜ੍ਹਾ ਸੀ । ਜਦੋਂ ਉਸ ਨੇ ਉਨ੍ਹਾਂ ਨੂੰ ਆਖਿਆ, “ਮੈਂ ਯਿਸੂ ਹਾਂ” ਉਹ ਆਦਮੀ ਪਿੱਛੇ ਹਟੇ ਤੇ ਹੇਠਾਂ ਡਿੱਗ ਪਏ । ਯਿਸੂ ਨੇ ਉਨ੍ਹਾਂ ਨੂੰ ਫੇਰ ਪੁੱਛਿਆ, “ਤੁਸੀਂ ਕਿਸ ਦੀ ਭਾਲ ਕਰ ਰਹੇ ਹੋ ? ” ਉਹਨਾਂ ਨੇ ਆਖਿਆ, “ਨਾਸਰਤ ਦੇ ਯਿਸੂ ਦੀ ।” ਯਿਸੂ ਨੇ ਕਿਹਾ, “ਮੈਂ ਤੁਹਾਨੂੰ ਆਖਿਆ ਤਾਂ ਹੈ ਕਿ ਮੈਂ ਹੀ ਯਿਸੂ ਹਾਂ, ਇਸ ਲਈ ਜੇਕਰ ਤੁਸੀਂ ਮੈਨੂੰ ਭਾਲ ਰਹੇ ਹੋ ਤਾਂ ਇਨ੍ਹਾਂ ਲੋਕਾਂ ਨੂੰ ਜਾਣ ਦਿਉ ।” ਇਹ ਯਿਸੂ ਦੇ ਵਾਕ ਨੂੰ ਪੂਰੇ ਕਰਨ ਲਈ ਹੋਇਆ, “ਮੈਂ ਉਨ੍ਹਾਂ ਵਿੱਚੋਂ ਕੋਈ ਨਹੀਂ ਗੁਆਇਆ ਜਿਨ੍ਹਾਂ ਨੂੰ ਤੂੰ ਮੈਨੂੰ ਦਿੱਤਾ ਹੈ ।” 10 ਫ਼ਿਰ ਸ਼ਮਊਨ ਪਤਰਸ ਕੋਲ ਜਿਹੜੀ ਤਲਵਾਰ ਸੀ ਉਸ ਨੇ ਬਾਹਰ ਕੱਢੀ ਅਤੇ ਪ੍ਰਧਾਨ ਜਾਜਕ ਦੇ ਨੌਕਰ ਤੇ ਚਲਾਈ ਅਤੇ ਉਸਦਾ ਸੱਜਾ ਕੰਨ ਵੱਢ ਦਿੱਤਾ । 11 ਫਿਰ ਯਿਸੂ ਨੇ ਪਤਰਸ ਨੂੰ ਕਿਹਾ, “ਆਪਣੀ ਤਲਵਾਰ ਮਿਆਨ ਵਿੱਚ ਪਾ । ਕੀ ਮੈਨੂੰ ਇਹ ਦੁੱਖਾਂ ਦਾ ਪਿਆਲਾ, ਜਿਹੜਾ ਮੇਰੇ ਪਿਤਾ ਨੇ ਮੈਨੂੰ ਦਿੱਤਾ ਹੈ, ਪੀਣਾ ਨਹੀਂ ਚਾਹੀਦਾ ? ”ਅੰਨਾਸ ਦੇ ਸਨਮੁਖ ਯਿਸੂ12 ਉਸ ਤੋਂ ਬਾਅਦ ਸੈਨਾਂ ਅਧਿਕਾਰੀ ਅਤੇ ਯਹੂਦੀਆਂ ਦੇ ਪਿਆਦਿਆਂ ਨੇ ਯਿਸੂ ਨੂੰ ਫ਼ੜਕੇ ਬੰਨ੍ਹ ਲਿਆ । 13 ਬੰਨ੍ਹ ਕੇ ਉਸ ਨੂੰ ਅੰਨਾਸ ਕੋਲ ਲਿਆਂਦਾ ਗਿਆ । ਅੰਨਾਸ ਕਯਾਫ਼ਾ ਦਾ ਸਹੁਰਾ ਸੀ ਅਤੇ ਉਸ ਸਾਲ ਦਾ ਕਯਾਫ਼ਾ ਪ੍ਰਧਾਨ ਜਾਜਕ ਸੀ ।

ਯੂਹੰਨਾ 18: 1-13

ਪ੍ਰਧਾਨ ਜਾਜਕ ਯਿਸੂ ਤੋਂ ਪ੍ਰਸ਼ਨ ਪੁੱਛਦਾ ਹੈ19 ਪ੍ਰਧਾਨ ਜਾਜਕ ਨੇ ਯਿਸੂ ਨੂੰ ਉਸ ਦੇ ਚੇਲਿਆਂ ਬਾਰੇ ਅਤੇ ਉਸ ਦੀ ਸਿੱਖਿਆ ਬਾਰੇ ਪ੍ਰਸ਼ਨ ਕੀਤੇ । 20 ਯਿਸੂ ਨੇ ਆਖਿਆ, “ਮੈਂ ਸਦਾ ਲੋਕਾਂ ਨੂੰ ਖੁੱਲ੍ਹ ਕੇ ਬੋਲਿਆ ਹਾਂ । ਮੈਂ ਹਮੇਸ਼ਾਂ ਪ੍ਰਾਰਥਨਾ ਘਰ ਅਤੇ ਹੈਕਲ ਵਿੱਚ ਵੀ ਉਪਦੇਸ਼ ਦਿੱਤੇ ਹਨ, ਜਿੱਥੇ ਸਾਰੇ ਯਹੂਦੀ ਇਕੱਠੇ ਹੁੰਦੇ ਹਨ । ਮੈਂ ਕਦੇ ਕਿਸੇ ਨੂੰ ਗੁਪਤ ਤੌਰ ਤੇ ਸਿੱਖਿਆ ਨਹੀਂ ਦਿੱਤੀ । 21 ਤਾਂ ਫਿਰ ਤੂੰ ਮੈਨੂੰ ਅਜਿਹੇ ਸਵਾਲ ਕਿਉਂ ਕਰਦਾ ਹੈਂ ? ਉਨ੍ਹਾਂ ਲੋਕਾਂ ਨੂੰ ਪੁੱਛ ਜਿਨ੍ਹਾਂ ਨੇ ਮੇਰੀਆਂ ਸਿਖਿਆਵਾਂ ਸੁਣੀਆਂ ਹਨ । ਉਹ ਜਾਣਦੇ ਹਨ ਕਿ ਮੈਂ ਕੀ ਦੱਸਿਆ ਹੈ ।” 22 ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਕੋਲ ਖੜ੍ਹੇ ਪਹਿਰੇਦਾਰਾਂ ਵਿੱਚੋਂ ਇੱਕ ਨੇ ਉਸ ਨੂੰ ਮਾਰਿਆ ਤੇ ਆਖਿਆ, “ਤੈਨੂੰ ਪ੍ਰਧਾਨ ਜਾਜਕ ਨਾਲ ਇਸ ਤਰ੍ਹਾਂ ਨਹੀਂ ਬੋਲਣਾ ਚਾਹੀਦਾ ।” 23 ਯਿਸੂ ਨੇ ਆਖਿਆ, “ਜੇਕਰ ਮੈਂ ਗਲਤ ਕਿਹਾ ਹੈ ਤਾਂ ਲੋਕਾਂ ਸਾਹਮਣੇ ਦੱਸ ਮੈਂ ਕੀ ਗਲਤ ਬੋਲਿਆ । ਪਰ ਜੇਕਰ ਮੈਂ ਸਹੀ ਬੋਲਿਆ ਹਾਂ, ਤਾਂ ਤੂੰ ਮੈਨੂੰ ਕਿਉਂ ਮਾਰਦਾ ਹੈ ? ” 24 ਤਾਂ ਫਿਰ ਅੰਨਾਸ ਨੇ ਯਿਸੂ ਨੂੰ ਪ੍ਰਧਾਨ ਜਾਜਕ ਕਯਾਫ਼ਾ ਕੋਲ ਭੇਜ ਦਿੱਤਾ ।

ਯੂਹੰਨਾ 18: 19-24

ਯਿਸੂ ਨੂੰ ਮਹਾਂ ਸਭਾ ਦੇ ਸਾਹਮਣੇ ਪੇਸ਼ ਕਰਨਾ

53 ਤਦ ਉਹ ਯਿਸੂ ਨੂੰ ਪ੍ਰਧਾਨ ਜਾਜਕ ਕੋਲ ਲੈ ਗਏ ਅਤੇ ਉਹ ਦੇ ਕੋਲ ਸਾਰੇ ਮੁੱਖ ਜਾਜਕ ਅਤੇ ਬਜ਼ੁਰਗ ਅਤੇ ਉਪਦੇਸ਼ਕ ਇਕੱਠੇ ਹੋਏ । 54 ਅਤੇ ਪਤਰਸ ਕੁੱਝ ਦੂਰੀ ਤੇ ਉਹ ਦੇ ਪਿੱਛੇ-ਪਿੱਛੇ ਪ੍ਰਧਾਨ ਜਾਜਕ ਦੇ ਵੇਹੜੇ ਦੇ ਅੰਦਰ ਤੱਕ ਚੱਲਿਆ ਗਿਆ ਅਤੇ ਸਿਪਾਹੀਆਂ ਦੇ ਨਾਲ ਬੈਠ ਕੇ ਅੱਗ ਸੇਕਣ ਲੱਗਾ । 55 ਤਦ ਮੁੱਖ ਜਾਜਕਾਂ ਅਤੇ ਸਾਰੀ ਮਹਾਂ ਸਭਾ ਨੇ ਯਿਸੂ ਦੇ ਵਿਰੁੱਧ ਉਹ ਨੂੰ ਜਾਨੋਂ ਮਾਰਨ ਲਈ ਗਵਾਹੀ ਭਾਲੀ, ਪਰ ਨਾ ਲੱਭੀ । 56 ਬਹੁਤਿਆਂ ਨੇ ਉਹ ਦੇ ਵਿਰੁੱਧ ਝੂਠੀ ਗਵਾਹੀ ਤਾਂ ਦਿੱਤੀ ਪਰ ਉਨ੍ਹਾਂ ਦੀ ਗਵਾਹੀ ਇੱਕੋ ਜਿਹੀ ਨਾ ਸੀ । 57 ਤਦ ਕਈਆਂ ਨੇ ਉੱਠ ਕੇ ਉਹ ਦੇ ਵਿਰੁੱਧ ਇਹ ਕਹਿ ਕੇ ਝੂਠੀ ਗਵਾਹੀ ਦਿੱਤੀ 58 ਜੋ ਅਸੀਂ ਉਹ ਨੂੰ ਇਹ ਆਖਦੇ ਸੁਣਿਆ ਜੋ ਮੈਂ ਇਸ ਹੈਕਲ ਨੂੰ ਜਿਹੜੀ ਹੱਥਾਂ ਨਾਲ ਬਣਾਈ ਹੋਈ ਹੈ ਢਾਹ ਦਿਆਂਗਾ ਅਤੇ ਤਿੰਨਾਂ ਦਿਨਾਂ ਵਿੱਚ ਇੱਕ ਹੋਰ ਨੂੰ ਬਿਨ੍ਹਾਂ ਹੱਥ ਲਾਏ ਬਣਾਵਾਂਗਾ । 59 ਤਾਂ ਵੀ ਉਨ੍ਹਾਂ ਦੀ ਗਵਾਹੀ ਇੱਕੋ ਜਿਹੀ ਨਾ ਸੀ । 60 ਤਦ ਪ੍ਰਧਾਨ ਜਾਜਕ ਵਿਚਾਲੇ ਖੜ੍ਹਾ ਹੋਇਆ ਅਤੇ ਯਿਸੂ ਨੂੰ ਪੁੱਛਿਆ, ਕੀ ਤੂੰ ਕੁੱਝ ਜ਼ਵਾਬ ਨਹੀਂ ਦਿੰਦਾ ? ਇਹ ਤੇਰੇ ਵਿਰੁੱਧ ਕੀ ਗਵਾਹੀ ਦਿੰਦੇ ਹਨ ? 61 ਪਰ ਉਹ ਚੁੱਪ ਹੀ ਰਿਹਾ ਅਤੇ ਕੁੱਝ ਜ਼ਵਾਬ ਨਾ ਦਿੱਤਾ ਤਾਂ ਪ੍ਰਧਾਨ ਜਾਜਕ ਨੇ ਫੇਰ ਉਹ ਨੂੰ ਪੁੱਛਿਆ, ਕੀ ਤੂੰ ਮਸੀਹ ਮੁਬਾਰਕ ਪਰਮੇਸ਼ੁਰ ਦਾ ਪੁੱਤਰ ਹੈਂ ? 62 ਯਿਸੂ ਨੇ ਆਖਿਆ, ਮੈਂ ਹਾਂ ਅਤੇ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ ਸ਼ਕਤੀਮਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਨਾਲ ਆਉਂਦਾ ਵੇਖੋਗੇ । 63 ਤਦ ਪ੍ਰਧਾਨ ਜਾਜਕ ਨੇ ਆਪਣੇ ਕੱਪੜੇ ਪਾੜ ਕੇ ਆਖਿਆ, ਹੁਣ ਸਾਨੂੰ ਗਵਾਹਾਂ ਦੀ ਹੋਰ ਕੀ ਲੋੜ ਹੈ ? 64 ਤੁਸੀਂ ਇਹ ਕੁਫ਼ਰ ਸੁਣਿਆ, ਤੁਹਾਡੀ ਕੀ ਸਲਾਹ ਹੈ ? ਤਦ ਉਨ੍ਹਾਂ ਸਭਨਾਂ ਨੇ ਉਹ ਨੂੰ ਮਾਰੇ ਜਾਣ ਦੇ ਲਾਇਕ ਠਹਿਰਾਇਆ । 65 ਅਤੇ ਬਹੁਤ ਉਸ ਉੱਤੇ ਥੁੱਕਣ ਅਤੇ ਉਹ ਦਾ ਮੂੰਹ ਢੱਕਣ ਅਤੇ ਉਹ ਨੂੰ ਮੁੱਕੇ ਮਾਰਨ ਅਤੇ ਕਹਿਣ ਲੱਗੇ, ਭਵਿੱਖਬਾਣੀ ਕਰਕੇ ਵਿਖਾ ! ਅਤੇ ਸਿਪਾਹੀਆਂ ਨੇ ਉਹ ਨੂੰ ਲੈ ਕੇ ਚਪੇੜਾਂ ਮਾਰੀਆਂ ।

ਮਰਕੁਸ 14: 53-65

ਯਿਸੂ ਨੂੰ ਪਿਲਾਤੁਸ ਦੇ ਅੱਗੇ ਪੇਸ਼ ਕੀਤਾ ਜਾਣਾ27

ਜਦ ਸਵੇਰ ਹੋਈ ਤਾਂ ਸਾਰੇ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗਾਂ ਨੇ ਯਿਸੂ ਦੇ ਵਿਰੁੱਧ ਯੋਜਨਾਂ ਬਣਾਈ ਜੋ ਉਹ ਨੂੰ ਜਾਨੋਂ ਮਾਰ ਸੁੱਟਣ । ਅਤੇ ਉਹ ਨੂੰ ਬੰਨ੍ਹ ਕੇ ਲੈ ਗਏ ਅਤੇ ਪਿਲਾਤੁਸ ਹਾਕਮ ਦੇ ਹਵਾਲੇ ਕੀਤਾ ।ਯਹੂਦਾ ਦੁਆਰਾ ਆਤਮ ਹੱਤਿਆਤਦ ਯਹੂਦਾ ਜਿਸ ਨੇ ਉਸ ਨੂੰ ਫੜ੍ਹਵਾਇਆ ਸੀ, ਜਦੋਂ ਉਹ ਨੇ ਇਹ ਵੇਖਿਆ ਕਿ ਉਸ ਉੱਤੇ ਸਜ਼ਾ ਦਾ ਹੁਕਮ ਹੋ ਗਿਆ ਹੈ, ਤਾਂ ਉਹ ਪਛਤਾਇਆ ਅਤੇ ਉਹ ਤੀਹ ਚਾਂਦੀ ਦੇ ਸਿੱਕੇ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਕੋਲ ਮੋੜ ਲਿਆਇਆ ਅਤੇ ਬੋਲਿਆ, ਮੈਂ ਪਾਪ ਕੀਤਾ, ਜੋ ਨਿਰਦੋਸ਼ ਜਾਨ ਨੂੰ ਫੜ੍ਹਵਾ ਦਿੱਤਾ । ਪਰ ਉਹ ਬੋਲੇ, ਸਾਨੂੰ ਕੀ ? ਤੂੰ ਹੀ ਜਾਣ । ਅਤੇ ਉਹ ਉਨ੍ਹਾਂ ਰੁਪਿਆਂ ਨੂੰ ਹੈਕਲ ਵਿੱਚ ਸੁੱਟ ਕੇ ਚੱਲਿਆ ਗਿਆ ਅਤੇ ਜਾ ਕੇ ਫਾਹਾ ਲੈ ਲਿਆ । ਅਤੇ ਮੁੱਖ ਜਾਜਕਾਂ ਨੇ ਰੁਪਏ ਲੈ ਕੇ ਆਖਿਆ ਜੋ ਇਨ੍ਹਾਂ ਨੂੰ ਖ਼ਜ਼ਾਨੇ ਵਿੱਚ ਪਾਉਣਾਂ ਯੋਗ ਨਹੀਂ ਕਿਉਂਕਿ ਇਹ ਲਹੂ ਦਾ ਮੁੱਲ ਹੈ । ਤਾਂ ਉਨ੍ਹਾਂ ਨੇ ਯੋਜਨਾਂ ਬਣਾ ਕੇ ਉਨ੍ਹਾਂ ਨਾਲ ਇੱਕ ਘੁਮਿਆਰ ਦਾ ਖੇਤ ਪਰਦੇਸੀਆਂ ਦੇ ਦੱਬਣ ਲਈ ਮੁੱਲ ਲਿਆ । ਇਸ ਕਾਰਨ ਉਹ ਖੇਤ ਅੱਜ ਤੱਕ ਲਹੂ ਦਾ ਖੇਤ ਅਖਵਾਉਂਦਾ ਹੈ ।

ਮੱਤੀ 27: 1-8

ਪਿਲਾਤੁਸ ਦੇ ਪ੍ਰਸ਼ਨ

11 ਯਿਸੂ ਹਾਕਮ ਦੇ ਸਾਹਮਣੇ ਖੜ੍ਹਾ ਸੀ ਅਤੇ ਹਾਕਮ ਨੇ ਉਸ ਤੋਂ ਇਹ ਪੁੱਛਿਆ, ਕੀ, ਯਹੂਦੀਆਂ ਦਾ ਪਾਤਸ਼ਾਹ ਤੂੰ ਹੈਂ ? ਯਿਸੂ ਨੇ ਉਹ ਨੂੰ ਆਖਿਆ, ਤੂੰ ਸੱਚ ਆਖਿਆ ਹੈ । 12 ਜਦ ਮੁੱਖ ਜਾਜਕ ਅਤੇ ਬਜ਼ੁਰਗ ਉਸ ਉੱਤੇ ਦੋਸ਼ ਲਾਉਂਦੇ ਸਨ, ਉਹ ਕੁੱਝ ਜ਼ਵਾਬ ਨਹੀਂ ਸੀ ਦਿੰਦਾ । 13 ਤਦ ਪਿਲਾਤੁਸ ਨੇ ਉਹ ਨੂੰ ਕਿਹਾ, ਤੂੰ ਸੁਣਦਾ ਨਹੀਂ, ਜੋ ਇਹ ਤੇਰੇ ਵਿਰੁੱਧ ਕਿੰਨੀਆਂ ਗਵਾਹੀਆਂ ਦਿੰਦੇ ਹਨ ? 14 ਪਰ ਉਸ ਨੇ ਉਹ ਨੂੰ ਇੱਕ ਗੱਲ ਦਾ ਵੀ ਜ਼ਵਾਬ ਨਾ ਦਿੱਤਾ, ਇੱਥੋਂ ਤੱਕ ਕਿ ਹਾਕਮ ਬਹੁਤ ਹੈਰਾਨ ਹੋਇਆ ।ਮੌਤ ਦੀ ਸਜ਼ਾ ਦੀ ਆਗਿਆ15 ਅਤੇ ਹਾਕਮ ਦਾ ਇਹ ਰਿਵਾਜ਼ ਸੀ ਜੋ ਉਸ ਤਿਉਹਾਰ ਤੇ ਲੋਕਾਂ ਦੇ ਲਈ ਇੱਕ ਕੈਦੀ ਨੂੰ ਛੱਡਦਾ ਹੁੰਦਾ ਸੀ, ਜਿਸ ਨੂੰ ਉਹ ਚਾਹੁੰਦੇ ਸਨ । 16 ਅਤੇ ਉਸ ਵੇਲੇ ਉਨ੍ਹਾਂ ਦਾ ਬਰੱਬਾ ਕਰਕੇ ਇੱਕ ਨਾਮੀ ਕੈਦੀ ਸੀ । 17 ਸੋ ਜਦ ਉਹ ਇਕੱਠੇ ਹੋਏ ਤਾਂ ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਸਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਛੱਡ ਦਿਆਂ, ਬਰੱਬਾ ਨੂੰ ਜਾਂ ਯਿਸੂ ਨੂੰ ਜਿਹੜਾ ਮਸੀਹ ਅਖਵਾਉਂਦਾ ਹੈ ? 18 ਕਿਉਂਕਿ ਉਹ ਜਾਣਦਾ ਸੀ ਕਿ ਉਨ੍ਹਾਂ ਉਸ ਨੂੰ ਈਰਖਾ ਦੇ ਕਾਰਨ ਹਵਾਲੇ ਕੀਤਾ ਸੀ । 19 ਜਦ ਉਹ ਅਦਾਲਤ ਦੀ ਗੱਦੀ ਉੱਤੇ ਬੈਠਾ ਹੋਇਆ ਸੀ, ਉਹ ਦੀ ਪਤਨੀ ਨੇ ਉਹ ਨੂੰ ਸੁਨੇਹਾ ਭੇਜਿਆ ਜੋ ਤੂੰ ਉਸ ਧਰਮੀ ਨਾਲ ਕੁੱਝ ਵਾਸਤਾ ਨਾ ਰੱਖ ਕਿਉਂ ਜੋ ਮੈਂ ਅੱਜ ਸੁਫ਼ਨੇ ਵਿੱਚ ਉਸ ਦੇ ਕਾਰਨ ਵੱਡਾ ਦੁੱਖ ਦੇਖਿਆ । 20 ਪਰ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਨੇ ਲੋਕਾਂ ਨੂੰ ਭੜਕਾਇਆ ਜੋ ਬਰੱਬਾ ਨੂੰ ਮੰਗੋ ਅਤੇ ਯਿਸੂ ਦਾ ਨਾਸ ਕਰੋ । 21 ਫੇਰ ਹਾਕਮ ਨੇ ਅੱਗੋਂ ਉਨ੍ਹਾਂ ਨੂੰ ਆਖਿਆ, ਤੁਸੀਂ ਦੋਹਾਂ ਵਿੱਚੋਂ ਕਿਸਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਛੱਡ ਦਿਆਂ ? ਉਹ ਬੋਲੇ, ਬਰੱਬਾ ਨੂੰ ! 22 ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, ਫੇਰ ਯਿਸੂ ਨੂੰ ਜਿਹੜਾ ਮਸੀਹ ਅਖਵਾਉਂਦਾ ਹੈ, ਮੈਂ ਕੀ ਕਰਾਂ ? ਉਹ ਸਭ ਬੋਲੇ, ਸਲੀਬ ਤੇ ਚੜ੍ਹਾ ਦਿਓ ! 23 ਪਰ ਉਸ ਨੇ ਆਖਿਆ, ਉਹ ਨੇ ਕੀ ਬੁਰਿਆਈ ਕੀਤੀ ਹੈ ? ਪਰ ਉਨ੍ਹਾਂ ਨੇ ਹੋਰ ਵੀ ਰੌਲ਼ਾ ਪਾ ਕੇ ਆਖਿਆ, ਇਸ ਨੂੰ ਸਲੀਬ ਤੇ ਚੜ੍ਹਾ ਦਿਓ ! 24 ਜਦ ਪਿਲਾਤੁਸ ਨੇ ਵੇਖਿਆ ਜੋ ਕੁੱਝ ਨਹੀਂ ਬਣਦਾ, ਸਗੋਂ ਹੋਰ ਵੀ ਰੌਲ਼ਾ ਪੈਂਦਾ ਜਾਂਦਾ ਹੈ, ਤਦ ਉਹ ਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਹੱਥ ਧੋਤੇ ਅਤੇ ਕਿਹਾ, ਮੈਂ ਇਸ ਦੇ ਲਹੂ ਤੋਂ ਨਿਰਦੋਸ਼ ਹਾਂ ! ਤੁਸੀਂ ਜਾਣੋ । 25 ਅਤੇ ਸਾਰੇ ਲੋਕਾਂ ਨੇ ਉੱਤਰ ਦਿੱਤਾ, ਉਹ ਦਾ ਲਹੂ ਸਾਡੇ ਉੱਤੇ ਅਤੇ ਸਾਡੀ ਔਲਾਦ ਉੱਤੇ ਹੋਵੇ ! 26 ਤਦ ਉਸ ਨੇ ਬਰੱਬਾ ਨੂੰ ਉਨ੍ਹਾਂ ਦੇ ਲਈ ਛੱਡ ਦਿੱਤਾ, ਪਰ ਯਿਸੂ ਨੂੰ ਕੋਰੜੇ ਮਾਰ ਕੇ ਸਲੀਬ ਉੱਤੇ ਚੜ੍ਹਾਉਣ ਲਈ ਹਵਾਲੇ ਕੀਤਾ ।

ਮੱਤੀ 27: 11-26

ਸਿਪਾਹੀਆਂ ਦੁਆਰਾ ਯਿਸੂ ਦਾ ਅਪਮਾਨ

 27ਤਦ ਹਾਕਮ ਦੇ ਸਿਪਾਹੀਆਂ ਨੇ ਯਿਸੂ ਨੂੰ ਦੀਵਾਨਖ਼ਾਨੇ ਵਿੱਚ ਲੈ ਜਾ ਕੇ, ਸਾਰੇ ਲੋਕ ਉਹ ਦੇ ਕੋਲ ਇਕੱਠੇ ਕੀਤੇ । 28 ਅਤੇ ਉਹ ਦੇ ਕੱਪੜੇ ਲਾਹ ਕੇ ਕਿਰਮਚੀ ਚੋਗਾ ਉਹ ਨੂੰ ਪੁਆਇਆ । 29 ਅਤੇ ਉਨ੍ਹਾਂ ਨੇ ਕੰਡਿਆਂ ਦਾ ਤਾਜ ਗੁੰਦਕੇ ਉਹ ਦੇ ਸਿਰ ਉੱਤੇ ਰੱਖਿਆ ਅਤੇ ਇੱਕ ਕਾਨਾ ਉਹ ਦੇ ਸੱਜੇ ਹੱਥ ਵਿੱਚ ਦਿੱਤਾ ਅਤੇ ਉਹ ਦੇ ਸਾਹਮਣੇ ਗੋਡੇ ਨਿਵਾਏ ਅਤੇ ਉਹ ਨੂੰ ਮਖੌਲ ਕਰ ਕੇ ਆਖਿਆ, ਹੇ ਯਹੂਦੀਆਂ ਦੇ ਰਾਜਾ, ਨਮਸਕਾਰ ! 30 ਅਤੇ ਉਨ੍ਹਾਂ ਨੇ ਉਸ ਉੱਤੇ ਥੁੱਕਿਆ ਅਤੇ ਉਹ ਕਾਨਾ ਲੈ ਕੇ ਉਹ ਦੇ ਸਿਰ ਉੱਤੇ ਮਾਰਿਆ । 31 ਜਦ ਉਹ ਮਖੌਲ ਕਰ ਹਟੇ ਤਦ ਉਨ੍ਹਾਂ ਨੇ ਉਹ ਚੋਗਾ ਉਹ ਦੇ ਉੱਤੋਂ ਲਾਹ ਲਿਆ ਅਤੇ ਉਸੇ ਦੇ ਕੱਪੜੇ ਉਹ ਨੂੰ ਪੁਆਏ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਉਹ ਨੂੰ ਲੈ ਗਏ ।ਯਿਸੂ ਨੂੰ ਸਲੀਬ ਉੱਤੇ ਚੜਾਇਆ ਜਾਣਾ32 ਜਦ ਉਹ ਬਾਹਰ ਜਾਂਦੇ ਸਨ ਉਨ੍ਹਾਂ ਨੇ ਸ਼ਮਊਨ ਨਾਮ ਦੇ ਇੱਕ ਕੁਰੇਨੀ ਮਨੁੱਖ ਨੂੰ ਵੇਖਿਆ । ਉਹਨਾਂ ਨੇ ਉਸ ਨੂੰ ਯਿਸੂ ਦੀ ਸਲੀਬ ਚੁੱਕ ਕੇ ਲੈ ਜਾਣ ਲਈ ਮਜ਼ਬੂਰ ਕੀਤਾ । 33 ਅਤੇ ਜਦ ਉਸ ਥਾਂ ਵਿੱਚ ਆਏ ਜਿਹ ਦਾ ਨਾਮ ਗਲਗਥਾ ਅਰਥਾਤ ਖੋਪੜੀ ਦੀ ਥਾਂ ਸੀ । 34 ਤਾਂ ਉਨ੍ਹਾਂ ਨੇ ਪਿੱਤ ਨਾਲ ਮਿਲਾਈ ਹੋਈ ਦਾਖ਼ਰਸ ਉਹ ਨੂੰ ਪੀਣ ਲਈ ਦਿੱਤੀ ਪਰ ਉਸ ਨੇ ਚੱਖ ਕੇ ਉਹ ਨੂੰ ਪੀਣਾ ਨਾ ਚਾਹਿਆ । 35 ਤਦ ਉਨ੍ਹਾਂ ਨੇ ਉਹ ਨੂੰ ਸਲੀਬ ਉੱਤੇ ਚੜ੍ਹਾਇਆ ਅਤੇ ਗੁਣੇ ਪਾ ਕੇ ਉਹ ਦੇ ਕੱਪੜੇ ਵੰਡ ਲਏ । 36 ਅਤੇ ਬੈਠ ਕੇ ਉਹ ਦੀ ਰਾਖੀ ਕਰਨ ਲੱਗੇ । 37 ਉਨ੍ਹਾਂ ਨੇ ਉਹ ਦੇ ਸਿਰ ਦੇ ਉਤਾਹਾਂ ਕਰ ਕੇ ਉਹ ਦੀ ਦੋਸ਼ ਪੱਤ੍ਰੀ ਲਾਈ, “ਇਹ ਯਿਸੂ ਯਹੂਦੀਆਂ ਦਾ ਰਾਜਾ ਹੈ” । 38 ਉਸ ਵੇਲੇ ਉਹ ਦੇ ਨਾਲ ਦੋ ਡਾਕੂ ਸਲੀਬ ਉੱਤੇ ਚੜ੍ਹਾਏ ਗਏ, ਇੱਕ ਸੱਜੇ ਅਤੇ ਦੂਜਾ ਖੱਬੇ ਪਾਸੇ । 39 ਅਤੇ ਆਉਣ ਜਾਣ ਵਾਲੇ ਉਸ ਦਾ ਅਪਮਾਨ ਕਰ ਕੇ ਅਤੇ ਸਿਰ ਹਿਲਾ ਕੇ ਕਹਿਣ ਲੱਗੇ, 40 ਤੂੰ ਜਿਹੜਾ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਬਣਾਉਂਦਾ ਸੀ ਆਪਣੇ ਆਪ ਨੂੰ ਬਚਾ ਲੈ ! ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਲੀਬ ਉੱਤੋਂ ਉੱਤਰ ਆ ! 41 ਅਤੇ ਇਸੇ ਤਰ੍ਹਾਂ ਮੁੱਖ ਜਾਜਕਾਂ ਨੇ ਵੀ ਉਪਦੇਸ਼ਕਾਂ ਅਤੇ ਬਜ਼ੁਰਗਾਂ ਦੇ ਨਾਲ ਮਿਲ ਕੇ ਮਖੌਲ ਕੀਤਾ ਅਤੇ ਕਿਹਾ, 42 ਉਸ ਨੇ ਹੋਰਨਾਂ ਨੂੰ ਬਚਾਇਆ, ਆਪਣੇ ਆਪ ਨੂੰ ਨਹੀਂ ਬਚਾ ਸਕਦਾ ! ਇਹ ਇਸਰਾਏਲ ਦਾ ਪਾਤਸ਼ਾਹ ਹੈ ! ਹੁਣ ਸਲੀਬ ਤੋਂ ਉੱਤਰ ਆਵੇ ਤਾਂ ਅਸੀਂ ਉਹ ਦੇ ਉੱਤੇ ਵਿਸ਼ਵਾਸ ਕਰਾਂਗੇ । 43 ਉਹ ਨੇ ਪਰਮੇਸ਼ੁਰ ਉੱਤੇ ਭਰੋਸਾ ਰੱਖਿਆ ਸੀ । ਜੇ ਉਹ ਉਸ ਨੂੰ ਚਾਹੁੰਦਾ ਹੈ ਤਾਂ ਹੁਣ ਉਸ ਨੂੰ ਛੁਡਾਵੇ ਕਿਉਂ ਜੋ ਉਹ ਨੇ ਆਖਿਆ ਸੀ, ਮੈਂ ਪਰਮੇਸ਼ੁਰ ਦਾ ਪੁੱਤਰ ਹਾਂ । 44 ਅਤੇ ਉਹ ਡਾਕੂ ਜਿਹੜੇ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਏ ਗਏ, ਇਸੇ ਤਰ੍ਹਾਂ ਉਹ ਨੂੰ ਤਾਅਨੇ ਮਾਰਦੇ ਸਨ ।ਯਿਸੂ ਦੀ ਮੌਤ45 ਦੁਪਹਿਰ ਤੋਂ ਲੈ ਕੇ ਤੀਜੇ ਪਹਿਰ ਤੱਕ ਸਾਰੀ ਧਰਤੀ ਉੱਤੇ ਹਨ੍ਹੇਰਾ ਰਿਹਾ । 46 ਅਤੇ ਤੀਜੇ ਪਹਿਰ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰਿਆ ਕਿ “ਏਲੀ ਏਲੀ ਲਮਾ ਸਬਕਤਨੀ” ਜਿਸ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ ? 47 ਅਤੇ ਕਈ ਉਨ੍ਹਾਂ ਵਿੱਚੋਂ ਜਿਹੜੇ ਉੱਥੇ ਖੜ੍ਹੇ ਸਨ ਸੁਣ ਕੇ ਬੋਲੇ, ਇਹ ਏਲੀਯਾਹ ਨੂੰ ਅਵਾਜ਼ ਮਾਰਦਾ ਹੈ । 48 ਅਤੇ ਉਸੇ ਵੇਲੇ ਉਨ੍ਹਾਂ ਵਿੱਚੋਂ ਇੱਕ ਦੌੜ ਕੇ ਸਪੰਜ ਲਿਆਇਆ ਅਤੇ ਸਿਰਕੇ ਨਾਲ ਗਿੱਲਾ ਕਰਕੇ ਅਤੇ ਕਾਨੇ ਉੱਤੇ ਬੰਨ੍ਹ ਕੇ ਉਹ ਨੂੰ ਚੁਸਾਇਆ । 49 ਹੋਰਨਾਂ ਆਖਿਆ, ਰਹਿਣ ਦੇ । ਅਸੀਂ ਵੇਖੀਏ ਭਲਾ, ਏਲੀਯਾਹ ਉਹ ਦੇ ਬਚਾਉਣ ਨੂੰ ਆਉਂਦਾ ਹੈ ਕਿ ਨਹੀਂ ? 50 ਯਿਸੂ ਨੇ ਫੇਰ ਉੱਚੀ ਅਵਾਜ਼ ਨਾਲ ਪੁਕਾਰ ਕੇ ਜਾਨ ਦੇ ਦਿੱਤੀ । 51 ਅਤੇ ਵੇਖੋ, ਹੈਕਲ ਦਾ ਪਰਦਾ ਉੱਪਰੋਂ ਲੈ ਕੇ ਹੇਠਾਂ ਤੱਕ ਪਾਟ ਕੇ ਦੋ ਹੋ ਗਿਆ ਅਤੇ ਧਰਤੀ ਕੰਬੀ ਅਤੇ ਪੱਥਰ ਤਿੜਕ ਗਏ । 52 ਅਤੇ ਕਬਰਾਂ ਖੁੱਲ੍ਹ ਗਈਆਂ ਅਤੇ ਸੁੱਤੇ ਹੋਏ ਸੰਤਾਂ ਦੀਆਂ ਬਹੁਤ ਲੋਥਾਂ ਉੱਠਾਈਆਂ ਗਈਆਂ । 53 ਜੀ ਉੱਠਣ ਦੇ ਬਾਅਦ ਉਹ ਕਬਰਾਂ ਵਿੱਚੋਂ ਨਿੱਕਲ ਕੇ ਪਵਿੱਤਰ ਸ਼ਹਿਰ ਦੇ ਅੰਦਰ ਚੱਲੇ ਗਏ ਅਤੇ ਬਹੁਤਿਆਂ ਨੂੰ ਵਿਖਾਈ ਦਿੱਤੇ । 54 ਸੂਬੇਦਾਰ ਅਤੇ ਜਿਹੜੇ ਉਹ ਦੇ ਨਾਲ ਯਿਸੂ ਦੀ ਰਾਖੀ ਕਰਦੇ ਸਨ ਭੂਚਾਲ ਅਤੇ ਸਾਰੀ ਵਾਰਤਾ ਵੇਖ ਕੇ ਬਹੁਤ ਡਰੇ ਅਤੇ ਬੋਲੇ, ਇਹ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ ! 55 ਉੱਥੇ ਬਹੁਤ ਔਰਤਾਂ ਦੂਰੋਂ ਵੇਖ ਰਹੀਆਂ ਸਨ, ਜਿਹੜੀਆਂ ਯਿਸੂ ਨੇ ਨਾਲ ਗਲੀਲ ਤੋਂ ਉਹ ਦੀ ਟਹਿਲ ਸੇਵਾ ਕਰਦੀਆਂ ਆਈਆਂ ਸਨ । 56 ਉਨ੍ਹਾਂ ਵਿੱਚ ਮਰਿਯਮ ਮਗਦਲੀਨੀ, ਯਾਕੂਬ ਤੇ ਯੋਸੇਸ ਦੀ ਮਾਤਾ ਮਰਿਯਮ ਅਤੇ ਜ਼ਬਦੀ ਦੇ ਪੁੱਤਰਾਂ ਦੀ ਮਾਤਾ ਸੀ ।

ਮੱਤੀ 27: 27-56

ਵੱਖੀ ਵਿੱਚ ਬਰਛਾ ਮਾਰਨਾ31 ਇਹ ਦਿਨ ਤਿਆਰੀ ਦਾ ਦਿਨ ਸੀ ਅਤੇ ਅਗਲਾ ਦਿਨ ਸਬਤ ਦਾ ਦਿਨ ਸੀ । ਯਹੂਦੀ ਇਹ ਨਹੀਂ ਚਾਹੁੰਦੇ ਸਨ ਕਿ ਲਾਸ਼ਾਂ ਸਲੀਬ ਤੇ ਟੰਗੀਆਂ ਰਹਿਣ । ਕਿਉਂਕਿ ਸਬਤ ਦਾ ਦਿਨ ਉਨ੍ਹਾਂ ਲਈ ਬਹੁਤ ਖ਼ਾਸ ਸੀ । ਉਨ੍ਹਾਂ ਪਿਲਾਤੁਸ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਦੀਆਂ ਲੱਤਾਂ ਤੋੜਨ ਦੀ ਆਗਿਆ ਦੇਵੇ, ਤਾਂ ਜੋ ਉਹ ਜਲਦੀ ਮਰ ਜਾਣ ਅਤੇ ਸਲੀਬਾਂ ਤੋਂ ਜਲਦੀ ਹੀ ਲਾਸ਼ਾਂ ਨੂੰ ਉਤਾਰਿਆ ਜਾ ਸਕੇ । 32 ਤਦ ਸਿਪਾਹੀ ਆਏ ਅਤੇ ਉਨ੍ਹਾਂ ਨੇ ਪਹਿਲੇ ਆਦਮੀ ਦੀਆਂ ਲੱਤਾਂ ਤੋੜੀਆਂ ਜਿਸ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ । ਫ਼ੇਰ ਉਨ੍ਹਾਂ ਨੇ ਦੂਜੇ ਆਦਮੀ ਦੀਆਂ ਲੱਤਾਂ ਵੀ ਤੋੜ ਦਿੱਤੀਆਂ ਸੀ । 33 ਪਰ ਜਦੋਂ ਉਹ ਯਿਸੂ ਕੋਲ ਆਏ ਤਾਂ ਕੀ ਵੇਖਿਆ ਕਿ ਯਿਸੂ ਤਾਂ ਪਹਿਲਾਂ ਹੀ ਮਰ ਚੁੱਕਾ ਹੈ, ਇਸ ਲਈ ਉਨ੍ਹਾਂ ਨੇ ਉਸ ਦੀਆਂ ਲੱਤਾਂ ਨਾ ਤੋੜੀਆਂ । 34 ਪਰ ਉਨ੍ਹਾਂ ਵਿੱਚੋਂ ਇੱਕ ਸਿਪਾਹੀ ਨੇ ਬਰਛਾ ਮਾਰ ਕੇ ਅਤੇ ਯਿਸੂ ਦੀ ਵੱਖੀ ਵਿੰਨ੍ਹ ਦਿੱਤੀ, ਉਸ ਦੇ ਸਰੀਰ ਵਿੱਚੋਂ ਲਹੂ ਅਤੇ ਪਾਣੀ ਨਿੱਕਲਿਆ । 35 36 ਪਵਿੱਤਰ ਗ੍ਰੰਥ ਦੀ ਇਹ ਲਿਖਤ ਪੂਰੀ ਹੋਈ ਇਸ ਲਈ ਵਾਪਰਿਆ: “ਉਸ ਦੀ ਕੋਈ ਹੱਡੀ ਨਹੀਂ ਤੋੜੀ ਜਾਵੇਗੀ ।” 37 ਅਤੇ ਦੂਜੀ ਲਿਖਤ ਆਖਦੀ ਹੈ, “ਲੋਕ ਉਸ ਵਿਅਕਤੀ ਨੂੰ ਵੇਖਣਗੇ ਜਿਸ ਨੂੰ ਉਨ੍ਹਾਂ ਨੇ ਵਿੰਨ੍ਹਿਆ ਸੀ ।

ਯੂਹੰਨਾ 19: 31-37

ਯਿਸੂ ਨੂੰ ਦਫ਼ਨਾਇਆ ਜਾਣਾ57 ਜਦ ਸ਼ਾਮ ਹੋਈ ਤਾਂ ਯੂਸੁਫ਼ ਨਾਮ ਦਾ ਅਰਿਮਥੇਆ ਦਾ ਇੱਕ ਧਨੀ ਮਨੁੱਖ ਆਇਆ ਜਿਹੜਾ ਆਪ ਵੀ ਯਿਸੂ ਦਾ ਚੇਲਾ ਸੀ । 58 ਉਹ ਨੇ ਪਿਲਾਤੁਸ ਕੋਲ ਜਾ ਕੇ ਯਿਸੂ ਦੀ ਲੋਥ ਮੰਗੀ । ਤਦ ਪਿਲਾਤੁਸ ਨੇ ਲੋਥ ਦੇਣ ਦਾ ਹੁਕਮ ਕੀਤਾ । 59 ਅਤੇ ਯੂਸੁਫ਼ ਨੇ ਲੋਥ ਨੂੰ ਲੈ ਕੇ ਸਾਫ਼ ਮਹੀਨ ਕੱਪੜੇ ਵਿੱਚ ਵਲ੍ਹੇਟਿਆ 60 ਅਤੇ ਆਪਣੀ ਨਵੀਂ ਕਬਰ ਦੇ ਅੰਦਰ ਰੱਖਿਆ, ਜਿਹੜੀ ਉਸ ਨੇ ਪੱਥਰ ਵਿੱਚ ਖੁਦਵਾਈ ਸੀ ਅਤੇ ਭਾਰਾ ਪੱਥਰ ਕਬਰ ਦੇ ਮੂੰਹ ਉੱਤੇ ਰੋੜ੍ਹ ਕੇ ਚੱਲਿਆ ਗਿਆ । 61 ਅਤੇ ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਉੱਥੇ ਕਬਰ ਦੇ ਸਾਹਮਣੇ ਬੈਠੀਆਂ ਸਨ ।

ਮੱਤੀ 27: 57-61

ਸ੍ਰਿਸ਼ਟੀ ਦਾ ਵਰਨਣ1

ਆਦ ਵਿੱਚ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਸਿਰਜਿਆ । ਧਰਤੀ ਬੇਡੌਲ ਅਤੇ ਵਿਰਾਨ ਸੀ ਅਤੇ ਡੁੰਘਿਆਈ ਉੱਤੇ ਹਨ੍ਹੇਰਾ ਸੀ, ਪਰਮੇਸ਼ੁਰ ਦਾ ਆਤਮਾ ਪਾਣੀਆਂ ਦੇ ਉੱਤੇ ਮੰਡਲਾਉਂਦਾ ਸੀ । ਪਰਮੇਸ਼ੁਰ ਨੇ ਆਖਿਆ, ਚਾਨਣ ਹੋਵੇ, ਤਦ ਚਾਨਣ ਹੋ ਗਿਆ । ਪਰਮੇਸ਼ੁਰ ਨੇ ਚਾਨਣ ਨੂੰ ਵੇਖਿਆ ਕਿ ਚੰਗਾ ਹੈ, ਪਰਮੇਸ਼ੁਰ ਨੇ ਚਾਨਣ ਨੂੰ ਹਨ੍ਹੇਰੇ ਤੋਂ ਵੱਖਰਾ ਕੀਤਾ । ਪਰਮੇਸ਼ੁਰ ਨੇ ਚਾਨਣ ਨੂੰ ਦਿਨ ਆਖਿਆ ਅਤੇ ਹਨ੍ਹੇਰੇ ਨੂੰ ਰਾਤ ਆਖਿਆ । ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਪਹਿਲਾ ਦਿਨ ਹੋਇਆ ।ਫੇਰ ਪਰਮੇਸ਼ੁਰ ਨੇ ਆਖਿਆ, ਪਾਣੀਆਂ ਦੇ ਵਿਚਕਾਰ ਅੰਬਰ ਹੋਵੇ ਅਤੇ ਉਹ ਪਾਣੀਆਂ ਨੂੰ ਪਾਣੀਆਂ ਤੋਂ ਵੱਖਰਾ ਕਰੇ । ਸੋ ਪਰਮੇਸ਼ੁਰ ਨੇ ਅੰਬਰ ਨੂੰ ਬਣਾਇਆ ਅਤੇ ਅੰਬਰ ਦੇ ਹੇਠਲੇ ਪਾਣੀਆਂ ਨੂੰ ਅੰਬਰ ਦੇ ਉੱਪਰਲੇ ਪਾਣੀਆਂ ਤੋਂ ਵੱਖਰਾ ਕੀਤਾ ਅਤੇ ਅਜਿਹਾ ਹੀ ਹੋ ਗਿਆ । ਤਦ ਪਰਮੇਸ਼ੁਰ ਨੇ ਅੰਬਰ ਨੂੰ ਅਕਾਸ਼ ਆਖਿਆ, ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ ਅਤੇ ਇਹ ਦੂਜਾ ਦਿਨ ਹੋਇਆ ।ਫੇਰ ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਹੇਠਲੇ ਪਾਣੀ ਇੱਕ ਥਾਂ ਇੱਕਠੇ ਹੋ ਜਾਣ ਤਾਂ ਜੋ ਸੁੱਕੀ ਜ਼ਮੀਨ ਦਿਸੇ ਅਤੇ ਅਜਿਹਾ ਹੀ ਹੋ ਗਿਆ । 10 ਪਰਮੇਸ਼ੁਰ ਨੇ ਸੁੱਕੀ ਜ਼ਮੀਨ ਨੂੰ ਧਰਤੀ ਆਖਿਆ, ਪਾਣੀਆਂ ਦੇ ਇੱਕਠ ਨੂੰ ਸਮੁੰਦਰ ਆਖਿਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ । 11 ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਘਾਹ, ਬੀਜ ਵਾਲਾ ਸਾਗ ਪੱਤ ਅਤੇ ਫਲਦਾਰ ਰੁੱਖ ਉਗਾਵੇ ਜਿਹੜੇ ਆਪੋ ਆਪਣੀ ਕਿਸਮ ਦੇ ਅਨੁਸਾਰ ਬੀਜ ਵਾਲਾ ਫਲ ਧਰਤੀ ਉੱਤੇ ਪੈਦਾ ਕਰਨ ਅਤੇ ਅਜਿਹਾ ਹੀ ਹੋ ਗਿਆ । 12 ਸੋ ਧਰਤੀ ਨੇ ਘਾਹ ਤੇ ਬੀਜ ਵਾਲਾ ਸਾਗ ਪੱਤ ਉਹ ਦੀ ਕਿਸਮ ਦੇ ਅਨੁਸਾਰ ਤੇ ਫਲਦਾਰ ਰੁੱਖ ਜਿਨ੍ਹਾਂ ਵਿੱਚ ਆਪੋ ਆਪਣੀ ਕਿਸਮ ਦੇ ਅਨੁਸਾਰ ਬੀਜ ਹੈ, ਉਗਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ । 13 ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਤੀਜਾ ਦਿਨ ਹੋਇਆ । 14 ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਚਮਕਣ ਜਿਹੜੀਆਂ ਦਿਨ ਨੂੰ ਰਾਤ ਤੋਂ ਅਲੱਗ ਕਰਨ, ਇਹ ਸਮਿਆਂ, ਨਿਸ਼ਾਨੀਆਂ, ਰੁੱਤਾਂ, ਵਰਿਆਂ ਅਤੇ ਦਿਨਾਂ ਨੂੰ ਠਹਿਰਾਉਣ । 15 ਓਹ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਹੋਣ ਜੋ ਧਰਤੀ ਉੱਤੇ ਚਮਕਣ ਅਤੇ ਅਜਿਹਾ ਹੀ ਹੋ ਗਿਆ । 16 ਪਰਮੇਸ਼ੁਰ ਨੇ ਦੋ ਵੱਡੀਆਂ ਰੌਸ਼ਨੀਆਂ ਬਣਾਈਆਂ – ਵੱਡੀ ਰੋਸ਼ਨੀ ਜਿਹੜੀ ਦਿਨ ਉੱਤੇ ਰਾਜ ਕਰੇ ਅਤੇ ਛੋਟੀ ਰੋਸ਼ਨੀ ਜਿਹੜੀ ਰਾਤ ਉੱਤੇ ਰਾਜ ਕਰੇ, ਉਸ ਨੇ ਤਾਰੇ ਵੀ ਬਣਾਏ । 17 ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਦੇ ਅੰਬਰ ਵਿੱਚ ਰੱਖਿਆ ਜੋ ਧਰਤੀ ਉੱਤੇ ਚਾਨਣ ਕਰਨ 18 ਅਤੇ ਦਿਨ, ਰਾਤ ਉੱਤੇ ਰਾਜ ਕਰਨ ਅਤੇ ਚਾਨਣ ਨੂੰ ਹਨ੍ਹੇਰੇ ਤੋਂ ਅਲੱਗ ਕਰਨ । ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ । 19 ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਚੌਥਾ ਦਿਨ ਹੋਇਆ । 20 ਫੇਰ ਪਰਮੇਸ਼ੁਰ ਨੇ ਆਖਿਆ ਕਿ ਪਾਣੀ ਜੀਉਂਦੇ ਪ੍ਰਾਣੀਆਂ ਨਾਲ ਭਰ ਜਾਣ ਅਤੇ ਪੰਛੀ ਧਰਤੀ ਤੋਂ ਉਤਾਹਾਂ ਅਕਾਸ਼ ਦੇ ਅੰਬਰ ਵਿੱਚ ਉੱਡਣ । 21 ਪਰਮੇਸ਼ੁਰ ਨੇ ਵੱਡੇ-ਵੱਡੇ ਜਲ ਜੰਤੂਆਂ ਨੂੰ ਅਤੇ ਸਾਰੇ ਚੱਲਣ ਵਾਲੇ ਜੀਉਂਦੇ ਪ੍ਰਾਣੀਆਂ ਨੂੰ ਉਤਪਤ ਕੀਤਾ, ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਪਾਣੀ ਭਰ ਗਏ, ਨਾਲੇ ਸਾਰੇ ਪੰਛੀਆਂ ਨੂੰ ਵੀ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਉਤਪਤ ਕੀਤਾ, ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ । 22 ਪਰਮੇਸ਼ੁਰ ਨੇ ਇਹ ਆਖ ਕੇ ਉਨ੍ਹਾਂ ਨੂੰ ਅਸੀਸ ਦਿੱਤੀ, ਫਲੋ ਅਤੇ ਵਧੋ ਤੇ ਸਮੁੰਦਰਾਂ ਦੇ ਪਾਣੀਆਂ ਨੂੰ ਭਰ ਦਿਓ ਅਤੇ ਪੰਛੀ ਧਰਤੀ ਉੱਤੇ ਵਧਣ । 23 ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਪੰਜਵਾਂ ਦਿਨ ਹੋਇਆ । 24 ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਜੀਉਂਦੇ ਪ੍ਰਾਣੀਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਤੇ ਪਸ਼ੂਆਂ ਨੂੰ, ਘਿੱਸਰਨ ਵਾਲਿਆਂ ਨੂੰ, ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਉਪਜਾਵੇ ਅਤੇ ਅਜਿਹਾ ਹੀ ਹੋ ਗਿਆ । 25 ਪਰਮੇਸ਼ੁਰ ਨੇ ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਅਤੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ, ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਬਣਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ । 26 ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖ ਨੂੰ ਆਪਣੇ ਸਰੂਪ ਵਿੱਚ ਅਤੇ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ, ਅਕਾਸ਼ ਦੇ ਪੰਛੀਆਂ, ਪਸ਼ੂਆਂ, ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਵਾਲਿਆਂ ਜੀਵ-ਜੰਤੂਆਂ ਉੱਤੇ ਰਾਜ ਕਰਨ । 27 ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ । ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ । ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ । 28 ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਤੇ ਵਧੋ, ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤੂਆਂ ਉੱਤੇ ਰਾਜ ਕਰੋ । 29 ਪਰਮੇਸ਼ੁਰ ਨੇ ਆਖਿਆ, ਵੇਖੋ ਮੈਂ ਤੁਹਾਨੂੰ ਹਰੇਕ ਬੀਜ ਵਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ, ਹਰੇਕ ਰੁੱਖ ਜਿਹ ਦੇ ਵਿੱਚ ਉਸ ਦਾ ਬੀਜ ਵਾਲਾ ਫਲ ਹੈ, ਦੇ ਦਿੱਤਾ ਹੈ । ਇਹ ਤੁਹਾਡੇ ਲਈ ਭੋਜਨ ਹੈ । 30 ਮੈਂ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਧਰਤੀ ਉੱਤੇ ਹਰ ਘਿੱਸਰਨ ਵਾਲੇ ਨੂੰ ਜਿਹਨਾਂ ਦੇ ਵਿੱਚ ਜੀਵਨ ਦਾ ਸਾਹ ਹੈ, ਉਹਨਾਂ ਦੇ ਖਾਣ ਲਈ ਹਰ ਕਿਸਮ ਦਾ ਸਾਗ ਪੱਤ ਦੇ ਦਿੱਤਾ ਅਤੇ ਅਜਿਹਾ ਹੀ ਹੋ ਗਿਆ । 31 ਤਦ ਪਰਮੇਸ਼ੁਰ ਨੇ ਸਾਰੀ ਸਿਰਜਨਾ ਨੂੰ ਜਿਸ ਨੂੰ ਉਸ ਨੇ ਬਣਾਇਆ ਸੀ, ਵੇਖਿਆ ਅਤੇ ਵੇਖੋ ਉਹ ਬਹੁਤ ਹੀ ਚੰਗਾ ਸੀ । ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਛੇਵਾਂ ਦਿਨ ਹੋਇਆ ।
2ਇਸ ਤਰ੍ਹਾਂ ਅਕਾਸ਼ ਅਤੇ ਧਰਤੀ ਅਤੇ ਉਨ੍ਹਾਂ ਦੀ ਸਾਰੀ ਵੱਸੋਂ ਦੀ ਸਿਰਜਨਾ ਪੂਰੀ ਕੀਤੀ ਗਈ । ਪਰਮੇਸ਼ੁਰ ਨੇ ਸੱਤਵੇਂ ਦਿਨ ਆਪਣੇ ਕਾਰਜ ਨੂੰ ਸੰਪੂਰਨ ਕੀਤਾ, ਉਸਨੇ ਸੱਤਵੇਂ ਦਿਨ ਆਪਣੇ ਸਾਰੇ ਕਾਰਜ ਤੋਂ ਆਰਾਮ ਕੀਤਾ । ਪਰਮੇਸ਼ੁਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਉਸ ਦਿਨ ਨੂੰ ਪਵਿੱਤਰ ਠਹਿਰਾਇਆ ਕਿਉਂ ਜੋ ਉਸੇ ਦਿਨ ਆਪਣੇ ਕਾਰਜ ਤੋਂ ਜਿਹੜਾ ਉਸ ਨੇ ਰਚਿਆ ਸੀ, ਆਰਾਮ ਕੀਤਾ ।ਮਨੁੱਖ ਦੀ ਉਤਪਤੀਇਹ ਅਕਾਸ਼ ਅਤੇ ਧਰਤੀ ਦੀ ਸਿਰਜਨਾ ਦਾ ਵਰਣਨ ਹੈ ਜਦ ਓਹ ਉਤਪੰਨ ਹੋਏ ਅਰਥਾਤ ਜਿਸ ਦਿਨ ਯਹੋਵਾਹ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ । ਮੈਦਾਨ ਦਾ ਕੋਈ ਪੌਦਾ ਅਜੇ ਧਰਤੀ ਉੱਤੇ ਨਹੀਂ ਸੀ, ਨਾ ਹੀ ਖੇਤ ਦਾ ਕੋਈ ਸਾਗ ਪੱਤ ਅਜੇ ਉਪਜਿਆ ਸੀ ਕਿਉਂ ਜੋ ਯਹੋਵਾਹ ਪਰਮੇਸ਼ੁਰ ਨੇ ਧਰਤੀ ਉੱਤੇ ਮੀਂਹ ਨਹੀਂ ਵਰ੍ਹਾਇਆ ਸੀ ਅਤੇ ਨਾ ਹੀ ਜ਼ਮੀਨ ਨੂੰ ਵਾਹੁਣ ਲਈ ਕੋਈ ਮਨੁੱਖ ਸੀ । ਪਰ ਧੁੰਦ ਧਰਤੀ ਤੋਂ ਉੱਠ ਕੇ ਸਾਰੀ ਜ਼ਮੀਨ ਨੂੰ ਸਿੰਜਦੀ ਸੀ । ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਜ਼ਮੀਨ ਦੀ ਮਿੱਟੀ ਤੋਂ ਰਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਨ ਦਾ ਸਾਹ ਫੂਕਿਆ, ਇਸ ਤਰ੍ਹਾਂ ਮਨੁੱਖ ਜੀਉਂਦਾ ਪ੍ਰਾਣੀ ਬਣ ਗਿਆ । ਤਦ ਯਹੋਵਾਹ ਪਰਮੇਸ਼ੁਰ ਨੇ ਪੂਰਬ ਵੱਲ ਇੱਕ ਬਾਗ਼ ਅਦਨ ਵਿੱਚ ਲਾਇਆ ਅਤੇ ਉੱਥੇ ਉਸ ਨੇ ਉਸ ਮਨੁੱਖ ਨੂੰ, ਜਿਸ ਨੂੰ ਉਸ ਨੇ ਰਚਿਆ ਸੀ, ਰੱਖ ਦਿੱਤਾ । ਯਹੋਵਾਹ ਪਰਮੇਸ਼ੁਰ ਨੇ ਜ਼ਮੀਨ ਦਾ ਹਰੇਕ ਰੁੱਖ ਜਿਹੜਾ ਵੇਖਣ ਵਿੱਚ ਮਨਭਾਉਣਾ ਸੀ ਅਤੇ ਜਿਸਦਾ ਫਲ ਖਾਣ ਵਿੱਚ ਚੰਗਾ ਸੀ, ਉਗਾਏ ਅਤੇ, ਬਾਗ਼ ਦੇ ਵਿਚਕਾਰ ਜੀਵਨ ਦਾ ਰੁੱਖ ਤੇ ਭਲੇ ਬੁਰੇ ਦੇ ਗਿਆਨ ਦਾ ਰੁੱਖ ਵੀ ਉਗਾਇਆ । 10 ਇੱਕ ਨਦੀ ਉਸ ਬਾਗ਼ ਨੂੰ ਸਿੰਜਣ ਲਈ ਅਦਨ ਤੋਂ ਨਿਕਲੀ ਅਤੇ ਉੱਥੋਂ ਚਾਰ ਹਿੱਸਿਆਂ ਵਿੱਚ ਵੰਡੀ ਗਈ । 11 ਇੱਕ ਦਾ ਨਾਮ ਪੀਸੋਨ ਹੈ, ਜਿਹੜੀ ਸਾਰੇ ਹਵੀਲਾਹ ਦੇਸ਼ ਨੂੰ ਘੇਰਦੀ ਹੈ ਜਿੱਥੇ ਸੋਨਾ ਹੈ 12 ਅਤੇ ਉਸ ਦੇਸ਼ ਦਾ ਸੋਨਾ ਚੰਗਾ ਹੈ, ਉੱਥੇ ਮੋਤੀ ਤੇ ਸੁਲੇਮਾਨੀ ਪੱਥਰ ਵੀ ਪਾਏ ਜਾਂਦੇ ਹਨ । 13 ਦੂਜੀ ਨਦੀ ਦਾ ਨਾਮ ਗੀਹੋਨ ਹੈ, ਜਿਹੜੀ ਸਾਰੇ ਕੂਸ਼ ਦੇਸ਼ ਨੂੰ ਘੇਰਦੀ ਹੈ । 14 ਤੀਜੀ ਨਦੀ ਦਾ ਨਾਮ ਹਿੱਦਕਲ ਹੈ, ਜਿਹੜੀ ਅੱਸ਼ੂਰ ਦੇ ਪੂਰਬ ਵੱਲ ਵਗਦੀ ਹੈ ਅਤੇ ਚੌਥੀ ਨਦੀ ਦਾ ਨਾਮ ਫ਼ਰਾਤ ਹੈ । 15 ਯਹੋਵਾਹ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਲੈਕੇ ਅਦਨ ਦੇ ਬਾਗ਼ ਵਿੱਚ ਰੱਖਿਆ ਤਾਂ ਜੋ ਉਹ ਉਸ ਦੀ ਵਾਹੀ ਤੇ ਰਾਖੀ ਕਰੇ । 16 ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਆਗਿਆ ਦਿੱਤੀ ਕਿ ਤੂੰ ਬਾਗ਼ ਦੇ ਹਰੇਕ ਰੁੱਖ ਦਾ ਫਲ ਬੇਝਿਜਕ ਖਾ ਸਕਦਾ ਹੈ, 17 ਪਰ ਭਲੇ ਬੁਰੇ ਦੇ ਗਿਆਨ ਦੇ ਰੁੱਖ ਦਾ ਫਲ ਤੂੰ ਨਾ ਖਾਈਂ ਕਿਉਂ ਜੋ ਜਿਸ ਦਿਨ ਤੂੰ ਉਸ ਤੋਂ ਖਾਵੇਂਗਾ, ਤੂੰ ਜ਼ਰੂਰ ਮਰੇਂਗਾ । 18 ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਇਹ ਚੰਗਾ ਨਹੀਂ ਕਿ ਮਨੁੱਖ ਇਕੱਲਾ ਰਹੇ ਇਸ ਲਈ ਮੈਂ ਉਸ ਦੇ ਲਈ ਉਸ ਦੇ ਵਰਗੀ ਇੱਕ ਸਹਾਇਕ ਬਣਾਵਾਂਗਾ । 19 ਯਹੋਵਾਹ ਪਰਮੇਸ਼ੁਰ ਨੇ ਮਿੱਟੀ ਤੋਂ ਜੰਗਲ ਦੇ ਹਰ ਇੱਕ ਜਾਨਵਰ ਨੂੰ ਅਤੇ ਅਕਾਸ਼ ਦੇ ਹਰ ਇੱਕ ਪੰਛੀ ਨੂੰ ਰਚਿਆ ਅਤੇ ਆਦਮੀ ਕੋਲ ਲੈ ਆਇਆ ਤਾਂ ਜੋ ਉਹ ਵੇਖੇ ਜੋ ਉਹ ਕਿਵੇਂ ਉਨ੍ਹਾਂ ਨੂੰ ਸੱਦੇਗਾ ਅਤੇ ਜੋ ਕੁੱਝ ਆਦਮੀ ਨੇ ਉਸ ਜੀਉਂਦੇ ਪ੍ਰਾਣੀ ਨੂੰ ਸੱਦਿਆ, ਉਹੀ ਉਹ ਦਾ ਨਾਮ ਹੋ ਗਿਆ । 20 ਇਸ ਤਰ੍ਹਾਂ ਆਦਮੀ ਨੇ ਸਾਰੇ ਪਸ਼ੂਆਂ, ਅਕਾਸ਼ ਦੇ ਪੰਛੀਆਂ, ਅਤੇ ਜੰਗਲ ਦੇ ਸਾਰੇ ਜਾਨਵਰਾਂ ਦਾ ਨਾਮ ਰੱਖਿਆ, ਪਰ ਮਨੁੱਖ ਲਈ ਅਜੇ ਕੋਈ ਸਹਾਇਕਣ ਉਹ ਦੇ ਵਰਗੀ ਨਾ ਮਿਲੀ । 21 ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਗੂਹੜੀ ਨੀਂਦ ਵਿੱਚ ਪਾ ਦਿੱਤਾ, ਸੋ ਉਹ ਸੌਂ ਗਿਆ ਅਤੇ ਪਰਮੇਸ਼ੁਰ ਨੇ ਉਹ ਦੀਆਂ ਪਸਲੀਆਂ ਵਿੱਚੋਂ ਇੱਕ ਪਸਲੀ ਕੱਢ ਲਈ ਅਤੇ ਉਹ ਦੀ ਥਾਂ ਮਾਸ ਭਰ ਦਿੱਤਾ । 22 ਯਹੋਵਾਹ ਪਰਮੇਸ਼ੁਰ ਨੇ ਉਸ ਪਸਲੀ ਤੋਂ ਜਿਹੜੀ ਉਸ ਨੇ ਮਨੁੱਖ ਵਿੱਚੋਂ ਕੱਢੀ ਸੀ, ਇੱਕ ਨਾਰੀ ਬਣਾਈ ਅਤੇ ਉਹ ਨੂੰ ਮਨੁੱਖ ਕੋਲ ਲੈ ਆਇਆ । 23 ਤਦ ਮਨੁੱਖ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ, ਮੇਰੇ ਮਾਸ ਵਿੱਚੋਂ ਮਾਸ ਹੈ ਇਸ ਕਾਰਨ ਇਹ ਨਾਰੀ ਅਖਵਾਏਗੀ ਕਿਉਂ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ । 24 ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਓਹ ਇੱਕ ਸਰੀਰ ਹੋਣਗੇ । 25 ਆਦਮੀ ਅਤੇ ਉਹ ਦੀ ਪਤਨੀ ਦੋਵੇਂ ਨੰਗੇ ਸਨ, ਪਰ ਉਹ ਸੰਗਦੇ ਨਹੀਂ ਸਨ ।

ਪਸਾਹ ਦਾ ਪਰਵ12

ਯਹੋਵਾਹ ਨੇ ਮਿਸਰ ਦੇਸ ਵਿੱਚ ਮੂਸਾ ਅਤੇ ਹਾਰੂਨ ਨੂੰ ਆਖਿਆ ਕਿ ਇਹ ਮਹੀਨਾ ਤੁਹਾਡੇ ਮਹੀਨਿਆਂ ਦਾ ਅਰੰਭ ਹੋਵੇਗਾ ਅਤੇ ਇਹ ਤੁਹਾਡੇ ਸਾਲ ਦੇ ਮਹੀਨਿਆਂ ਵਿੱਚੋਂ ਪਹਿਲਾ ਹੈ । ਇਸਰਾਏਲ ਦੀ ਸਾਰੀ ਮੰਡਲੀ ਨੂੰ ਇਹ ਬੋਲੋ ਕਿ ਇਸ ਮਹੀਨੇ ਦੀ ਦਸਵੀਂ ਨੂੰ ਇੱਕ-ਇੱਕ ਜਣਾ ਆਪੋ ਆਪਣੇ ਪਿੱਤ੍ਰਾਂ ਦੇ ਘਰਾਣੇ ਅਨੁਸਾਰ ਹਰ ਘਰ ਪਿੱਛੇ ਇੱਕ-ਇੱਕ ਲੇਲਾ ਲਵੇ । ਜੇਕਰ ਕੋਈ ਟੱਬਰ ਇੱਕ ਲੇਲੇ ਲਈ ਛੋਟਾ ਹੋਵੇ ਤਾਂ ਉਹ ਅਤੇ ਉਸ ਦਾ ਗਵਾਂਢੀ ਜਿਹੜਾ ਉਸ ਦੇ ਘਰ ਕੋਲ ਰਹਿੰਦਾ ਹੈ ਪ੍ਰਾਣੀਆਂ ਦੇ ਲੇਖੇ ਦੇ ਅਨੁਸਾਰ ਲਵੇ ਅਤੇ ਤੁਸੀਂ ਇੱਕ ਮਨੁੱਖ ਦੇ ਖਾਣ ਦੇ ਅਨੁਸਾਰ ਲੇਲੇ ਦਾ ਲੇਖਾ ਠਹਿਰਾਇਓ । ਤੁਹਾਡਾ ਲੇਲਾ ਬੱਜ ਤੋਂ ਰਹਿਤ ਅਤੇ ਇੱਕ ਸਾਲ ਦਾ ਨਰ ਹੋਵੇ । ਤੁਸੀਂ ਭੇਡਾਂ ਜਾਂ ਬੱਕਰੀਆਂ ਤੋਂ ਲਿਓ ਅਤੇ ਤੁਸੀਂ ਉਸ ਨੂੰ ਇਸ ਮਹੀਨੇ ਦੀ ਚੌਧਵੀਂ ਤੱਕ ਰੱਖ ਛੱਡਣਾ ਅਤੇ ਇਸਰਾਏਲ ਦੀ ਮੰਡਲੀ ਦੀ ਸਾਰੀ ਸਭਾ ਸ਼ਾਮ ਨੂੰ ਉਸ ਨੂੰ ਕੱਟੇ ਅਤੇ ਉਹ ਉਸ ਦੇ ਲਹੂ ਵਿੱਚੋਂ ਲੈਕੇ ਉਨ੍ਹਾਂ ਘਰਾਂ ਦੇ ਜਿੱਥੇ ਉਹ ਖਾਣਗੇ ਦੋਹੀਂ ਬਾਹੀਂ ਅਤੇ ਸੇਰੂ ਉੱਤੇ ਲਾਉਣ । ਫੇਰ ਉਹ ਸ਼ਾਮ ਨੂੰ ਉਸੇ ਰਾਤ ਅੱਗ ਨਾਲ ਭੁੰਨ ਕੇ ਪਤੀਰੀ ਰੋਟੀ ਨਾਲ ਖਾਣ ਨਾਲੇ ਕੌੜੀ ਭਾਜੀ ਨਾਲ ਖਾਣ । ਉਸ ਵਿੱਚੋਂ ਕੱਚਾ ਅਥਵਾ ਪਾਣੀ ਵਿੱਚ ਰਿੰਨ੍ਹਿਆ ਹੋਇਆ ਕਦੀ ਨਾ ਖਾਓ ਸਗੋਂ ਅੱਗ ਨਾਲ ਭੁੰਨਿਆ ਹੋਇਆ ਸਿਰੀ ਅਤੇ ਪੈਰਾਂ ਅਤੇ ਆਂਦਰਾਂ ਸਣੇ । 10 ਤੁਸੀਂ ਸਵੇਰ ਤੱਕ ਉਹ ਦੇ ਵਿੱਚੋਂ ਬਚਾ ਕੇ ਨਾ ਰੱਖਿਓ ਪਰ ਜੇ ਉਸ ਤੋਂ ਸਵੇਰ ਤੱਕ ਕੁੱਝ ਬਚ ਰਹੇ ਤਾਂ ਉਸ ਨੂੰ ਅੱਗ ਵਿੱਚ ਸਾੜ ਦਿਓ । 11 ਤੁਸੀਂ ਉਸ ਨੂੰ ਇਸ ਤਰ੍ਹਾਂ ਖਾਣਾ, ਆਪਣੇ ਲੱਕ ਬੰਨ੍ਹ ਕੇ ਅਤੇ ਆਪਣੀ ਜੁੱਤੀ ਪੈਰੀਂ ਪਾ ਕੇ ਅਤੇ ਆਪਣੀ ਲਾਠੀ ਆਪਣੇ ਹੱਥ ਵਿੱਚ ਲੈ ਕੇ ਉਹ ਨੂੰ ਛੇਤੀ ਛੇਤੀ ਖਾਣਾ ਕਿਉਂਕਿ ਇਹ ਯਹੋਵਾਹ ਦਾ ਪਸਾਹ ਹੈ । 12 ਮੈਂ ਉਸ ਰਾਤ ਮਿਸਰ ਦੇਸ ਦੇ ਵਿੱਚ ਦੀ ਲੰਘਾਂਗਾ ਅਤੇ ਮਿਸਰ ਦੇਸ ਦੇ ਜੇਠੇ ਭਾਵੇਂ ਮਨੁੱਖ ਨੂੰ ਭਾਵੇਂ ਡੰਗਰ ਨੂੰ ਮਾਰ ਸੁੱਟਾਂਗਾ ਅਤੇ ਮਿਸਰ ਦੇ ਸਾਰੇ ਦੇਵਤਿਆਂ ਦਾ ਨਿਆਂ ਕਰਾਂਗਾ । ਮੈਂ ਯਹੋਵਾਹ ਹਾਂ । 13 ਅਤੇ ਉਹ ਲਹੂ ਤੁਹਾਡੇ ਲਈ ਘਰਾਂ ਉੱਤੇ ਜਿੱਥੇ ਤੁਸੀਂ ਹੋਵੋਗੇ ਨਿਸ਼ਾਨ ਹੋਵੇਗਾ ਅਤੇ ਜਦ ਮੈਂ ਲਹੂ ਨੂੰ ਵੇਖਾਂਗਾ ਮੈਂ ਤੁਹਾਡੇ ਉੱਤੋਂ ਦੀ ਲੰਘ ਜਾਂਵਾਂਗਾ ਅਤੇ ਤੁਹਾਡੇ ਉੱਤੇ ਕੋਈ ਬਵਾ ਜਦ ਮੈਂ ਮਿਸਰ ਦੇਸ ਨੂੰ ਮਾਰਾਂਗਾ ਨਾ ਪਵੇਗੀ ਜਿਹੜੀ ਤੁਹਾਡਾ ਨਾਸ ਕਰੇ । 14 ਅਤੇ ਇਹ ਦਿਨ ਤੁਹਾਡੇ ਲਈ ਇੱਕ ਯਾਦਗਾਰ ਹੋਵੇਗਾ ਅਤੇ ਤੁਸੀਂ ਇਹ ਦਿਨ ਯਹੋਵਾਹ ਲਈ ਪਰਬ ਕਰਕੇ ਮਨਾਇਓ ਅਤੇ ਆਪਣੀਆਂ ਪੀੜ੍ਹੀਆਂ ਵਿੱਚ ਇਸ ਨੂੰ ਸਦੀਪਕ ਬਿਧੀ ਦਾ ਪਰਬ ਮਨਾਇਓ ।ਅਖ਼ਮੀਰੀ ਰੋਟੀ15 ਤੁਸੀਂ ਸੱਤ ਦਿਨ ਤੱਕ ਪਤੀਰੀ ਰੋਟੀ ਖਾਓ । ਪਹਿਲੇ ਹੀ ਦਿਨ ਖ਼ਮੀਰ ਆਪਣਿਆਂ ਘਰਾਂ ਤੋਂ ਬਾਹਰ ਕੱਢ ਦੇਣਾ ਕਿਉਂਕਿ ਜਿਹੜਾ ਪਹਿਲੇ ਦਿਨ ਤੋਂ ਸੱਤਵੇਂ ਦਿਨ ਤੱਕ ਕਦੀ ਖ਼ਮੀਰੀ ਰੋਟੀ ਖਾਵੇਗਾ ਉਹ ਪ੍ਰਾਣੀ ਇਸਰਾਏਲ ਵਿੱਚੋਂ ਛੇਕਿਆ ਜਾਵੇਗਾ । 16 ਅਤੇ ਪਹਿਲੇ ਦਿਨ ਤੁਹਾਡੀ ਪਵਿੱਤਰ ਸਭਾ ਹੋਵੇਗੀ ਅਤੇ ਸੱਤਵੇਂ ਦਿਨ ਵੀ ਤੁਹਾਡੀ ਪਵਿੱਤਰ ਸਭਾ ਹੋਵੇਗੀ ਇਨ੍ਹਾਂ ਵਿੱਚ ਕੋਈ ਕੰਮ ਨਾ ਕੀਤਾ ਜਾਵੇ ਨਿਰਾ ਉਹੋ ਜਿਹੜਾ ਹਰ ਇੱਕ ਪ੍ਰਾਣੀ ਦੇ ਖਾਣ ਲਈ ਹੋਵੇ, ਤੁਸੀਂ ਓਨਾ ਹੀ ਕਰਿਓ । 17 ਅਤੇ ਤੁਸੀਂ ਇਹ ਪਤੀਰੀ ਰੋਟੀ ਦਾ ਪਰਬ ਮਨਾਇਆ ਕਰੋ ਕਿਉਂਕਿ ਇਸੇ ਹੀ ਦਿਨ ਮੈਂ ਤੁਹਾਡੀਆਂ ਸੈਨਾਂ ਨੂੰ ਮਿਸਰ ਦੇਸ ਤੋਂ ਬਾਹਰ ਕੱਢਿਆ ਸੀ ਇਸ ਕਰਕੇ ਤੁਸੀਂ ਇਹ ਦਿਨ ਆਪਣੀਆਂ ਪੀੜ੍ਹੀਆਂ ਤੱਕ ਸਦਾ ਦੀ ਬਿਧੀ ਲਈ ਮਨਾਇਆ ਕਰੋ । 18 ਪਹਿਲੇ ਮਹੀਨੇ ਦੀ ਚੌਧਵੀਂ ਦੀ ਸ਼ਾਮ ਤੋਂ ਇੱਕੀ ਤਰੀਕ ਦੀ ਸ਼ਾਮ ਤੱਕ ਤੁਸੀਂ ਪਤੀਰੀ ਰੋਟੀ ਖਾਓ । 19 ਸੱਤਾਂ ਦਿਨਾਂ ਤੱਕ ਤੁਹਾਡਿਆਂ ਘਰਾਂ ਵਿੱਚ ਖ਼ਮੀਰ ਨਾ ਲੱਭੇ ਕਿਉਂਕਿ ਜਿਹੜਾ ਖ਼ਮੀਰੀ ਚੀਜ਼ ਖਾਵੇਗਾ ਉਹ ਪ੍ਰਾਣੀ ਇਸਰਾਏਲ ਦੀ ਮੰਡਲੀ ਵਿੱਚੋਂ ਬਾਹਰ ਕੱਢਿਆ ਜਾਵੇਗਾ ਭਾਵੇਂ ਓਪਰਾ ਹੋਵੇ ਭਾਵੇਂ ਦੇਸ ਵਿੱਚ ਜੰਮਿਆ ਹੋਇਆ ਹੋਵੇ । 20 ਤੁਸੀਂ ਕੋਈ ਖ਼ਮੀਰੀ ਵਸਤ ਨਾ ਖਾਓ ਅਤੇ ਤੁਸੀਂ ਆਪਣਿਆਂ ਸਾਰਿਆਂ ਟਿਕਾਣਿਆਂ ਵਿੱਚ ਪਤੀਰੀ ਰੋਟੀ ਖਾਇਓ ।ਪਸਾਹ ਦਾ ਪਰਬ21 ਤਦ ਮੂਸਾ ਨੇ ਇਸਰਾਏਲ ਦੇ ਸਾਰੇ ਬਜ਼ੁਰਗਾਂ ਨੂੰ ਬੁਲਵਾ ਕੇ ਆਖਿਆ, ਆਪੋ ਆਪਣੇ ਟੱਬਰ ਅਨੁਸਾਰ ਲੇਲਿਆਂ ਨੂੰ ਕੱਢ ਲਵੋ ਅਤੇ ਪਸਾਹ ਲਈ ਕੱਟੋ । 22 ਤੁਸੀਂ ਇੱਕ ਜ਼ੂਫੇ ਦੀ ਗੁੱਛੀ ਲੈ ਕੇ ਉਸ ਨੂੰ ਲਹੂ ਵਿੱਚ ਜਿਹੜਾ ਭਾਂਡੇ ਵਿੱਚ ਹੈ ਡਬੋ ਕੇ, ਸੇਰੂ ਅਤੇ ਦਰਵਾਜ਼ੇ ਦੀਆਂ ਦੋਹਾਂ ਬਾਹੀਆਂ ਉੱਤੇ ਲਾਓ ਅਤੇ ਤੁਹਾਡੇ ਵਿੱਚੋਂ ਕੋਈ ਸਵੇਰ ਤੱਕ ਆਪਣੇ ਘਰ ਦੇ ਦਰਵਾਜ਼ੇ ਤੋਂ ਬਾਹਰ ਨਾ ਜਾਵੇ । 23 ਕਿਉਂਕਿ ਯਹੋਵਾਹ ਮਿਸਰੀਆਂ ਦੇ ਮਾਰਨ ਲਈ ਲੰਘੇਗਾ ਅਤੇ ਜਦ ਉਹ ਸੇਰੂ ਅਤੇ ਦੋਹਾਂ ਬਾਹੀਆਂ ਉੱਤੇ ਲਹੂ ਨੂੰ ਵੇਖੇਗਾ ਤਾਂ ਯਹੋਵਾਹ ਉਸ ਦਰਵਾਜ਼ੇ ਤੋਂ ਪਾਸਾ ਦੇ ਕੇ ਲੰਘ ਜਾਵੇਗਾ ਅਤੇ ਨਾਸ ਕਰਨ ਵਾਲੇ ਨੂੰ ਤੁਹਾਡੇ ਮਾਰਨ ਲਈ ਤੁਹਾਡਿਆਂ ਘਰਾਂ ਵਿੱਚ ਨਾ ਆਉਣ ਦੇਵੇਗਾ । 24 ਤੁਸੀਂ ਆਪਣੇ ਅਤੇ ਆਪਣੇ ਪੁੱਤਰਾਂ ਲਈ ਇਸ ਗੱਲ ਨੂੰ ਸਦਾ ਦੀ ਬਿਧੀ ਮਨਾਇਆ ਕਰੋ । 25 ਅਤੇ ਇਸ ਤਰ੍ਹਾਂ ਹੋਵੇ ਕਿ ਜਦ ਤੁਸੀਂ ਉਸ ਦੇਸ ਵਿੱਚ ਵੜੋ ਜਿਹੜਾ ਯਹੋਵਾਹ ਆਪਣੇ ਕੀਤੇ ਹੋਏ ਬਚਨ ਦੇ ਅਨੁਸਾਰ ਤੁਹਾਨੂੰ ਦੇਵੇਗਾ ਤਾਂ ਤੁਸੀਂ ਇਸ ਰੀਤੀ ਨੂੰ ਮਨਾਇਆ ਕਰਿਓ 26 ਅਤੇ ਅਜਿਹਾ ਹੋਵੇਗਾ ਕਿ ਜਾਂ ਤੁਹਾਡੇ ਪੁੱਤਰ ਤੁਹਾਨੂੰ ਪੁੱਛਣ ਕਿ ਤੁਹਾਡਾ ਇਸ ਰੀਤੀ ਤੋਂ ਕੀ ਮਤਲਬ ਹੈ ? 27 ਤਾਂ ਤੁਸੀਂ ਆਖਿਓ ਕਿ ਇਹ ਯਹੋਵਾਹ ਦੀ ਪਸਾਹ ਦਾ ਬਲੀਦਾਨ ਹੈ ਜੋ ਮਿਸਰ ਵਿੱਚ ਇਸਰਾਏਲੀਆਂ ਦੇ ਘਰਾਂ ਦੇ ਉੱਤੋਂ ਦੀ ਲੰਘਿਆ ਜਦ ਉਸ ਨੇ ਮਿਸਰੀਆਂ ਨੂੰ ਮਾਰਿਆ ਪਰ ਸਾਡੇ ਘਰਾਂ ਨੂੰ ਬਚਾਇਆ । ਤਾਂ ਪਰਜਾ ਨੇ ਸੀਸ ਨਿਵਾ ਕੇ ਮੱਥਾ ਟੇਕਿਆ । 28 ਫੇਰ ਇਸਰਾਏਲੀਆਂ ਨੇ ਜਾਕੇ ਓਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਕੀਤਾ ।ਜੇਠਿਆਂ ਦੀ ਮੌਤ29 ਤਾਂ ਅੱਧੀ ਰਾਤ ਨੂੰ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਨੇ ਮਿਸਰ ਦੇਸ ਦੇ ਹਰ ਇੱਕ ਜੇਠੇ ਨੂੰ ਫ਼ਿਰਊਨ ਦੇ ਜੇਠੇ ਤੋਂ ਲੈਕੇ ਜਿਹੜਾ ਉਹ ਦੇ ਸਿੰਘਾਸਣ ਉੱਤੇ ਬੈਠਣ ਵਾਲਾ ਸੀ ਉਸ ਬੰਧੂਏ ਦੇ ਜੇਠੇ ਤੱਕ ਜਿਹੜਾ ਭੋਰੇ ਵਿੱਚ ਸੀ ਨਾਲੇ ਡੰਗਰ ਦੇ ਹਰ ਇੱਕ ਜੇਠੇ ਨੂੰ ਮਾਰ ਸੁੱਟਿਆ । 30 ਤਾਂ ਫ਼ਿਰਊਨ ਉਸ ਰਾਤ ਨੂੰ ਉੱਠਿਆ ਨਾਲੇ ਉਸ ਦੇ ਸਾਰੇ ਟਹਿਲੂਏ ਅਤੇ ਸਾਰੇ ਮਿਸਰੀ ਅਤੇ ਮਿਸਰ ਵਿੱਚ ਵੱਡਾ ਸਿਆਪਾ ਹੋਇਆ ਕਿਉਂਕਿ ਕੋਈ ਘਰ ਨਹੀਂ ਸੀ ਜਿੱਥੇ ਕੋਈ ਮਰਿਆ ਨਾ ਹੋਵੇ